Ang 1346
1 ਪ੍ਰਭਾਤੀ ਮਹਲਾ ੩ ਬਿਭਾਸ ॥
2 ੴ ਸਤਿਗੁਰ ਪ੍ਰਸਾਦਿ ॥
3 ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥
4 ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮੑਾਲਿ ॥੧॥
5 ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥
6 ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥੧॥ ਰਹਾਉ ॥
7 ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥
8 ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ ॥੨॥
9 ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥
10 ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ ਮੇਟਣਹਾਰੁ ॥੩॥
11 ਸਬਦੁ ਚੀਨੑਿ ਸੁਖੁ ਪਾਇਆ ਸਚੈ ਨਾਇ ਪਿਆਰ ॥
12 ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰ ॥੪॥
13 ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥
14 ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥੫॥
15 ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥
16 ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥੬॥
17 ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥
18 ਗੁਰ ਪਰਸਾਦੀ ਚੀਨੑਿਆ ਹਰਿ ਰਾਖਿਆ ਉਰਿ ਧਾਰਿ ॥੭॥
19 ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥
20 ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥੮॥
21 ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥
22 ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥੯॥
23 ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥
24 ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥੧੦॥
25 ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥
26 ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥੧੧॥੧॥
27 ਪ੍ਰਭਾਤੀ ਮਹਲਾ ੩ ॥
28 ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥
29 ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥
30 ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥
31 ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ ॥
32 ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥
33 ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥
34 ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥
35 ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥੩॥