Ang 1279
1 ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥
2 ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥
3 ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥
4 ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥
5 ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥
6 ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥
7 ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥
8 ਮਹਲਾ ੧ ॥
9 ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥
10 ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥
11 ਪਉੜੀ ॥
12 ਆਪੀਨੑੈ ਆਪੁ ਸਾਜਿ ਆਪੁ ਪਛਾਣਿਆ ॥
13 ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥
14 ਵਿਣੁ ਥੰਮੑਾ ਗਗਨੁ ਰਹਾਇ ਸਬਦੁ ਨੀਸਾਣਿਆ ॥
15 ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥
16 ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥
17 ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥
18 ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥
19 ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥
20 ਸਲੋਕ ਮਃ ੧ ॥
21 ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥
22 ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥੧॥
23 ਮਃ ੧ ॥
24 ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥
25 ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥
26 ਪਉੜੀ ॥
27 ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥
28 ਬੈਠਾ ਤਾੜੀ ਲਾਇ ਕਵਲੁ ਛਪਾਇਆ ॥
29 ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥
30 ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥
31 ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥
32 ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥
33 ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥
34 ਸਚੇ ਹੀ ਪਤੀਆਇ ਸਚਿ ਸਮਾਇਆ ॥੨॥
35 ਸਲੋਕ ਮਃ ੧ ॥
36 ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥
37 ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥
38 ਮਃ ੨ ॥
39 ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥
40 ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥
41 ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥
42 ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥੨॥
43 ਪਉੜੀ ॥
44 ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥
45 ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥
46 ਦਸ ਅਵਤਾਰੀ ਰਾਮੁ ਰਾਜਾ ਆਇਆ ॥
47 ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥
48 ਈਸ ਮਹੇਸੁਰੁ ਸੇਵ ਤਿਨੑੀ ਅੰਤੁ ਨ ਪਾਇਆ ॥
49 ਸਚੀ ਕੀਮਤਿ ਪਾਇ ਤਖਤੁ ਰਚਾਇਆ ॥
50 ਦੁਨੀਆ ਧੰਧੈ ਲਾਇ ਆਪੁ ਛਪਾਇਆ ॥