Ang 192
1 ਗਉੜੀ ਮਹਲਾ ੫ ॥
2 ਗੁਰ ਕਾ ਸਬਦੁ ਰਾਖੁ ਮਨ ਮਾਹਿ ॥
3 ਨਾਮੁ ਸਿਮਰਿ ਚਿੰਤਾ ਸਭ ਜਾਹਿ ॥੧॥
4 ਬਿਨੁ ਭਗਵੰਤ ਨਾਹੀ ਅਨ ਕੋਇ ॥
5 ਮਾਰੈ ਰਾਖੈ ਏਕੋ ਸੋਇ ॥੧॥ ਰਹਾਉ ॥
6 ਗੁਰ ਕੇ ਚਰਣ ਰਿਦੈ ਉਰਿ ਧਾਰਿ ॥
7 ਅਗਨਿ ਸਾਗਰੁ ਜਪਿ ਉਤਰਹਿ ਪਾਰਿ ॥੨॥
8 ਗੁਰ ਮੂਰਤਿ ਸਿਉ ਲਾਇ ਧਿਆਨੁ ॥
9 ਈਹਾ ਊਹਾ ਪਾਵਹਿ ਮਾਨੁ ॥੩॥
10 ਸਗਲ ਤਿਆਗਿ ਗੁਰ ਸਰਣੀ ਆਇਆ ॥
11 ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥੪॥੬੧॥੧੩੦॥
12 ਗਉੜੀ ਮਹਲਾ ੫ ॥
13 ਜਿਸੁ ਸਿਮਰਤ ਦੂਖੁ ਸਭੁ ਜਾਇ ॥
14 ਨਾਮੁ ਰਤਨੁ ਵਸੈ ਮਨਿ ਆਇ ॥੧॥
15 ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥
16 ਸਾਧੂ ਜਨ ਰਾਮੁ ਰਸਨ ਵਖਾਣੀ ॥੧॥ ਰਹਾਉ ॥
17 ਇਕਸੁ ਬਿਨੁ ਨਾਹੀ ਦੂਜਾ ਕੋਇ ॥
18 ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥੨॥
19 ਸਾਜਨੁ ਮੀਤੁ ਸਖਾ ਕਰਿ ਏਕੁ ॥
20 ਹਰਿ ਹਰਿ ਅਖਰ ਮਨ ਮਹਿ ਲੇਖੁ ॥੩॥
21 ਰਵਿ ਰਹਿਆ ਸਰਬਤ ਸੁਆਮੀ ॥
22 ਗੁਣ ਗਾਵੈ ਨਾਨਕੁ ਅੰਤਰਜਾਮੀ ॥੪॥੬੨॥੧੩੧॥
23 ਗਉੜੀ ਮਹਲਾ ੫ ॥
24 ਭੈ ਮਹਿ ਰਚਿਓ ਸਭੁ ਸੰਸਾਰਾ ॥
25 ਤਿਸੁ ਭਉ ਨਾਹੀ ਜਿਸੁ ਨਾਮੁ ਅਧਾਰਾ ॥੧॥
26 ਭਉ ਨ ਵਿਆਪੈ ਤੇਰੀ ਸਰਣਾ ॥
27 ਜੋ ਤੁਧੁ ਭਾਵੈ ਸੋਈ ਕਰਣਾ ॥੧॥ ਰਹਾਉ ॥
28 ਸੋਗ ਹਰਖ ਮਹਿ ਆਵਣ ਜਾਣਾ ॥
29 ਤਿਨਿ ਸੁਖੁ ਪਾਇਆ ਜੋ ਪ੍ਰਭ ਭਾਣਾ ॥੨॥
30 ਅਗਨਿ ਸਾਗਰੁ ਮਹਾ ਵਿਆਪੈ ਮਾਇਆ ॥
31 ਸੇ ਸੀਤਲ ਜਿਨ ਸਤਿਗੁਰੁ ਪਾਇਆ ॥੩॥
32 ਰਾਖਿ ਲੇਇ ਪ੍ਰਭੁ ਰਾਖਨਹਾਰਾ ॥
33 ਕਹੁ ਨਾਨਕ ਕਿਆ ਜੰਤ ਵਿਚਾਰਾ ॥੪॥੬੩॥੧੩੨॥
34 ਗਉੜੀ ਮਹਲਾ ੫ ॥
35 ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥
36 ਤੁਮਰੀ ਕ੍ਰਿਪਾ ਤੇ ਦਰਗਹ ਥਾਉ ॥੧॥
37 ਤੁਝ ਬਿਨੁ ਪਾਰਬ੍ਰਹਮ ਨਹੀ ਕੋਇ ॥
38 ਤੁਮਰੀ ਕ੍ਰਿਪਾ ਤੇ ਸਦਾ ਸੁਖੁ ਹੋਇ ॥੧॥ ਰਹਾਉ ॥
39 ਤੁਮ ਮਨਿ ਵਸੇ ਤਉ ਦੂਖੁ ਨ ਲਾਗੈ ॥
40 ਤੁਮਰੀ ਕ੍ਰਿਪਾ ਤੇ ਭ੍ਰਮੁ ਭਉ ਭਾਗੈ ॥੨॥
41 ਪਾਰਬ੍ਰਹਮ ਅਪਰੰਪਰ ਸੁਆਮੀ ॥
42 ਸਗਲ ਘਟਾ ਕੇ ਅੰਤਰਜਾਮੀ ॥੩॥
43 ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ ॥
44 ਨਾਨਕ ਨਾਮੁ ਮਿਲੈ ਸਚੁ ਰਾਸਿ ॥੪॥੬੪॥੧੩੩॥
45 ਗਉੜੀ ਮਹਲਾ ੫ ॥
46 ਕਣ ਬਿਨਾ ਜੈਸੇ ਥੋਥਰ ਤੁਖਾ ॥
47 ਨਾਮ ਬਿਹੂਨ ਸੂਨੇ ਸੇ ਮੁਖਾ ॥੧॥
48 ਹਰਿ ਹਰਿ ਨਾਮੁ ਜਪਹੁ ਨਿਤ ਪ੍ਰਾਣੀ ॥
49 ਨਾਮ ਬਿਹੂਨ ਧ੍ਰਿਗੁ ਦੇਹ ਬਿਗਾਨੀ ॥੧॥ ਰਹਾਉ ॥
50 ਨਾਮ ਬਿਨਾ ਨਾਹੀ ਮੁਖਿ ਭਾਗੁ ॥
51 ਭਰਤ ਬਿਹੂਨ ਕਹਾ ਸੋਹਾਗੁ ॥੨॥
52 ਨਾਮੁ ਬਿਸਾਰਿ ਲਗੈ ਅਨ ਸੁਆਇ ॥
53 ਤਾ ਕੀ ਆਸ ਨ ਪੂਜੈ ਕਾਇ ॥੩॥
54 ਕਰਿ ਕਿਰਪਾ ਪ੍ਰਭ ਅਪਨੀ ਦਾਤਿ ॥
55 ਨਾਨਕ ਨਾਮੁ ਜਪੈ ਦਿਨ ਰਾਤਿ ॥੪॥੬੫॥੧੩੪॥