Sri Guru Granth Sahib Ji

Ang 1307

Cambia traduzione

1 ਕਾਨੜਾ ਮਹਲਾ ੫ ਘਰੁ ੧੦ ॥

2 ੴ ਸਤਿਗੁਰ ਪ੍ਰਸਾਦਿ ॥

3 ਐਸੋ ਦਾਨੁ ਦੇਹੁ ਜੀ ਸੰਤਹੁ ਜਾਤ ਜੀਉ ਬਲਿਹਾਰਿ ॥

4 ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾਕੀ ਸਰਨਿ ਸਾਧੂਆ ਦੂਤ ਸੰਗੁ ਨਿਵਾਰਿ ॥੧॥ ਰਹਾਉ ॥

5 ਕੋਟਿ ਜਨਮ ਜੋਨਿ ਭ੍ਰਮਿਓ ਹਾਰਿ ਪਰਿਓ ਦੁਆਰਿ ॥੧॥

6 ਕਿਰਪਾ ਗੋਬਿੰਦ ਭਈ ਮਿਲਿਓ ਨਾਮੁ ਅਧਾਰੁ ॥

7 ਦੁਲਭ ਜਨਮੁ ਸਫਲੁ ਨਾਨਕ ਭਵ ਉਤਾਰਿ ਪਾਰਿ ॥੨॥੧॥੪੫॥

8 ਕਾਨੜਾ ਮਹਲਾ ੫ ਘਰੁ ੧੧ ॥

9 ੴ ਸਤਿਗੁਰ ਪ੍ਰਸਾਦਿ ॥

10 ਸਹਜ ਸੁਭਾਏ ਆਪਨ ਆਏ ॥

11 ਕਛੂ ਨ ਜਾਨੌ ਕਛੂ ਦਿਖਾਏ ॥

12 ਪ੍ਰਭੁ ਮਿਲਿਓ ਸੁਖ ਬਾਲੇ ਭੋਲੇ ॥੧॥ ਰਹਾਉ ॥

13 ਸੰਜੋਗਿ ਮਿਲਾਏ ਸਾਧ ਸੰਗਾਏ ॥

14 ਕਤਹੂ ਨ ਜਾਏ ਘਰਹਿ ਬਸਾਏ ॥

15 ਗੁਨ ਨਿਧਾਨੁ ਪ੍ਰਗਟਿਓ ਇਹ ਚੋਲੈ ॥੧॥

16 ਚਰਨ ਲੁਭਾਏ ਆਨ ਤਜਾਏ ॥

17 ਥਾਨ ਥਨਾਏ ਸਰਬ ਸਮਾਏ ॥

18 ਰਸਕਿ ਰਸਕਿ ਨਾਨਕੁ ਗੁਨ ਬੋਲੈ ॥੨॥੧॥੪੬॥

19 ਕਾਨੜਾ ਮਹਲਾ ੫ ॥

20 ਗੋਬਿੰਦ ਠਾਕੁਰ ਮਿਲਨ ਦੁਰਾਈਁ ॥

21 ਪਰਮਿਤਿ ਰੂਪੁ ਅਗੰਮ ਅਗੋਚਰ ਰਹਿਓ ਸਰਬ ਸਮਾਈ ॥੧॥ ਰਹਾਉ ॥

22 ਕਹਨਿ ਭਵਨਿ ਨਾਹੀ ਪਾਇਓ ਪਾਇਓ ਅਨਿਕ ਉਕਤਿ ਚਤੁਰਾਈ ॥੧॥

23 ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ ॥

24 ਪ੍ਰਭੂ ਦਇਆਰ ਕ੍ਰਿਪਾਰ ਕ੍ਰਿਪਾ ਨਿਧਿ ਜਨ ਨਾਨਕ ਸੰਤ ਰੇਨਾਈ ॥੨॥੨॥੪੭॥

25 ਕਾਨੜਾ ਮਹਲਾ ੫ ॥

26 ਮਾਈ ਸਿਮਰਤ ਰਾਮ ਰਾਮ ਰਾਮ ॥

27 ਪ੍ਰਭ ਬਿਨਾ ਨਾਹੀ ਹੋਰੁ ॥

28 ਚਿਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ ॥੧॥ ਰਹਾਉ ॥

29 ਲਾਇ ਪ੍ਰੀਤਿ ਕੀਨ ਆਪਨ ਤੂਟਤ ਨਹੀ ਜੋਰੁ ॥

30 ਪ੍ਰਾਨ ਮਨੁ ਧਨੁ ਸਰਬਸੋੁ ਹਰਿ ਗੁਨ ਨਿਧੇ ਸੁਖ ਮੋਰ ॥੧॥

31 ਈਤ ਊਤ ਰਾਮ ਪੂਰਨੁ ਨਿਰਖਤ ਰਿਦ ਖੋਰਿ ॥

32 ਸੰਤ ਸਰਨ ਤਰਨ ਨਾਨਕ ਬਿਨਸਿਓ ਦੁਖੁ ਘੋਰ ॥੨॥੩॥੪੮॥

33 ਕਾਨੜਾ ਮਹਲਾ ੫ ॥

34 ਜਨ ਕੋ ਪ੍ਰਭੁ ਸੰਗੇ ਅਸਨੇਹੁ ॥

35 ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥੧॥ ਰਹਾਉ ॥

36 ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥੧॥

37 ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versione: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

Shabad OS identifica questo Gurmukhi come di pubblico dominio. È una dichiarazione dei suoi volontari, non un responso legale o religioso. La SGPC, l'Akal Takht e gli altri enti sikh non hanno esaminato né approvato questa app, e non proviene da alcuna istituzione sikh. Per il culto o il paath, segui un saroop o una fonte di cui il tuo sangat si fida.

Condizioni di questa fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Presentato per la lettura e lo studio a partire dalle fonti indicate qui. EveryApp non certifica alcun testo: per tutto ciò che conta, controlla un'edizione a stampa o chiedi a un insegnante della tradizione.

Segnala un errore nel testoSegnala un problema di diritti