Ang 1246
1 ਮਃ ੧ ॥
2 ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੑੀ ॥
3 ਮਨਿ ਅੰਧੈ ਊਂਧੈ ਕਵਲਿ ਦਿਸਨੑਿ ਖਰੇ ਕਰੂਪ ॥
4 ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥
5 ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ ਜਾਣੰਤਿ ॥
6 ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥
7 ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥੨॥
8 ਪਉੜੀ ॥
9 ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥
10 ਹਰਿ ਅਰਥਿ ਜੋ ਖਰਚਦੇ ਦੇਂਦੇ ਸੁਖੁ ਪਾਇਆ ॥
11 ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਨ ਆਇਆ ॥
12 ਗੁਰਮੁਖਾਂ ਨਦਰੀ ਆਵਦਾ ਮਾਇਆ ਸੁਟਿ ਪਾਇਆ ॥
13 ਨਾਨਕ ਭਗਤਾਂ ਹੋਰੁ ਚਿਤਿ ਨ ਆਵਈ ਹਰਿ ਨਾਮਿ ਸਮਾਇਆ ॥੨੨॥
14 ਸਲੋਕ ਮਃ ੪ ॥
15 ਸਤਿਗੁਰੁ ਸੇਵਨਿ ਸੇ ਵਡਭਾਗੀ ॥
16 ਸਚੈ ਸਬਦਿ ਜਿਨੑਾ ਏਕ ਲਿਵ ਲਾਗੀ ॥
17 ਗਿਰਹ ਕੁਟੰਬ ਮਹਿ ਸਹਜਿ ਸਮਾਧੀ ॥
18 ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥੧॥
19 ਮਃ ੪ ॥
20 ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥
21 ਸਬਦੈ ਸਾਦੁ ਨ ਆਇਓ ਸਚਿ ਨ ਲਗੋ ਭਾਉ ॥
22 ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥
23 ਜੇ ਇਕ ਵਿਖ ਅਗਾਹਾ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥
24 ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥
25 ਆਪੁ ਗਵਾਇ ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ ॥
26 ਨਾਨਕ ਤਿਨੑਾ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥੨॥
27 ਪਉੜੀ ॥
28 ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥
29 ਗੜੑ ਮੰਦਰ ਗਚ ਗੀਰੀਆ ਕਿਛੁ ਸਾਥਿ ਨ ਜਾਈ ॥
30 ਸੋਇਨ ਸਾਖਤਿ ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ ॥
31 ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ ॥
32 ਨਾਨਕ ਜੋ ਦੇਵੈ ਤਿਸਹਿ ਨ ਜਾਣਨੑੀ ਮਨਮੁਖਿ ਦੁਖੁ ਪਾਈ ॥੨੩॥
33 ਸਲੋਕ ਮਃ ੩ ॥
34 ਪੜੑਿ ਪੜੑਿ ਪੰਡਿਤ ਮੋੁਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥
35 ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥
36 ਮੂਰਖ ਅੰਧੇ ਤ੍ਰੈ ਗੁਣ ਸੇਵਹਿ ਮਾਇਆ ਕੈ ਬਿਉਹਾਰੀ ॥
37 ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥
38 ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਨ ਹਉਮੈ ਵਿਚਹੁ ਮਾਰੀ ॥
39 ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥੧॥
40 ਮਃ ੩ ॥
41 ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥
42 ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥
43 ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥
44 ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ ਰਵੀਜੈ ॥੨॥