Sri Guru Granth Sahib Ji

Ang 124

Cambia traduzione

1 ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥

2 ਦੂਜੈ ਭਾਇ ਬਿਰਥਾ ਜਨਮੁ ਗਵਾਏ ॥

3 ਆਪਿ ਡੁਬੇ ਸਗਲੇ ਕੁਲ ਡੋਬੇ ਕੂੜੁ ਬੋਲਿ ਬਿਖੁ ਖਾਵਣਿਆ ॥੬॥

4 ਇਸੁ ਤਨ ਮਹਿ ਮਨੁ ਕੋ ਗੁਰਮੁਖਿ ਦੇਖੈ ॥

5 ਭਾਇ ਭਗਤਿ ਜਾ ਹਉਮੈ ਸੋਖੈ ॥

6 ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਨ ਦਿਖਾਵਣਿਆ ॥੭॥

7 ਆਪਿ ਕਰਾਏ ਕਰਤਾ ਸੋਈ ॥

8 ਹੋਰੁ ਕਿ ਕਰੇ ਕੀਤੈ ਕਿਆ ਹੋਈ ॥

9 ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ ਵਸਾਵਣਿਆ ॥੮॥੨੩॥੨੪॥

10 ਮਾਝ ਮਹਲਾ ੩ ॥

11 ਇਸੁ ਗੁਫਾ ਮਹਿ ਅਖੁਟ ਭੰਡਾਰਾ ॥

12 ਤਿਸੁ ਵਿਚਿ ਵਸੈ ਹਰਿ ਅਲਖ ਅਪਾਰਾ ॥

13 ਆਪੇ ਗੁਪਤੁ ਪਰਗਟੁ ਹੈ ਆਪੇ ਗੁਰਸਬਦੀ ਆਪੁ ਵੰਞਾਵਣਿਆ ॥੧॥

14 ਹਉ ਵਾਰੀ ਜੀਉ ਵਾਰੀ ਅੰਮ੍ਰਿਤ ਨਾਮੁ ਮੰਨਿ ਵਸਾਵਣਿਆ ॥

15 ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਮਤੀ ਅੰਮ੍ਰਿਤੁ ਪੀਆਵਣਿਆ ॥੧॥ ਰਹਾਉ ॥

16 ਹਉਮੈ ਮਾਰਿ ਬਜਰ ਕਪਾਟ ਖੁਲਾਇਆ ॥

17 ਨਾਮੁ ਅਮੋਲਕੁ ਗੁਰ ਪਰਸਾਦੀ ਪਾਇਆ ॥

18 ਬਿਨੁ ਸਬਦੈ ਨਾਮੁ ਨ ਪਾਏ ਕੋਈ ਗੁਰ ਕਿਰਪਾ ਮੰਨਿ ਵਸਾਵਣਿਆ ॥੨॥

19 ਗੁਰ ਗਿਆਨ ਅੰਜਨੁ ਸਚੁ ਨੇਤ੍ਰੀ ਪਾਇਆ ॥

20 ਅੰਤਰਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥

21 ਜੋਤੀ ਜੋਤਿ ਮਿਲੀ ਮਨੁ ਮਾਨਿਆ ਹਰਿ ਦਰਿ ਸੋਭਾ ਪਾਵਣਿਆ ॥੩॥

22 ਸਰੀਰਹੁ ਭਾਲਣਿ ਕੋ ਬਾਹਰਿ ਜਾਏ ॥

23 ਨਾਮੁ ਨ ਲਹੈ ਬਹੁਤੁ ਵੇਗਾਰਿ ਦੁਖੁ ਪਾਏ ॥

24 ਮਨਮੁਖ ਅੰਧੇ ਸੂਝੈ ਨਾਹੀ ਫਿਰਿ ਘਿਰਿ ਆਇ ਗੁਰਮੁਖਿ ਵਥੁ ਪਾਵਣਿਆ ॥੪॥

25 ਗੁਰ ਪਰਸਾਦੀ ਸਚਾ ਹਰਿ ਪਾਏ ॥

26 ਮਨਿ ਤਨਿ ਵੇਖੈ ਹਉਮੈ ਮੈਲੁ ਜਾਏ ॥

27 ਬੈਸਿ ਸੁਥਾਨਿ ਸਦ ਹਰਿ ਗੁਣ ਗਾਵੈ ਸਚੈ ਸਬਦਿ ਸਮਾਵਣਿਆ ॥੫॥

28 ਨਉ ਦਰ ਠਾਕੇ ਧਾਵਤੁ ਰਹਾਏ ॥

29 ਦਸਵੈ ਨਿਜ ਘਰਿ ਵਾਸਾ ਪਾਏ ॥

30 ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ ॥੬॥

31 ਬਿਨੁ ਸਬਦੈ ਅੰਤਰਿ ਆਨੇਰਾ ॥

32 ਨ ਵਸਤੁ ਲਹੈ ਨ ਚੂਕੈ ਫੇਰਾ ॥

33 ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈ ਨਾਹੀ ਗੁਰੁ ਪੂਰੈ ਭਾਗਿ ਮਿਲਾਵਣਿਆ ॥੭॥

34 ਗੁਪਤੁ ਪਰਗਟੁ ਤੂੰ ਸਭਨੀ ਥਾਈ ॥

35 ਗੁਰ ਪਰਸਾਦੀ ਮਿਲਿ ਸੋਝੀ ਪਾਈ ॥

36 ਨਾਨਕ ਨਾਮੁ ਸਲਾਹਿ ਸਦਾ ਤੂੰ ਗੁਰਮੁਖਿ ਮੰਨਿ ਵਸਾਵਣਿਆ ॥੮॥੨੪॥੨੫॥

37 ਮਾਝ ਮਹਲਾ ੩ ॥

38 ਗੁਰਮੁਖਿ ਮਿਲੈ ਮਿਲਾਏ ਆਪੇ ॥

39 ਕਾਲੁ ਨ ਜੋਹੈ ਦੁਖੁ ਨ ਸੰਤਾਪੇ ॥

40 ਹਉਮੈ ਮਾਰਿ ਬੰਧਨ ਸਭ ਤੋੜੈ ਗੁਰਮੁਖਿ ਸਬਦਿ ਸੁਹਾਵਣਿਆ ॥੧॥

41 ਹਉ ਵਾਰੀ ਜੀਉ ਵਾਰੀ ਹਰਿ ਹਰਿ ਨਾਮਿ ਸੁਹਾਵਣਿਆ ॥

42 ਗੁਰਮੁਖਿ ਗਾਵੈ ਗੁਰਮੁਖਿ ਨਾਚੈ ਹਰਿ ਸੇਤੀ ਚਿਤੁ ਲਾਵਣਿਆ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versione: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

Shabad OS identifica questo Gurmukhi come di pubblico dominio. È una dichiarazione dei suoi volontari, non un responso legale o religioso. La SGPC, l'Akal Takht e gli altri enti sikh non hanno esaminato né approvato questa app, e non proviene da alcuna istituzione sikh. Per il culto o il paath, segui un saroop o una fonte di cui il tuo sangat si fida.

Condizioni di questa fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Presentato per la lettura e lo studio a partire dalle fonti indicate qui. EveryApp non certifica alcun testo: per tutto ciò che conta, controlla un'edizione a stampa o chiedi a un insegnante della tradizione.

Segnala un errore nel testoSegnala un problema di diritti