Ang 131
1 ਤੂੰ ਵਡਾ ਤੂੰ ਊਚੋ ਊਚਾ ॥
2 ਤੂੰ ਬੇਅੰਤੁ ਅਤਿ ਮੂਚੋ ਮੂਚਾ ॥
3 ਹਉ ਕੁਰਬਾਣੀ ਤੇਰੈ ਵੰਞਾ ਨਾਨਕ ਦਾਸ ਦਸਾਵਣਿਆ ॥੮॥੧॥੩੫॥
4 ਮਾਝ ਮਹਲਾ ੫ ॥
5 ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥
6 ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥
7 ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥
8 ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥
9 ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥
10 ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥
11 ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥
12 ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥
13 ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥
14 ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥
15 ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥
16 ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥
17 ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥
18 ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥
19 ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥
20 ਹਉਮੈ ਬਾਧਾ ਗੁਰਮੁਖਿ ਛੂਟਾ ॥
21 ਗੁਰਮੁਖਿ ਆਵਣੁ ਜਾਵਣੁ ਤੂਟਾ ॥
22 ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥
23 ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥
24 ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥
25 ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥
26 ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥
27 ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥
28 ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥
29 ਸਗਲੀ ਬਣਤ ਬਣਾਈ ਆਪੇ ॥
30 ਆਪੇ ਕਰੇ ਕਰਾਏ ਥਾਪੇ ॥
31 ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥
32 ਮਾਝ ਮਹਲਾ ੫ ॥
33 ਪ੍ਰਭੁ ਅਬਿਨਾਸੀ ਤਾ ਕਿਆ ਕਾੜਾ ॥
34 ਹਰਿ ਭਗਵੰਤਾ ਤਾ ਜਨੁ ਖਰਾ ਸੁਖਾਲਾ ॥
35 ਜੀਅ ਪ੍ਰਾਨ ਮਾਨ ਸੁਖਦਾਤਾ ਤੂੰ ਕਰਹਿ ਸੋਈ ਸੁਖੁ ਪਾਵਣਿਆ ॥੧॥
36 ਹਉ ਵਾਰੀ ਜੀਉ ਵਾਰੀ ਗੁਰਮੁਖਿ ਮਨਿ ਤਨਿ ਭਾਵਣਿਆ ॥
37 ਤੂੰ ਮੇਰਾ ਪਰਬਤੁ ਤੂੰ ਮੇਰਾ ਓਲਾ ਤੁਮ ਸੰਗਿ ਲਵੈ ਨ ਲਾਵਣਿਆ ॥੧॥ ਰਹਾਉ ॥
38 ਤੇਰਾ ਕੀਤਾ ਜਿਸੁ ਲਾਗੈ ਮੀਠਾ ॥
39 ਘਟਿ ਘਟਿ ਪਾਰਬ੍ਰਹਮੁ ਤਿਨਿ ਜਨਿ ਡੀਠਾ ॥
40 ਥਾਨਿ ਥਨੰਤਰਿ ਤੂੰਹੈ ਤੂੰਹੈ ਇਕੋ ਇਕੁ ਵਰਤਾਵਣਿਆ ॥੨॥
41 ਸਗਲ ਮਨੋਰਥ ਤੂੰ ਦੇਵਣਹਾਰਾ ॥
42 ਭਗਤੀ ਭਾਇ ਭਰੇ ਭੰਡਾਰਾ ॥
43 ਦਇਆ ਧਾਰਿ ਰਾਖੇ ਤੁਧੁ ਸੇਈ ਪੂਰੈ ਕਰਮਿ ਸਮਾਵਣਿਆ ॥੩॥