Ang 1053
1 ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥੧੧॥
2 ਮਨੁ ਤਨੁ ਮੈਲਾ ਵਿਚਿ ਜੋਤਿ ਅਪਾਰਾ ॥
3 ਗੁਰਮਤਿ ਬੂਝੈ ਕਰਿ ਵੀਚਾਰਾ ॥
4 ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥੧੨॥
5 ਗੜ ਕਾਇਆ ਅੰਦਰਿ ਬਹੁ ਹਟ ਬਾਜਾਰਾ ॥
6 ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ ॥
7 ਗੁਰ ਕੈ ਸਬਦਿ ਸਦਾ ਦਰਿ ਸੋਹੈ ਹਉਮੈ ਮਾਰਿ ਪਛਾਤਾ ਹੇ ॥੧੩॥
8 ਰਤਨੁ ਅਮੋਲਕੁ ਅਗਮ ਅਪਾਰਾ ॥
9 ਕੀਮਤਿ ਕਵਣੁ ਕਰੇ ਵੇਚਾਰਾ ॥
10 ਗੁਰ ਕੈ ਸਬਦੇ ਤੋਲਿ ਤੋਲਾਏ ਅੰਤਰਿ ਸਬਦਿ ਪਛਾਤਾ ਹੇ ॥੧੪॥
11 ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥
12 ਮਾਇਆ ਮੋਹੁ ਪਸਰਿਆ ਪਾਸਾਰਾ ॥
13 ਮੂਰਖ ਪੜਹਿ ਸਬਦੁ ਨ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥੧੫॥
14 ਆਪੇ ਕਰਤਾ ਕਰੇ ਕਰਾਏ ॥
15 ਸਚੀ ਬਾਣੀ ਸਚੁ ਦ੍ਰਿੜਾਏ ॥
16 ਨਾਨਕ ਨਾਮੁ ਮਿਲੈ ਵਡਿਆਈ ਜੁਗਿ ਜੁਗਿ ਏਕੋ ਜਾਤਾ ਹੇ ॥੧੬॥੯॥
17 ਮਾਰੂ ਮਹਲਾ ੩ ॥
18 ਸੋ ਸਚੁ ਸੇਵਿਹੁ ਸਿਰਜਣਹਾਰਾ ॥
19 ਸਬਦੇ ਦੂਖ ਨਿਵਾਰਣਹਾਰਾ ॥
20 ਅਗਮੁ ਅਗੋਚਰੁ ਕੀਮਤਿ ਨਹੀ ਪਾਈ ਆਪੇ ਅਗਮ ਅਥਾਹਾ ਹੇ ॥੧॥
21 ਆਪੇ ਸਚਾ ਸਚੁ ਵਰਤਾਏ ॥
22 ਇਕਿ ਜਨ ਸਾਚੈ ਆਪੇ ਲਾਏ ॥
23 ਸਾਚੋ ਸੇਵਹਿ ਸਾਚੁ ਕਮਾਵਹਿ ਨਾਮੇ ਸਚਿ ਸਮਾਹਾ ਹੇ ॥੨॥
24 ਧੁਰਿ ਭਗਤਾ ਮੇਲੇ ਆਪਿ ਮਿਲਾਏ ॥
25 ਸਚੀ ਭਗਤੀ ਆਪੇ ਲਾਏ ॥
26 ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥੩॥
27 ਗੁਰਮੁਖਿ ਵਣਜੁ ਕਰਹਿ ਪਰੁ ਆਪੁ ਪਛਾਣਹਿ ॥
28 ਏਕਸ ਬਿਨੁ ਕੋ ਅਵਰੁ ਨ ਜਾਣਹਿ ॥
29 ਸਚਾ ਸਾਹੁ ਸਚੇ ਵਣਜਾਰੇ ਪੂੰਜੀ ਨਾਮੁ ਵਿਸਾਹਾ ਹੇ ॥੪॥
30 ਆਪੇ ਸਾਜੇ ਸ੍ਰਿਸਟਿ ਉਪਾਏ ॥
31 ਵਿਰਲੇ ਕਉ ਗੁਰਸਬਦੁ ਬੁਝਾਏ ॥
32 ਸਤਿਗੁਰੁ ਸੇਵਹਿ ਸੇ ਜਨ ਸਾਚੇ ਕਾਟੇ ਜਮ ਕਾ ਫਾਹਾ ਹੇ ॥੫॥
33 ਭੰਨੈ ਘੜੇ ਸਵਾਰੇ ਸਾਜੇ ॥
34 ਮਾਇਆ ਮੋਹਿ ਦੂਜੈ ਜੰਤ ਪਾਜੇ ॥
35 ਮਨਮੁਖ ਫਿਰਹਿ ਸਦਾ ਅੰਧੁ ਕਮਾਵਹਿ ਜਮ ਕਾ ਜੇਵੜਾ ਗਲਿ ਫਾਹਾ ਹੇ ॥੬॥
36 ਆਪੇ ਬਖਸੇ ਗੁਰ ਸੇਵਾ ਲਾਏ ॥
37 ਗੁਰਮਤੀ ਨਾਮੁ ਮੰਨਿ ਵਸਾਏ ॥
38 ਅਨਦਿਨੁ ਨਾਮੁ ਧਿਆਏ ਸਾਚਾ ਇਸੁ ਜਗ ਮਹਿ ਨਾਮੋ ਲਾਹਾ ਹੇ ॥੭॥
39 ਆਪੇ ਸਚਾ ਸਚੀ ਨਾਈ ॥
40 ਗੁਰਮੁਖਿ ਦੇਵੈ ਮੰਨਿ ਵਸਾਈ ॥
41 ਜਿਨ ਮਨਿ ਵਸਿਆ ਸੇ ਜਨ ਸੋਹਹਿ ਤਿਨ ਸਿਰਿ ਚੂਕਾ ਕਾਹਾ ਹੇ ॥੮॥
42 ਅਗਮ ਅਗੋਚਰੁ ਕੀਮਤਿ ਨਹੀ ਪਾਈ ॥
43 ਗੁਰ ਪਰਸਾਦੀ ਮੰਨਿ ਵਸਾਈ ॥
44 ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥੯॥
45 ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥
46 ਅੰਤੁ ਨ ਪਾਵਹਿ ਅਲਖ ਅਭੇਵਾ ॥
47 ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ ਅਲਖੁ ਲਖਾਹਾ ਹੇ ॥੧੦॥