Ang 1247
1 ਪਉੜੀ ॥
2 ਗੜੑਿ ਕਾਇਆ ਸੀਗਾਰ ਬਹੁ ਭਾਂਤਿ ਬਣਾਈ ॥
3 ਰੰਗ ਪਰੰਗ ਕਤੀਫਿਆ ਪਹਿਰਹਿ ਧਰ ਮਾਈ ॥
4 ਲਾਲ ਸੁਪੇਦ ਦੁਲੀਚਿਆ ਬਹੁ ਸਭਾ ਬਣਾਈ ॥
5 ਦੁਖੁ ਖਾਣਾ ਦੁਖੁ ਭੋਗਣਾ ਗਰਬੈ ਗਰਬਾਈ ॥
6 ਨਾਨਕ ਨਾਮੁ ਨ ਚੇਤਿਓ ਅੰਤਿ ਲਏ ਛਡਾਈ ॥੨੪॥
7 ਸਲੋਕ ਮਃ ੩ ॥
8 ਸਹਜੇ ਸੁਖਿ ਸੁਤੀ ਸਬਦਿ ਸਮਾਇ ॥
9 ਆਪੇ ਪ੍ਰਭਿ ਮੇਲਿ ਲਈ ਗਲਿ ਲਾਇ ॥
10 ਦੁਬਿਧਾ ਚੂਕੀ ਸਹਜਿ ਸੁਭਾਇ ॥
11 ਅੰਤਰਿ ਨਾਮੁ ਵਸਿਆ ਮਨਿ ਆਇ ॥
12 ਸੇ ਕੰਠਿ ਲਾਏ ਜਿ ਭੰਨਿ ਘੜਾਇ ॥
13 ਨਾਨਕ ਜੋ ਧੁਰਿ ਮਿਲੇ ਸੇ ਹੁਣਿ ਆਣਿ ਮਿਲਾਇ ॥੧॥
14 ਮਃ ੩ ॥
15 ਜਿਨੑੀ ਨਾਮੁ ਵਿਸਾਰਿਆ ਕਿਆ ਜਪੁ ਜਾਪਹਿ ਹੋਰਿ ॥
16 ਬਿਸਟਾ ਅੰਦਰਿ ਕੀਟ ਸੇ ਮੁਠੇ ਧੰਧੈ ਚੋਰਿ ॥
17 ਨਾਨਕ ਨਾਮੁ ਨ ਵੀਸਰੈ ਝੂਠੇ ਲਾਲਚ ਹੋਰਿ ॥੨॥
18 ਪਉੜੀ ॥
19 ਨਾਮੁ ਸਲਾਹਨਿ ਨਾਮੁ ਮੰਨਿ ਅਸਥਿਰੁ ਜਗਿ ਸੋਈ ॥
20 ਹਿਰਦੈ ਹਰਿ ਹਰਿ ਚਿਤਵੈ ਦੂਜਾ ਨਹੀ ਕੋਈ ॥
21 ਰੋਮਿ ਰੋਮਿ ਹਰਿ ਉਚਰੈ ਖਿਨੁ ਖਿਨੁ ਹਰਿ ਸੋਈ ॥
22 ਗੁਰਮੁਖਿ ਜਨਮੁ ਸਕਾਰਥਾ ਨਿਰਮਲੁ ਮਲੁ ਖੋਈ ॥
23 ਨਾਨਕ ਜੀਵਦਾ ਪੁਰਖੁ ਧਿਆਇਆ ਅਮਰਾ ਪਦੁ ਹੋਈ ॥੨੫॥
24 ਸਲੋਕੁ ਮਃ ੩ ॥
25 ਜਿਨੀ ਨਾਮੁ ਵਿਸਾਰਿਆ ਬਹੁ ਕਰਮ ਕਮਾਵਹਿ ਹੋਰਿ ॥
26 ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨੑੀ ਉਪਰਿ ਚੋਰ ॥੧॥
27 ਮਃ ੫ ॥
28 ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥
29 ਨਾਨਕ ਨਾਮ ਵਿਹੂਣਿਆ ਤਿਨੑ ਤਨ ਖਾਵਹਿ ਕਾਉ ॥੨॥
30 ਪਉੜੀ ॥
31 ਨਾਮੁ ਸਲਾਹਨਿ ਭਾਉ ਕਰਿ ਨਿਜ ਮਹਲੀ ਵਾਸਾ ॥
32 ਓਇ ਬਾਹੁੜਿ ਜੋਨਿ ਨ ਆਵਨੀ ਫਿਰਿ ਹੋਹਿ ਨ ਬਿਨਾਸਾ ॥
33 ਹਰਿ ਸੇਤੀ ਰੰਗਿ ਰਵਿ ਰਹੇ ਸਭ ਸਾਸ ਗਿਰਾਸਾ ॥
34 ਹਰਿ ਕਾ ਰੰਗੁ ਕਦੇ ਨ ਉਤਰੈ ਗੁਰਮੁਖਿ ਪਰਗਾਸਾ ॥
35 ਓਇ ਕਿਰਪਾ ਕਰਿ ਕੈ ਮੇਲਿਅਨੁ ਨਾਨਕ ਹਰਿ ਪਾਸਾ ॥੨੬॥
36 ਸਲੋਕ ਮਃ ੩ ॥
37 ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥
38 ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥
39 ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥
40 ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥
41 ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥੧॥
42 ਮਃ ੩ ॥
43 ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥
44 ਆਪੇ ਬਖਸੇ ਮੇਲਿ ਲਏ ਆਪਤੁ ਗਵਾਵੈ ॥
45 ਮਿਲਿਆ ਕਦੇ ਨ ਵੀਛੁੜੈ ਜੋਤੀ ਜੋਤਿ ਮਿਲਾਵੈ ॥
46 ਨਾਨਕ ਗੁਰ ਪਰਸਾਦੀ ਸੋ ਬੁਝਸੀ ਜਿਸੁ ਆਪਿ ਬੁਝਾਵੈ ॥੨॥
47 ਪਉੜੀ ॥
48 ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥
49 ਹਰਿ ਨਾਮੁ ਕਦੇ ਨ ਚੇਤਈ ਜਮਕਾਲੁ ਸਿਰਿ ਮਾਰੀ ॥