Ang 1397
1 ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜੑਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥
2 ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥
3 ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥
4 ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥
5 ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥
6 ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥
7 ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ ॥
8 ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ॥
9 ਸਦਾ ਚਾਇ ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ ॥
10 ਸਤਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ ॥
11 ਨਾਨਕ ਪ੍ਰਸਾਦਿ ਅੰਗਦ ਸੁਮਤਿ ਗੁਰਿ ਅਮਰਿ ਅਮਰੁ ਵਰਤਾਇਓ ॥
12 ਗੁਰ ਰਾਮਦਾਸ ਕਲੵੁਚਰੈ ਤੈਂ ਅਟਲ ਅਮਰ ਪਦੁ ਪਾਇਓ ॥੫॥
13 ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥
14 ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ ॥
15 ਸੁਖ ਸਾਗਰੁ ਪਾਇਅਉ ਦਿੰਤੁ ਹਰਿ ਮਗਿ ਨ ਹੁਟੈ ॥
16 ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ ॥
17 ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ ਜਗਿ ਜਸ ਤੂਰੁ ਬਜਾਇਅਉ ॥
18 ਗੁਰ ਰਾਮਦਾਸ ਕਲੵੁਚਰੈ ਤੈ ਅਭੈ ਅਮਰ ਪਦੁ ਪਾਇਅਉ ॥੬॥
19 ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥
20 ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ ॥
21 ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ ॥
22 ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ ॥
23 ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥
24 ਗੁਰ ਰਾਮਦਾਸ ਕਲੵੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥੭॥
25 ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਨ ਹੁਟਇ ॥
26 ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ ਰਸੁ ਗੁਟਇ ॥
27 ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ ॥
28 ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ ਤਰਾਯਉ ॥
29 ਅਬਿਗਤ ਅਗੋਚਰੁ ਅਪਰਪਰੁ ਮਨਿ ਗੁਰਸਬਦੁ ਵਸਾਇਅਉ ॥
30 ਗੁਰ ਰਾਮਦਾਸ ਕਲੵੁਚਰੈ ਤੈ ਜਗਤ ਉਧਾਰਣੁ ਪਾਇਅਉ ॥੮॥
31 ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥
32 ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ ॥
33 ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥
34 ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ ॥
35 ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥
36 ਗੁਰ ਰਾਮਦਾਸ ਕਲੵੁਚਰੈ ਤੈ ਸਬਦ ਨੀਸਾਨੁ ਬਜਾਇਅਉ ॥੯॥