Ang 1282
1 ਪਉੜੀ ॥
2 ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥
3 ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥
4 ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥
5 ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥
6 ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥
7 ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥
8 ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥
9 ਗੁਰਮਤੀ ਜਾਗੇ ਤਿਨੑੀ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥੮॥
10 ਸਲੋਕ ਮਃ ੩ ॥
11 ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥
12 ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗਲਿ ਵੰਨੁ ॥੧॥
13 ਮਃ ੩ ॥
14 ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥
15 ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣ ਪਾਹਿ ॥
16 ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੋ ਥਾਉ ਨਾਹਿ ॥
17 ਏਤੈ ਜਲਿ ਵਰਸਦੈ ਤਿਖ ਮਰਹਿ ਭਾਗ ਤਿਨਾ ਕੇ ਨਾਹਿ ॥
18 ਨਾਨਕ ਗੁਰਮੁਖਿ ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ॥੨॥
19 ਪਉੜੀ ॥
20 ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥
21 ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ ॥
22 ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ ॥
23 ਜਲਾ ਬਿੰਬੁ ਅਸਰਾਲੁ ਤਿਨੈ ਵਰਤਾਇਆ ॥
24 ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ ॥
25 ਅਗਨਿ ਉਪਾਈ ਵਾਦੁ ਭੁਖ ਤਿਹਾਇਆ ॥
26 ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ ॥
27 ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥੯॥
28 ਸਲੋਕ ਮਃ ੩ ॥
29 ਇਹੁ ਜਲੁ ਸਭ ਤੈ ਵਰਸਦਾ ਵਰਸੈ ਭਾਇ ਸੁਭਾਇ ॥
30 ਸੇ ਬਿਰਖਾ ਹਰੀਆਵਲੇ ਜੋ ਗੁਰਮੁਖਿ ਰਹੇ ਸਮਾਇ ॥
31 ਨਾਨਕ ਨਦਰੀ ਸੁਖੁ ਹੋਇ ਏਨਾ ਜੰਤਾ ਕਾ ਦੁਖੁ ਜਾਇ ॥੧॥
32 ਮਃ ੩ ॥
33 ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥
34 ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥
35 ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥
36 ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥
37 ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥
38 ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥੨॥
39 ਪਉੜੀ ॥
40 ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥
41 ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥
42 ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥
43 ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥
44 ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ ॥
45 ਸਭ ਮਹਿ ਏਕੁ ਵਰਤਦਾ ਸਿਰਿ ਸਿਰਿ ਕਰੇ ਬੀਚਾਰੁ ॥