Ang 125
1 ਗੁਰਮੁਖਿ ਜੀਵੈ ਮਰੈ ਪਰਵਾਣੁ ॥
2 ਆਰਜਾ ਨ ਛੀਜੈ ਸਬਦੁ ਪਛਾਣੁ ॥
3 ਗੁਰਮੁਖਿ ਮਰੈ ਨ ਕਾਲੁ ਨ ਖਾਏ ਗੁਰਮੁਖਿ ਸਚਿ ਸਮਾਵਣਿਆ ॥੨॥
4 ਗੁਰਮੁਖਿ ਹਰਿ ਦਰਿ ਸੋਭਾ ਪਾਏ ॥
5 ਗੁਰਮੁਖਿ ਵਿਚਹੁ ਆਪੁ ਗਵਾਏ ॥
6 ਆਪਿ ਤਰੈ ਕੁਲ ਸਗਲੇ ਤਾਰੇ ਗੁਰਮੁਖਿ ਜਨਮੁ ਸਵਾਰਣਿਆ ॥੩॥
7 ਗੁਰਮੁਖਿ ਦੁਖੁ ਕਦੇ ਨ ਲਗੈ ਸਰੀਰਿ ॥
8 ਗੁਰਮੁਖਿ ਹਉਮੈ ਚੂਕੈ ਪੀਰ ॥
9 ਗੁਰਮੁਖਿ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਗੁਰਮੁਖਿ ਸਹਜਿ ਸਮਾਵਣਿਆ ॥੪॥
10 ਗੁਰਮੁਖਿ ਨਾਮੁ ਮਿਲੈ ਵਡਿਆਈ ॥
11 ਗੁਰਮੁਖਿ ਗੁਣ ਗਾਵੈ ਸੋਭਾ ਪਾਈ ॥
12 ਸਦਾ ਅਨੰਦਿ ਰਹੈ ਦਿਨੁ ਰਾਤੀ ਗੁਰਮੁਖਿ ਸਬਦੁ ਕਰਾਵਣਿਆ ॥੫॥
13 ਗੁਰਮੁਖਿ ਅਨਦਿਨੁ ਸਬਦੇ ਰਾਤਾ ॥
14 ਗੁਰਮੁਖਿ ਜੁਗ ਚਾਰੇ ਹੈ ਜਾਤਾ ॥
15 ਗੁਰਮੁਖਿ ਗੁਣ ਗਾਵੈ ਸਦਾ ਨਿਰਮਲੁ ਸਬਦੇ ਭਗਤਿ ਕਰਾਵਣਿਆ ॥੬॥
16 ਬਾਝੁ ਗੁਰੂ ਹੈ ਅੰਧ ਅੰਧਾਰਾ ॥
17 ਜਮਕਾਲਿ ਗਰਠੇ ਕਰਹਿ ਪੁਕਾਰਾ ॥
18 ਅਨਦਿਨੁ ਰੋਗੀ ਬਿਸਟਾ ਕੇ ਕੀੜੇ ਬਿਸਟਾ ਮਹਿ ਦੁਖੁ ਪਾਵਣਿਆ ॥੭॥
19 ਗੁਰਮੁਖਿ ਆਪੇ ਕਰੇ ਕਰਾਏ ॥
20 ਗੁਰਮੁਖਿ ਹਿਰਦੈ ਵੁਠਾ ਆਪਿ ਆਏ ॥
21 ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੫॥੨੬॥
22 ਮਾਝ ਮਹਲਾ ੩ ॥
23 ਏਕਾ ਜੋਤਿ ਜੋਤਿ ਹੈ ਸਰੀਰਾ ॥
24 ਸਬਦਿ ਦਿਖਾਏ ਸਤਿਗੁਰੁ ਪੂਰਾ ॥
25 ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥੧॥
26 ਹਉ ਵਾਰੀ ਜੀਉ ਵਾਰੀ ਹਰਿ ਸਚੇ ਕੇ ਗੁਣ ਗਾਵਣਿਆ ॥
27 ਬਾਝੁ ਗੁਰੂ ਕੋ ਸਹਜੁ ਨ ਪਾਏ ਗੁਰਮੁਖਿ ਸਹਜਿ ਸਮਾਵਣਿਆ ॥੧॥ ਰਹਾਉ ॥
28 ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ ॥
29 ਤੂੰ ਆਪੇ ਨਦਰੀ ਜਗਤੁ ਪਰੋਵਹਿ ॥
30 ਤੂੰ ਆਪੇ ਦੁਖੁ ਸੁਖੁ ਦੇਵਹਿ ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥੨॥
31 ਆਪੇ ਕਰਤਾ ਕਰੇ ਕਰਾਏ ॥
32 ਆਪੇ ਸਬਦੁ ਗੁਰ ਮੰਨਿ ਵਸਾਏ ॥
33 ਸਬਦੇ ਉਪਜੈ ਅੰਮ੍ਰਿਤ ਬਾਣੀ ਗੁਰਮੁਖਿ ਆਖਿ ਸੁਣਾਵਣਿਆ ॥੩॥
34 ਆਪੇ ਕਰਤਾ ਆਪੇ ਭੁਗਤਾ ॥
35 ਬੰਧਨ ਤੋੜੇ ਸਦਾ ਹੈ ਮੁਕਤਾ ॥
36 ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥੪॥
37 ਆਪੇ ਮਾਇਆ ਆਪੇ ਛਾਇਆ ॥
38 ਆਪੇ ਮੋਹੁ ਸਭੁ ਜਗਤੁ ਉਪਾਇਆ ॥
39 ਆਪੇ ਗੁਣਦਾਤਾ ਗੁਣ ਗਾਵੈ ਆਪੇ ਆਖਿ ਸੁਣਾਵਣਿਆ ॥੫॥
40 ਆਪੇ ਕਰੇ ਕਰਾਏ ਆਪੇ ॥
41 ਆਪੇ ਥਾਪਿ ਉਥਾਪੇ ਆਪੇ ॥
42 ਤੁਝ ਤੇ ਬਾਹਰਿ ਕਛੂ ਨ ਹੋਵੈ ਤੂੰ ਆਪੇ ਕਾਰੈ ਲਾਵਣਿਆ ॥੬॥
43 ਆਪੇ ਮਾਰੇ ਆਪਿ ਜੀਵਾਏ ॥
44 ਆਪੇ ਮੇਲੇ ਮੇਲਿ ਮਿਲਾਏ ॥
45 ਸੇਵਾ ਤੇ ਸਦਾ ਸੁਖੁ ਪਾਇਆ ਗੁਰਮੁਖਿ ਸਹਜਿ ਸਮਾਵਣਿਆ ॥੭॥