Ang 1256
1 ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥
2 ਸੁਧਿ ਬੁਧਿ ਸੁਰਤਿ ਨਾਮਿ ਹਰਿ ਪਾਈਐ ਸਤਸੰਗਤਿ ਗੁਰ ਪਿਆਰ ॥੨॥
3 ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ ਗੁਰੁ ਦਾਤਾ ਦੇਵਣਹਾਰੁ ॥
4 ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸ ਨੋ ਨਦਰਿ ਕਰੇ ਕਰਤਾਰੁ ॥੩॥
5 ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥
6 ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥੪॥੫॥
7 ਮਲਾਰ ਮਹਲਾ ੧ ਘਰੁ ੨ ॥
8 ੴ ਸਤਿਗੁਰ ਪ੍ਰਸਾਦਿ ॥
9 ਪਵਣੈ ਪਾਣੀ ਜਾਣੈ ਜਾਤਿ ॥
10 ਕਾਇਆਂ ਅਗਨਿ ਕਰੇ ਨਿਭਰਾਂਤਿ ॥
11 ਜੰਮਹਿ ਜੀਅ ਜਾਣੈ ਜੇ ਥਾਉ ॥
12 ਸੁਰਤਾ ਪੰਡਿਤੁ ਤਾ ਕਾ ਨਾਉ ॥੧॥
13 ਗੁਣ ਗੋਬਿੰਦ ਨ ਜਾਣੀਅਹਿ ਮਾਇ ॥
14 ਅਣਡੀਠਾ ਕਿਛੁ ਕਹਣੁ ਨ ਜਾਇ ॥
15 ਕਿਆ ਕਰਿ ਆਖਿ ਵਖਾਣੀਐ ਮਾਇ ॥੧॥ ਰਹਾਉ ॥
16 ਊਪਰਿ ਦਰਿ ਅਸਮਾਨਿ ਪਇਆਲਿ ॥
17 ਕਿਉ ਕਰਿ ਕਹੀਐ ਦੇਹੁ ਵੀਚਾਰਿ ॥
18 ਬਿਨੁ ਜਿਹਵਾ ਜੋ ਜਪੈ ਹਿਆਇ ॥
19 ਕੋਈ ਜਾਣੈ ਕੈਸਾ ਨਾਉ ॥੨॥
20 ਕਥਨੀ ਬਦਨੀ ਰਹੈ ਨਿਭਰਾਂਤਿ ॥
21 ਸੋ ਬੂਝੈ ਹੋਵੈ ਜਿਸੁ ਦਾਤਿ ॥
22 ਅਹਿਨਿਸਿ ਅੰਤਰਿ ਰਹੈ ਲਿਵ ਲਾਇ ॥
23 ਸੋਈ ਪੁਰਖੁ ਜਿ ਸਚਿ ਸਮਾਇ ॥੩॥
24 ਜਾਤਿ ਕੁਲੀਨੁ ਸੇਵਕੁ ਜੇ ਹੋਇ ॥
25 ਤਾ ਕਾ ਕਹਣਾ ਕਹਹੁ ਨ ਕੋਇ ॥
26 ਵਿਚਿ ਸਨਾਤਂੀ ਸੇਵਕੁ ਹੋਇ ॥
27 ਨਾਨਕ ਪਣ੍ਹੀਆ ਪਹਿਰੈ ਸੋਇ ॥੪॥੧॥੬॥
28 ਮਲਾਰ ਮਹਲਾ ੧ ॥
29 ਦੁਖੁ ਵੇਛੋੜਾ ਇਕੁ ਦੁਖੁ ਭੂਖ ॥
30 ਇਕੁ ਦੁਖੁ ਸਕਤਵਾਰ ਜਮਦੂਤ ॥
31 ਇਕੁ ਦੁਖੁ ਰੋਗੁ ਲਗੈ ਤਨਿ ਧਾਇ ॥
32 ਵੈਦ ਨ ਭੋਲੇ ਦਾਰੂ ਲਾਇ ॥੧॥
33 ਵੈਦ ਨ ਭੋਲੇ ਦਾਰੂ ਲਾਇ ॥
34 ਦਰਦੁ ਹੋਵੈ ਦੁਖੁ ਰਹੈ ਸਰੀਰ ॥
35 ਐਸਾ ਦਾਰੂ ਲਗੈ ਨ ਬੀਰ ॥੧॥ ਰਹਾਉ ॥
36 ਖਸਮੁ ਵਿਸਾਰਿ ਕੀਏ ਰਸ ਭੋਗ ॥
37 ਤਾਂ ਤਨਿ ਉਠਿ ਖਲੋਏ ਰੋਗ ॥
38 ਮਨ ਅੰਧੇ ਕਉ ਮਿਲੈ ਸਜਾਇ ॥
39 ਵੈਦ ਨ ਭੋਲੇ ਦਾਰੂ ਲਾਇ ॥੨॥
40 ਚੰਦਨ ਕਾ ਫਲੁ ਚੰਦਨ ਵਾਸੁ ॥
41 ਮਾਣਸ ਕਾ ਫਲੁ ਘਟ ਮਹਿ ਸਾਸੁ ॥
42 ਸਾਸਿ ਗਇਐ ਕਾਇਆ ਢਲਿ ਪਾਇ ॥
43 ਤਾ ਕੈ ਪਾਛੈ ਕੋਇ ਨ ਖਾਇ ॥੩॥
44 ਕੰਚਨ ਕਾਇਆ ਨਿਰਮਲ ਹੰਸੁ ॥
45 ਜਿਸੁ ਮਹਿ ਨਾਮੁ ਨਿਰੰਜਨ ਅੰਸੁ ॥
46 ਦੂਖ ਰੋਗ ਸਭਿ ਗਇਆ ਗਵਾਇ ॥
47 ਨਾਨਕ ਛੂਟਸਿ ਸਾਚੈ ਨਾਇ ॥੪॥੨॥੭॥
48 ਮਲਾਰ ਮਹਲਾ ੧ ॥
49 ਦੁਖ ਮਹੁਰਾ ਮਾਰਣ ਹਰਿ ਨਾਮੁ ॥
50 ਸਿਲਾ ਸੰਤੋਖ ਪੀਸਣੁ ਹਥਿ ਦਾਨੁ ॥