Ang 1045
1 ਗਿਆਨੀ ਧਿਆਨੀ ਆਖਿ ਸੁਣਾਏ ॥
2 ਸਭਨਾ ਰਿਜਕੁ ਸਮਾਹੇ ਆਪੇ ਕੀਮਤਿ ਹੋਰ ਨ ਹੋਈ ਹੇ ॥੨॥
3 ਮਾਇਆ ਮੋਹੁ ਅੰਧੁ ਅੰਧਾਰਾ ॥
4 ਹਉਮੈ ਮੇਰਾ ਪਸਰਿਆ ਪਾਸਾਰਾ ॥
5 ਅਨਦਿਨੁ ਜਲਤ ਰਹੈ ਦਿਨੁ ਰਾਤੀ ਗੁਰ ਬਿਨੁ ਸਾਂਤਿ ਨ ਹੋਈ ਹੇ ॥੩॥
6 ਆਪੇ ਜੋੜਿ ਵਿਛੋੜੇ ਆਪੇ ॥
7 ਆਪੇ ਥਾਪਿ ਉਥਾਪੇ ਆਪੇ ॥
8 ਸਚਾ ਹੁਕਮੁ ਸਚਾ ਪਾਸਾਰਾ ਹੋਰਨਿ ਹੁਕਮੁ ਨ ਹੋਈ ਹੇ ॥੪॥
9 ਆਪੇ ਲਾਇ ਲਏ ਸੋ ਲਾਗੈ ॥
10 ਗੁਰ ਪਰਸਾਦੀ ਜਮ ਕਾ ਭਉ ਭਾਗੈ ॥
11 ਅੰਤਰਿ ਸਬਦੁ ਸਦਾ ਸੁਖਦਾਤਾ ਗੁਰਮੁਖਿ ਬੂਝੈ ਕੋਈ ਹੇ ॥੫॥
12 ਆਪੇ ਮੇਲੇ ਮੇਲਿ ਮਿਲਾਏ ॥
13 ਪੁਰਬਿ ਲਿਖਿਆ ਸੋ ਮੇਟਣਾ ਨ ਜਾਏ ॥
14 ਅਨਦਿਨੁ ਭਗਤਿ ਕਰੇ ਦਿਨੁ ਰਾਤੀ ਗੁਰਮੁਖਿ ਸੇਵਾ ਹੋਈ ਹੇ ॥੬॥
15 ਸਤਿਗੁਰੁ ਸੇਵਿ ਸਦਾ ਸੁਖੁ ਜਾਤਾ ॥
16 ਆਪੇ ਆਇ ਮਿਲਿਆ ਸਭਨਾ ਕਾ ਦਾਤਾ ॥
17 ਹਉਮੈ ਮਾਰਿ ਤ੍ਰਿਸਨਾ ਅਗਨਿ ਨਿਵਾਰੀ ਸਬਦੁ ਚੀਨਿ ਸੁਖੁ ਹੋਈ ਹੇ ॥੭॥
18 ਕਾਇਆ ਕੁਟੰਬੁ ਮੋਹੁ ਨ ਬੂਝੈ ॥
19 ਗੁਰਮੁਖਿ ਹੋਵੈ ਤ ਆਖੀ ਸੂਝੈ ॥
20 ਅਨਦਿਨੁ ਨਾਮੁ ਰਵੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਹੋਈ ਹੇ ॥੮॥
21 ਮਨਮੁਖ ਧਾਤੁ ਦੂਜੈ ਹੈ ਲਾਗਾ ॥
22 ਜਨਮਤ ਕੀ ਨ ਮੂਓ ਆਭਾਗਾ ॥
23 ਆਵਤ ਜਾਤ ਬਿਰਥਾ ਜਨਮੁ ਗਵਾਇਆ ਬਿਨੁ ਗੁਰ ਮੁਕਤਿ ਨ ਹੋਈ ਹੇ ॥੯॥
24 ਕਾਇਆ ਕੁਸੁਧ ਹਉਮੈ ਮਲੁ ਲਾਈ ॥
25 ਜੇ ਸਉ ਧੋਵਹਿ ਤਾ ਮੈਲੁ ਨ ਜਾਈ ॥
26 ਸਬਦਿ ਧੋਪੈ ਤਾ ਹਛੀ ਹੋਵੈ ਫਿਰਿ ਮੈਲੀ ਮੂਲਿ ਨ ਹੋਈ ਹੇ ॥੧੦॥
27 ਪੰਚ ਦੂਤ ਕਾਇਆ ਸੰਘਾਰਹਿ ॥
28 ਮਰਿ ਮਰਿ ਜੰਮਹਿ ਸਬਦੁ ਨ ਵੀਚਾਰਹਿ ॥
29 ਅੰਤਰਿ ਮਾਇਆ ਮੋਹ ਗੁਬਾਰਾ ਜਿਉ ਸੁਪਨੈ ਸੁਧਿ ਨ ਹੋਈ ਹੇ ॥੧੧॥
30 ਇਕਿ ਪੰਚਾ ਮਾਰਿ ਸਬਦਿ ਹੈ ਲਾਗੇ ॥
31 ਸਤਿਗੁਰੁ ਆਇ ਮਿਲਿਆ ਵਡਭਾਗੇ ॥
32 ਅੰਤਰਿ ਸਾਚੁ ਰਵਹਿ ਰੰਗਿ ਰਾਤੇ ਸਹਜਿ ਸਮਾਵੈ ਸੋਈ ਹੇ ॥੧੨॥
33 ਗੁਰ ਕੀ ਚਾਲ ਗੁਰੂ ਤੇ ਜਾਪੈ ॥
34 ਪੂਰਾ ਸੇਵਕੁ ਸਬਦਿ ਸਿਞਾਪੈ ॥
35 ਸਦਾ ਸਬਦੁ ਰਵੈ ਘਟ ਅੰਤਰਿ ਰਸਨਾ ਰਸੁ ਚਾਖੈ ਸਚੁ ਸੋਈ ਹੇ ॥੧੩॥
36 ਹਉਮੈ ਮਾਰੇ ਸਬਦਿ ਨਿਵਾਰੇ ॥
37 ਹਰਿ ਕਾ ਨਾਮੁ ਰਖੈ ਉਰਿ ਧਾਰੇ ॥
38 ਏਕਸੁ ਬਿਨੁ ਹਉ ਹੋਰੁ ਨ ਜਾਣਾ ਸਹਜੇ ਹੋਇ ਸੁ ਹੋਈ ਹੇ ॥੧੪॥
39 ਬਿਨੁ ਸਤਿਗੁਰ ਸਹਜੁ ਕਿਨੈ ਨਹੀ ਪਾਇਆ ॥
40 ਗੁਰਮੁਖਿ ਬੂਝੈ ਸਚਿ ਸਮਾਇਆ ॥
41 ਸਚਾ ਸੇਵਿ ਸਬਦਿ ਸਚ ਰਾਤੇ ਹਉਮੈ ਸਬਦੇ ਖੋਈ ਹੇ ॥੧੫॥
42 ਆਪੇ ਗੁਣਦਾਤਾ ਬੀਚਾਰੀ ॥
43 ਗੁਰਮੁਖਿ ਦੇਵਹਿ ਪਕੀ ਸਾਰੀ ॥
44 ਨਾਨਕ ਨਾਮਿ ਸਮਾਵਹਿ ਸਾਚੈ ਸਾਚੇ ਤੇ ਪਤਿ ਹੋਈ ਹੇ ॥੧੬॥੨॥
45 ਮਾਰੂ ਮਹਲਾ ੩ ॥
46 ਜਗਜੀਵਨੁ ਸਾਚਾ ਏਕੋ ਦਾਤਾ ॥
47 ਗੁਰ ਸੇਵਾ ਤੇ ਸਬਦਿ ਪਛਾਤਾ ॥