Ang 1266
1 ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥
2 ਮਨਮੋਹਨ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥
3 ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ ॥੨॥੨॥੯॥੯॥੧੩॥੯॥੩੧॥
4 ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧ ॥
5 ੴ ਸਤਿਗੁਰ ਪ੍ਰਸਾਦਿ ॥
6 ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥
7 ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ ਸਹਾਏ ॥੧॥
8 ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥
9 ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ ਨਵ ਨਿਧਿ ਨਾਮਿ ਸਮਾਏ ॥੧॥ ਰਹਾਉ ॥
10 ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥
11 ਕਰੀ ਪਾਕਸਾਲ ਸੋਚ ਪਵਿਤ੍ਰਾ ਹੁਣਿ ਲਾਵਹੁ ਭੋਗੁ ਹਰਿ ਰਾਏ ॥੨॥
12 ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥
13 ਜਉ ਗ੍ਰਿਹਿ ਲਾਲੁ ਰੰਗੀਓ ਆਇਆ ਤਉ ਮੈ ਸਭਿ ਸੁਖ ਪਾਏ ॥੩॥
14 ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥
15 ਜਨ ਨਾਨਕ ਕੰਤੁ ਰੰਗੀਲਾ ਪਾਇਆ ਫਿਰਿ ਦੂਖੁ ਨ ਲਾਗੈ ਆਏ ॥੪॥੧॥
16 ਮਲਾਰ ਮਹਲਾ ੫ ॥
17 ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥
18 ਸਾਰਿ ਸਮੑਾਲਿ ਮਾਤਾ ਮੁਖਿ ਨੀਰੈ ਤਬ ਓਹੁ ਤ੍ਰਿਪਤਿ ਅਘਾਈ ॥੧॥
19 ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥
20 ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ ॥੧॥ ਰਹਾਉ ॥
21 ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੈ ॥
22 ਮਾਤਾ ਪਿਤਾ ਕੰਠਿ ਲਾਇ ਰਾਖੈ ਅਨਦ ਸਹਜਿ ਤਬ ਖੇਲੈ ॥੨॥
23 ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥
24 ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥
25 ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥
26 ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥
27 ਮਲਾਰ ਮਹਲਾ ੫ ॥
28 ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥
29 ਕਾਰਜੁ ਸਗਲ ਅਰੰਭਿਓ ਘਰ ਕਾ ਠਾਕੁਰ ਕਾ ਭਾਰੋਸਾ ॥੧॥
30 ਸੁਨੀਐ ਬਾਜੈ ਬਾਜ ਸੁਹਾਵੀ ॥
31 ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ ਸੁਹਲਾਵੀ ॥੧॥ ਰਹਾਉ ॥
32 ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥
33 ਖੋਜਤ ਖੋਜਤ ਮੈ ਪਾਹੁਨ ਮਿਲਿਓ ਭਗਤਿ ਕਰਉ ਨਿਵਿ ਪਾਏ ॥੨॥