Ang 1387
1 ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥
2 ਬਲਿਓ ਚਰਾਗੁ ਅੰਧੵਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥
3 ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥
4 ਸਵਯੇ ਸ੍ਰੀ ਮੁਖਬਾਕੵ ਮਹਲਾ ੫ ॥
5 ੴ ਸਤਿਗੁਰ ਪ੍ਰਸਾਦਿ ॥
6 ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥
7 ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥
8 ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ ॥
9 ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥
10 ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ ॥
11 ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ ॥
12 ਕਾਰਣ ਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥
13 ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥
14 ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ ॥
15 ਚਿਤ ਚੇਤਿ ਅਚੇਤ ਜਾਨਿ ਸਤਸੰਗਤਿ ਭਰਮ ਅੰਧੇਰ ਮੋਹਿਓ ਕਤ ਧਂਉ ॥
16 ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥
17 ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ ॥
18 ਸਿਖੵਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ ॥੨॥
19 ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥
20 ਖਾਨ ਪਾਨ ਸੋਧੇ ਸੁਖ ਭੁੰਚਤ ਸੰਕਟ ਕਾਟਿ ਬਿਪਤਿ ਹਰੀ ॥
21 ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ ॥
22 ਬਰਧਮਾਨ ਹੋਵਤ ਦਿਨ ਪ੍ਰਤਿ ਨਿਤ ਆਵਤ ਨਿਕਟਿ ਬਿਖੰਮ ਜਰੀ ॥
23 ਰੇ ਗੁਨ ਹੀਨ ਦੀਨ ਮਾਇਆ ਕ੍ਰਿਮ ਸਿਮਰਿ ਸੁਆਮੀ ਏਕ ਘਰੀ ॥
24 ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾ ਨਿਧਿ ਨਾਨਕ ਕਾਟਿ ਭਰੰਮ ਭਰੀ ॥੩॥
25 ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾਂ ॥
26 ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ॥
27 ਸੁਤ ਬਨਿਤਾ ਸਾਜਨ ਸੁਖ ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ ॥
28 ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾਂ ॥
29 ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ ॥
30 ਸਿਮਰਿ ਗੁਪਾਲ ਦਇਆਲ ਸਤਸੰਗਤਿ ਨਾਨਕ ਜਗੁ ਜਾਨਤ ਸੁਪਨਾ ॥੪॥