Ang 1332
1 ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥
2 ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥
3 ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥
4 ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥
5 ਪ੍ਰਭਾਤੀ ਮਹਲਾ ੧ ॥
6 ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥
7 ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥੧॥
8 ਸਬਦਿ ਰਤੇ ਪੂਰੇ ਬੈਰਾਗੀ ॥
9 ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥੧॥ ਰਹਾਉ ॥
10 ਬ੍ਰਹਮਣ ਵਾਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ ॥
11 ਬਿਨੁ ਬੂਝੇ ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥੨॥
12 ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ ॥
13 ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥੩॥
14 ਸਗਲੇ ਕਰਮ ਧਰਮ ਸੁਚਿ ਸੰਜਮ ਜਪ ਤਪ ਤੀਰਥ ਸਬਦਿ ਵਸੇ ॥
15 ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥੪॥੧੬॥
16 ਪ੍ਰਭਾਤੀ ਮਹਲਾ ੧ ॥
17 ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥
18 ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ ਮੁਰਾਰੀ ॥੧॥
19 ਜਲਿ ਜਾਉ ਜੀਵਨੁ ਨਾਮ ਬਿਨਾ ॥
20 ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥੧॥ ਰਹਾਉ ॥
21 ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥
22 ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥੨॥
23 ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ ॥
24 ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥੩॥
25 ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ ॥
26 ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥੪॥
27 ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥
28 ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥੫॥੧੭॥
29 ਰਾਗੁ ਪ੍ਰਭਾਤੀ ਮਹਲਾ ੩ ਚਉਪਦੇ ॥
30 ੴ ਸਤਿਗੁਰ ਪ੍ਰਸਾਦਿ ॥
31 ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥
32 ਨਾਮਿ ਰਤੇ ਸਦਾ ਸੁਖੁ ਪਾਵੈ ਸਾਚਿ ਰਹੈ ਲਿਵ ਲਾਈ ॥੧॥