Ang 108
1 ਜਨਮ ਜਨਮ ਕਾ ਰੋਗੁ ਗਵਾਇਆ ॥
2 ਹਰਿ ਕੀਰਤਨੁ ਗਾਵਹੁ ਦਿਨੁ ਰਾਤੀ ਸਫਲ ਏਹਾ ਹੈ ਕਾਰੀ ਜੀਉ ॥੩॥
3 ਦ੍ਰਿਸਟਿ ਧਾਰਿ ਅਪਨਾ ਦਾਸੁ ਸਵਾਰਿਆ ॥
4 ਘਟ ਘਟ ਅੰਤਰਿ ਪਾਰਬ੍ਰਹਮੁ ਨਮਸਕਾਰਿਆ ॥
5 ਇਕਸੁ ਵਿਣੁ ਹੋਰੁ ਦੂਜਾ ਨਾਹੀ ਬਾਬਾ ਨਾਨਕ ਇਹ ਮਤਿ ਸਾਰੀ ਜੀਉ ॥੪॥੩੯॥੪੬॥
6 ਮਾਝ ਮਹਲਾ ੫ ॥
7 ਮਨੁ ਤਨੁ ਰਤਾ ਰਾਮ ਪਿਆਰੇ ॥
8 ਸਰਬਸੁ ਦੀਜੈ ਅਪਨਾ ਵਾਰੇ ॥
9 ਆਠ ਪਹਰ ਗੋਵਿੰਦ ਗੁਣ ਗਾਈਐ ਬਿਸਰੁ ਨ ਕੋਈ ਸਾਸਾ ਜੀਉ ॥੧॥
10 ਸੋਈ ਸਾਜਨ ਮੀਤੁ ਪਿਆਰਾ ॥
11 ਰਾਮ ਨਾਮੁ ਸਾਧਸੰਗਿ ਬੀਚਾਰਾ ॥
12 ਸਾਧੂ ਸੰਗਿ ਤਰੀਜੈ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥੨॥
13 ਚਾਰਿ ਪਦਾਰਥ ਹਰਿ ਕੀ ਸੇਵਾ ॥
14 ਪਾਰਜਾਤੁ ਜਪਿ ਅਲਖ ਅਭੇਵਾ ॥
15 ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥੩॥
16 ਪੂਰਨ ਭਾਗ ਭਏ ਜਿਸੁ ਪ੍ਰਾਣੀ ॥
17 ਸਾਧਸੰਗਿ ਮਿਲੇ ਸਾਰੰਗਪਾਣੀ ॥
18 ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ ॥੪॥੪੦॥੪੭॥
19 ਮਾਝ ਮਹਲਾ ੫ ॥
20 ਸਿਮਰਤ ਨਾਮੁ ਰਿਦੈ ਸੁਖੁ ਪਾਇਆ ॥
21 ਕਰਿ ਕਿਰਪਾ ਭਗਤਂੀ ਪ੍ਰਗਟਾਇਆ ॥
22 ਸੰਤਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗਾ ਜੀਉ ॥੧॥
23 ਜਾ ਕੈ ਗ੍ਰਿਹਿ ਨਵ ਨਿਧਿ ਹਰਿ ਭਾਈ ॥
24 ਤਿਸੁ ਮਿਲਿਆ ਜਿਸੁ ਪੁਰਬ ਕਮਾਈ ॥
25 ਗਿਆਨ ਧਿਆਨ ਪੂਰਨ ਪਰਮੇਸੁਰ ਪ੍ਰਭੁ ਸਭਨਾ ਗਲਾ ਜੋਗਾ ਜੀਉ ॥੨॥
26 ਖਿਨ ਮਹਿ ਥਾਪਿ ਉਥਾਪਨਹਾਰਾ ॥
27 ਆਪਿ ਇਕੰਤੀ ਆਪਿ ਪਸਾਰਾ ॥
28 ਲੇਪੁ ਨਹੀ ਜਗਜੀਵਨ ਦਾਤੇ ਦਰਸਨ ਡਿਠੇ ਲਹਨਿ ਵਿਜੋਗਾ ਜੀਉ ॥੩॥
29 ਅੰਚਲਿ ਲਾਇ ਸਭ ਸਿਸਟਿ ਤਰਾਈ ॥
30 ਆਪਣਾ ਨਾਉ ਆਪਿ ਜਪਾਈ ॥
31 ਗੁਰ ਬੋਹਿਥੁ ਪਾਇਆ ਕਿਰਪਾ ਤੇ ਨਾਨਕ ਧੁਰਿ ਸੰਜੋਗਾ ਜੀਉ ॥੪॥੪੧॥੪੮॥
32 ਮਾਝ ਮਹਲਾ ੫ ॥
33 ਸੋਈ ਕਰਣਾ ਜਿ ਆਪਿ ਕਰਾਏ ॥
34 ਜਿਥੈ ਰਖੈ ਸਾ ਭਲੀ ਜਾਏ ॥
35 ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ ਮੀਠਾ ਜੀਉ ॥੧॥
36 ਸਭ ਪਰੋਈ ਇਕਤੁ ਧਾਗੈ ॥
37 ਜਿਸੁ ਲਾਇ ਲਏ ਸੋ ਚਰਣੀ ਲਾਗੈ ॥
38 ਊਂਧ ਕਵਲੁ ਜਿਸੁ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥
39 ਤੇਰੀ ਮਹਿਮਾ ਤੂੰਹੈ ਜਾਣਹਿ ॥
40 ਅਪਣਾ ਆਪੁ ਤੂੰ ਆਪਿ ਪਛਾਣਹਿ ॥
41 ਹਉ ਬਲਿਹਾਰੀ ਸੰਤਨ ਤੇਰੇ ਜਿਨਿ ਕਾਮੁ ਕ੍ਰੋਧੁ ਲੋਭੁ ਪੀਠਾ ਜੀਉ ॥੩॥
42 ਤੂੰ ਨਿਰਵੈਰੁ ਸੰਤ ਤੇਰੇ ਨਿਰਮਲ ॥
43 ਜਿਨ ਦੇਖੇ ਸਭ ਉਤਰਹਿ ਕਲਮਲ ॥
44 ਨਾਨਕ ਨਾਮੁ ਧਿਆਇ ਧਿਆਇ ਜੀਵੈ ਬਿਨਸਿਆ ਭ੍ਰਮੁ ਭਉ ਧੀਠਾ ਜੀਉ ॥੪॥੪੨॥੪੯॥