Ang 13
1 ਰਾਗੁ ਧਨਾਸਰੀ ਮਹਲਾ ੧ ॥
2 ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
3 ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
4 ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥
5 ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
6 ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥
7 ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥
8 ਸਭ ਮਹਿ ਜੋਤਿ ਜੋਤਿ ਹੈ ਸੋਇ ॥
9 ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
10 ਗੁਰ ਸਾਖੀ ਜੋਤਿ ਪਰਗਟੁ ਹੋਇ ॥
11 ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
12 ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥
13 ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥
14 ਰਾਗੁ ਗਉੜੀ ਪੂਰਬੀ ਮਹਲਾ ੪ ॥
15 ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥
16 ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥
17 ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥
18 ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥
19 ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥
20 ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥
21 ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥
22 ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥
23 ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥
24 ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥
25 ਰਾਗੁ ਗਉੜੀ ਪੂਰਬੀ ਮਹਲਾ ੫ ॥
26 ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥
27 ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥
28 ਅਉਧ ਘਟੈ ਦਿਨਸੁ ਰੈਣਾਰੇ ॥
29 ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥
30 ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥
31 ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥
32 ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥
33 ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥
34 ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥
35 ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥