Ang 1176
1 ਗੁਰ ਪੂਰੇ ਤੇ ਪਾਇਆ ਜਾਈ ॥
2 ਨਾਮਿ ਰਤੇ ਸਦਾ ਸੁਖੁ ਪਾਈ ॥
3 ਬਿਨੁ ਨਾਮੈ ਹਉਮੈ ਜਲਿ ਜਾਈ ॥੩॥
4 ਵਡਭਾਗੀ ਹਰਿ ਨਾਮੁ ਬੀਚਾਰਾ ॥
5 ਛੂਟੈ ਰਾਮ ਨਾਮਿ ਦੁਖੁ ਸਾਰਾ ॥
6 ਹਿਰਦੈ ਵਸਿਆ ਸੁ ਬਾਹਰਿ ਪਾਸਾਰਾ ॥
7 ਨਾਨਕ ਜਾਣੈ ਸਭੁ ਉਪਾਵਣਹਾਰਾ ॥੪॥੧੨॥
8 ਬਸੰਤੁ ਮਹਲਾ ੩ ਇਕ ਤੁਕੇ ॥
9 ਤੇਰਾ ਕੀਆ ਕਿਰਮ ਜੰਤੁ ॥
10 ਦੇਹਿ ਤ ਜਾਪੀ ਆਦਿ ਮੰਤੁ ॥੧॥
11 ਗੁਣ ਆਖਿ ਵੀਚਾਰੀ ਮੇਰੀ ਮਾਇ ॥
12 ਹਰਿ ਜਪਿ ਹਰਿ ਕੈ ਲਗਉ ਪਾਇ ॥੧॥ ਰਹਾਉ ॥
13 ਗੁਰ ਪ੍ਰਸਾਦਿ ਲਾਗੇ ਨਾਮ ਸੁਆਦਿ ॥
14 ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥੨॥
15 ਗੁਰਿ ਕਿਰਪਾ ਕੀਨੑੀ ਚੂਕਾ ਅਭਿਮਾਨੁ ॥
16 ਸਹਜ ਭਾਇ ਪਾਇਆ ਹਰਿ ਨਾਮੁ ॥੩॥
17 ਊਤਮੁ ਊਚਾ ਸਬਦ ਕਾਮੁ ॥
18 ਨਾਨਕੁ ਵਖਾਣੈ ਸਾਚੁ ਨਾਮੁ ॥੪॥੧॥੧੩॥
19 ਬਸੰਤੁ ਮਹਲਾ ੩ ॥
20 ਬਨਸਪਤਿ ਮਉਲੀ ਚੜਿਆ ਬਸੰਤੁ ॥
21 ਇਹੁ ਮਨੁ ਮਉਲਿਆ ਸਤਿਗੁਰੂ ਸੰਗਿ ॥੧॥
22 ਤੁਮੑ ਸਾਚੁ ਧਿਆਵਹੁ ਮੁਗਧ ਮਨਾ ॥
23 ਤਾਂ ਸੁਖੁ ਪਾਵਹੁ ਮੇਰੇ ਮਨਾ ॥੧॥ ਰਹਾਉ ॥
24 ਇਤੁ ਮਨਿ ਮਉਲਿਐ ਭਇਆ ਅਨੰਦੁ ॥
25 ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥੨॥
26 ਏਕੋ ਏਕੁ ਸਭੁ ਆਖਿ ਵਖਾਣੈ ॥
27 ਹੁਕਮੁ ਬੂਝੈ ਤਾਂ ਏਕੋ ਜਾਣੈ ॥੩॥
28 ਕਹਤ ਨਾਨਕੁ ਹਉਮੈ ਕਹੈ ਨ ਕੋਇ ॥
29 ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ ॥੪॥੨॥੧੪॥
30 ਬਸੰਤੁ ਮਹਲਾ ੩ ॥
31 ਸਭਿ ਜੁਗ ਤੇਰੇ ਕੀਤੇ ਹੋਏ ॥
32 ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥੧॥
33 ਹਰਿ ਜੀਉ ਆਪੇ ਲੈਹੁ ਮਿਲਾਇ ॥
34 ਗੁਰ ਕੈ ਸਬਦਿ ਸਚ ਨਾਮਿ ਸਮਾਇ ॥੧॥ ਰਹਾਉ ॥
35 ਮਨਿ ਬਸੰਤੁ ਹਰੇ ਸਭਿ ਲੋਇ ॥
36 ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥੨॥
37 ਸਦਾ ਬਸੰਤੁ ਗੁਰਸਬਦੁ ਵੀਚਾਰੇ ॥
38 ਰਾਮ ਨਾਮੁ ਰਾਖੈ ਉਰ ਧਾਰੇ ॥੩॥
39 ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥
40 ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥
41 ਬਸੰਤੁ ਮਹਲਾ ੩ ॥
42 ਤਿਨੑ ਬਸੰਤੁ ਜੋ ਹਰਿ ਗੁਣ ਗਾਇ ॥
43 ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥
44 ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥
45 ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥
46 ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥
47 ਮਾਇਆ ਮੂਠਾ ਸਦਾ ਬਿਲਲਾਇ ॥੨॥
48 ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥
49 ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥
50 ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥
51 ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥
52 ਬਸੰਤੁ ਮਹਲਾ ੩ ॥
53 ਬਸੰਤੁ ਚੜਿਆ ਫੂਲੀ ਬਨਰਾਇ ॥
54 ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥੧॥