Ang 1295
1 ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ ॥੩॥
2 ਤੁਮੑ ਹਰਿ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਰਾਸਿ ਦੇਨ ॥
3 ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ ॥੪॥੨॥
4 ਕਾਨੜਾ ਮਹਲਾ ੪ ॥
5 ਜਪਿ ਮਨ ਰਾਮ ਨਾਮ ਪਰਗਾਸ ॥
6 ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ ਵਿਚੇ ਗਿਰਹ ਉਦਾਸ ॥੧॥ ਰਹਾਉ ॥
7 ਹਮ ਹਰਿ ਹਿਰਦੈ ਜਪਿਓ ਨਾਮੁ ਨਰਹਰਿ ਪ੍ਰਭਿ ਕ੍ਰਿਪਾ ਕਰੀ ਕਿਰਪਾਸ ॥
8 ਅਨਦਿਨੁ ਅਨਦੁ ਭਇਆ ਮਨੁ ਬਿਗਸਿਆ ਉਦਮ ਭਏ ਮਿਲਨ ਕੀ ਆਸ ॥੧॥
9 ਹਮ ਹਰਿ ਸੁਆਮੀ ਪ੍ਰੀਤਿ ਲਗਾਈ ਜਿਤਨੇ ਸਾਸ ਲੀਏ ਹਮ ਗ੍ਰਾਸ ॥
10 ਕਿਲਬਿਖ ਦਹਨ ਭਏ ਖਿਨ ਅੰਤਰਿ ਤੂਟਿ ਗਏ ਮਾਇਆ ਕੇ ਫਾਸ ॥੨॥
11 ਕਿਆ ਹਮ ਕਿਰਮ ਕਿਆ ਕਰਮ ਕਮਾਵਹਿ ਮੂਰਖ ਮੁਗਧ ਰਖੇ ਪ੍ਰਭ ਤਾਸ ॥
12 ਅਵਗਨੀਆਰੇ ਪਾਥਰ ਭਾਰੇ ਸਤਸੰਗਤਿ ਮਿਲਿ ਤਰੇ ਤਰਾਸ ॥੩॥
13 ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਊਚ ਹਮ ਨੀਚ ਬਿਖਿਆਸ ॥
14 ਹਮਰੇ ਅਵਗੁਨ ਸੰਗਿ ਗੁਰ ਮੇਟੇ ਜਨ ਨਾਨਕ ਮੇਲਿ ਲੀਏ ਪ੍ਰਭ ਪਾਸ ॥੪॥੩॥
15 ਕਾਨੜਾ ਮਹਲਾ ੪ ॥
16 ਮੇਰੈ ਮਨਿ ਰਾਮ ਨਾਮੁ ਜਪਿਓ ਗੁਰ ਵਾਕ ॥
17 ਹਰਿ ਹਰਿ ਕ੍ਰਿਪਾ ਕਰੀ ਜਗਦੀਸਰਿ ਦੁਰਮਤਿ ਦੂਜਾ ਭਾਉ ਗਇਓ ਸਭ ਝਾਕ ॥੧॥ ਰਹਾਉ ॥
18 ਨਾਨਾ ਰੂਪ ਰੰਗ ਹਰਿ ਕੇਰੇ ਘਟਿ ਘਟਿ ਰਾਮੁ ਰਵਿਓ ਗੁਪਲਾਕ ॥
19 ਹਰਿ ਕੇ ਸੰਤ ਮਿਲੇ ਹਰਿ ਪ੍ਰਗਟੇ ਉਘਰਿ ਗਏ ਬਿਖਿਆ ਕੇ ਤਾਕ ॥੧॥
20 ਸੰਤ ਜਨਾ ਕੀ ਬਹੁਤੁ ਬਹੁ ਸੋਭਾ ਜਿਨ ਉਰਿ ਧਾਰਿਓ ਹਰਿ ਰਸਿਕ ਰਸਾਕ ॥
21 ਹਰਿ ਕੇ ਸੰਤ ਮਿਲੇ ਹਰਿ ਮਿਲਿਆ ਜੈਸੇ ਗਊ ਦੇਖਿ ਬਛਰਾਕ ॥੨॥
22 ਹਰਿ ਕੇ ਸੰਤ ਜਨਾ ਮਹਿ ਹਰਿ ਹਰਿ ਤੇ ਜਨ ਊਤਮ ਜਨਕ ਜਨਾਕ ॥
23 ਤਿਨ ਹਰਿ ਹਿਰਦੈ ਬਾਸੁ ਬਸਾਨੀ ਛੂਟਿ ਗਈ ਮੁਸਕੀ ਮੁਸਕਾਕ ॥੩॥
24 ਤੁਮਰੇ ਜਨ ਤੁਮੑ ਹੀ ਪ੍ਰਭ ਕੀਏ ਹਰਿ ਰਾਖਿ ਲੇਹੁ ਆਪਨ ਅਪਨਾਕ ॥
25 ਜਨ ਨਾਨਕ ਕੇ ਸਖਾ ਹਰਿ ਭਾਈ ਮਾਤ ਪਿਤਾ ਬੰਧਪ ਹਰਿ ਸਾਕ ॥੪॥੪॥
26 ਕਾਨੜਾ ਮਹਲਾ ੪ ॥
27 ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥
28 ਹਰਿ ਹਰਿ ਵਸਤੁ ਮਾਇਆ ਗੜੑਿ ਵੇੜੑੀ ਗੁਰ ਕੈ ਸਬਦਿ ਲੀਓ ਗੜੁ ਜੀਤਿ ॥੧॥ ਰਹਾਉ ॥
29 ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ ॥
30 ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ ॥੧॥
31 ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥
32 ਪਰਚੈ ਰਾਮੁ ਰਵਿਆ ਘਟ ਅੰਤਰਿ ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥੨॥