Ang 1048
1 ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥
2 ਇਕ ਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥੧੫॥
3 ਗੁਰਮੁਖਿ ਹਰਿ ਜੀਉ ਏਕੋ ਜਾਤਾ ॥
4 ਅੰਤਰਿ ਨਾਮੁ ਸਬਦਿ ਪਛਾਤਾ ॥
5 ਜਿਸੁ ਤੂ ਦੇਹਿ ਸੋਈ ਜਨੁ ਪਾਏ ਨਾਨਕ ਨਾਮਿ ਵਡਾਈ ਹੇ ॥੧੬॥੪॥
6 ਮਾਰੂ ਮਹਲਾ ੩ ॥
7 ਸਚੁ ਸਾਲਾਹੀ ਗਹਿਰ ਗੰਭੀਰੈ ॥
8 ਸਭੁ ਜਗੁ ਹੈ ਤਿਸ ਹੀ ਕੈ ਚੀਰੈ ॥
9 ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥੧॥
10 ਸਚਾ ਸਾਹਿਬੁ ਸਚੀ ਨਾਈ ॥
11 ਗੁਰ ਪਰਸਾਦੀ ਮੰਨਿ ਵਸਾਈ ॥
12 ਆਪੇ ਆਇ ਵਸਿਆ ਘਟ ਅੰਤਰਿ ਤੂਟੀ ਜਮ ਕੀ ਫਾਸੀ ਹੇ ॥੨॥
13 ਕਿਸੁ ਸੇਵੀ ਤੈ ਕਿਸੁ ਸਾਲਾਹੀ ॥
14 ਸਤਿਗੁਰੁ ਸੇਵੀ ਸਬਦਿ ਸਾਲਾਹੀ ॥
15 ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ ॥੩॥
16 ਦੇਹੀ ਕਾਚੀ ਕਾਗਦ ਮਿਕਦਾਰਾ ॥
17 ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥
18 ਕੰਚਨ ਕਾਇਆ ਗੁਰਮੁਖਿ ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥੪॥
19 ਸਚਾ ਚਉਕਾ ਸੁਰਤਿ ਕੀ ਕਾਰਾ ॥
20 ਹਰਿ ਨਾਮੁ ਭੋਜਨੁ ਸਚੁ ਆਧਾਰਾ ॥
21 ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥੫॥
22 ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ ॥
23 ਹਰਿ ਗੁਣ ਗਾਵਹਿ ਅਨਦਿਨੁ ਜਾਗੇ ॥
24 ਸਾਚਾ ਸੂਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥੬॥
25 ਹਰਿ ਨਾਮੁ ਚੇਤਾ ਅਵਰੁ ਨ ਪੂਜਾ ॥
26 ਏਕੋ ਸੇਵੀ ਅਵਰੁ ਨ ਦੂਜਾ ॥
27 ਪੂਰੈ ਗੁਰਿ ਸਭੁ ਸਚੁ ਦਿਖਾਇਆ ਸਚੈ ਨਾਮਿ ਨਿਵਾਸੀ ਹੇ ॥੭॥
28 ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥
29 ਆਪਿ ਭੂਲਾ ਜਾ ਖਸਮਿ ਭੁਲਾਇਆ ॥
30 ਹਰਿ ਜੀਉ ਮਿਲੈ ਤਾ ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥੮॥
31 ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥
32 ਕਿਆ ਮੁਹੁ ਲੈ ਬੋਲਹ ਨਾ ਹਮ ਗੁਣ ਨ ਸੇਵਾ ਸਾਧੀ ॥
33 ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥੯॥
34 ਨਾ ਕੋਈ ਕਰੇ ਨ ਕਰਣੈ ਜੋਗਾ ॥
35 ਆਪੇ ਕਰਹਿ ਕਰਾਵਹਿ ਸੁ ਹੋਇਗਾ ॥
36 ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੦॥
37 ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥
38 ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥
39 ਸਚੁ ਧਨੁ ਜੰਮਿਆ ਤੋਟਿ ਨ ਆਵੈ ਅੰਤਰਿ ਨਾਮੁ ਨਿਵਾਸੀ ਹੇ ॥੧੧॥
40 ਹਰਿ ਜੀਉ ਅਵਗਣਿਆਰੇ ਨੋ ਗੁਣੁ ਕੀਜੈ ॥
41 ਆਪੇ ਬਖਸਿ ਲੈਹਿ ਨਾਮੁ ਦੀਜੈ ॥
42 ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥੧੨॥
43 ਅੰਤਰਿ ਹਰਿ ਧਨੁ ਸਮਝ ਨ ਹੋਈ ॥
44 ਗੁਰ ਪਰਸਾਦੀ ਬੂਝੈ ਕੋਈ ॥
45 ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੩॥
46 ਅਨਲ ਵਾਉ ਭਰਮਿ ਭੁਲਾਈ ॥