Ang 127
1 ਗੁਰ ਕੈ ਸਬਦਿ ਇਹੁ ਗੁਫਾ ਵੀਚਾਰੇ ॥
2 ਨਾਮੁ ਨਿਰੰਜਨੁ ਅੰਤਰਿ ਵਸੈ ਮੁਰਾਰੇ ॥
3 ਹਰਿ ਗੁਣ ਗਾਵੈ ਸਬਦਿ ਸੁਹਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੪॥
4 ਜਮੁ ਜਾਗਾਤੀ ਦੂਜੈ ਭਾਇ ਕਰੁ ਲਾਏ ॥
5 ਨਾਵਹੁ ਭੂਲੇ ਦੇਇ ਸਜਾਏ ॥
6 ਘੜੀ ਮੁਹਤ ਕਾ ਲੇਖਾ ਲੇਵੈ ਰਤੀਅਹੁ ਮਾਸਾ ਤੋਲ ਕਢਾਵਣਿਆ ॥੫॥
7 ਪੇਈਅੜੈ ਪਿਰੁ ਚੇਤੇ ਨਾਹੀ ॥
8 ਦੂਜੈ ਮੁਠੀ ਰੋਵੈ ਧਾਹੀ ॥
9 ਖਰੀ ਕੁਆਲਿਓ ਕੁਰੂਪਿ ਕੁਲਖਣੀ ਸੁਪਨੈ ਪਿਰੁ ਨਹੀ ਪਾਵਣਿਆ ॥੬॥
10 ਪੇਈਅੜੈ ਪਿਰੁ ਮੰਨਿ ਵਸਾਇਆ ॥
11 ਪੂਰੈ ਗੁਰਿ ਹਦੂਰਿ ਦਿਖਾਇਆ ॥
12 ਕਾਮਣਿ ਪਿਰੁ ਰਾਖਿਆ ਕੰਠਿ ਲਾਇ ਸਬਦੇ ਪਿਰੁ ਰਾਵੈ ਸੇਜ ਸੁਹਾਵਣਿਆ ॥੭॥
13 ਆਪੇ ਦੇਵੈ ਸਦਿ ਬੁਲਾਏ ॥
14 ਆਪਣਾ ਨਾਉ ਮੰਨਿ ਵਸਾਏ ॥
15 ਨਾਨਕ ਨਾਮੁ ਮਿਲੈ ਵਡਿਆਈ ਅਨਦਿਨੁ ਸਦਾ ਗੁਣ ਗਾਵਣਿਆ ॥੮॥੨੮॥੨੯॥
16 ਮਾਝ ਮਹਲਾ ੩ ॥
17 ਊਤਮ ਜਨਮੁ ਸੁਥਾਨਿ ਹੈ ਵਾਸਾ ॥
18 ਸਤਿਗੁਰੁ ਸੇਵਹਿ ਘਰ ਮਾਹਿ ਉਦਾਸਾ ॥
19 ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥੧॥
20 ਹਉ ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ ॥
21 ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥
22 ਅਲਖ ਅਭੇਉ ਹਰਿ ਰਹਿਆ ਸਮਾਏ ॥
23 ਉਪਾਇ ਨ ਕਿਤੀ ਪਾਇਆ ਜਾਏ ॥
24 ਕਿਰਪਾ ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥੨॥
25 ਦੂਜੈ ਭਾਇ ਪੜੈ ਨਹੀ ਬੂਝੈ ॥
26 ਤ੍ਰਿਬਿਧਿ ਮਾਇਆ ਕਾਰਣਿ ਲੂਝੈ ॥
27 ਤ੍ਰਿਬਿਧਿ ਬੰਧਨ ਤੂਟਹਿ ਗੁਰਸਬਦੀ ਗੁਰਸਬਦੀ ਮੁਕਤਿ ਕਰਾਵਣਿਆ ॥੩॥
28 ਇਹੁ ਮਨੁ ਚੰਚਲੁ ਵਸਿ ਨ ਆਵੈ ॥
29 ਦੁਬਿਧਾ ਲਾਗੈ ਦਹ ਦਿਸਿ ਧਾਵੈ ॥
30 ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ ॥੪॥
31 ਹਉ ਹਉ ਕਰੇ ਤੈ ਆਪੁ ਜਣਾਏ ॥
32 ਬਹੁ ਕਰਮ ਕਰੈ ਕਿਛੁ ਥਾਇ ਨ ਪਾਏ ॥
33 ਤੁਝ ਤੇ ਬਾਹਰਿ ਕਿਛੂ ਨ ਹੋਵੈ ਬਖਸੇ ਸਬਦਿ ਸੁਹਾਵਣਿਆ ॥੫॥
34 ਉਪਜੈ ਪਚੈ ਹਰਿ ਬੂਝੈ ਨਾਹੀ ॥
35 ਅਨਦਿਨੁ ਦੂਜੈ ਭਾਇ ਫਿਰਾਹੀ ॥
36 ਮਨਮੁਖ ਜਨਮੁ ਗਇਆ ਹੈ ਬਿਰਥਾ ਅੰਤਿ ਗਇਆ ਪਛੁਤਾਵਣਿਆ ॥੬॥
37 ਪਿਰੁ ਪਰਦੇਸਿ ਸਿਗਾਰੁ ਬਣਾਏ ॥
38 ਮਨਮੁਖ ਅੰਧੁ ਐਸੇ ਕਰਮ ਕਮਾਏ ॥
39 ਹਲਤਿ ਨ ਸੋਭਾ ਪਲਤਿ ਨ ਢੋਈ ਬਿਰਥਾ ਜਨਮੁ ਗਵਾਵਣਿਆ ॥੭॥
40 ਹਰਿ ਕਾ ਨਾਮੁ ਕਿਨੈ ਵਿਰਲੈ ਜਾਤਾ ॥
41 ਪੂਰੇ ਗੁਰ ਕੈ ਸਬਦਿ ਪਛਾਤਾ ॥
42 ਅਨਦਿਨੁ ਭਗਤਿ ਕਰੇ ਦਿਨੁ ਰਾਤੀ ਸਹਜੇ ਹੀ ਸੁਖੁ ਪਾਵਣਿਆ ॥੮॥
43 ਸਭ ਮਹਿ ਵਰਤੈ ਏਕੋ ਸੋਈ ॥
44 ਗੁਰਮੁਖਿ ਵਿਰਲਾ ਬੂਝੈ ਕੋਈ ॥
45 ਨਾਨਕ ਨਾਮਿ ਰਤੇ ਜਨ ਸੋਹਹਿ ਕਰਿ ਕਿਰਪਾ ਆਪਿ ਮਿਲਾਵਣਿਆ ॥੯॥੨੯॥੩੦॥