Ang 193
1 ਗਉੜੀ ਮਹਲਾ ੫ ॥
2 ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥
3 ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥੧॥
4 ਪਾਰਬ੍ਰਹਮ ਪੂਰਨ ਜਨ ਓਟ ॥
5 ਤੇਰੀ ਸਰਣਿ ਉਧਰਹਿ ਜਨ ਕੋਟਿ ॥੧॥ ਰਹਾਉ ॥
6 ਜੇਤੇ ਜੀਅ ਤੇਤੇ ਸਭਿ ਤੇਰੇ ॥
7 ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥
8 ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥
9 ਹੁਕਮੁ ਬੂਝੈ ਸੋ ਸਚਿ ਸਮਾਣਾ ॥੩॥
10 ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥
11 ਨਾਨਕ ਸਿਮਰੈ ਨਾਮੁ ਨਿਧਾਨੁ ॥੪॥੬੬॥੧੩੫॥
12 ਗਉੜੀ ਮਹਲਾ ੫ ॥
13 ਤਾ ਕਾ ਦਰਸੁ ਪਾਈਐ ਵਡਭਾਗੀ ॥
14 ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥
15 ਜਾ ਕੈ ਹਰਿ ਵਸਿਆ ਮਨ ਮਾਹੀ ॥
16 ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ ॥
17 ਸਰਬ ਨਿਧਾਨ ਰਾਖੇ ਜਨ ਮਾਹਿ ॥
18 ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥੨॥
19 ਜਨ ਕੀ ਮਹਿਮਾ ਕਥੀ ਨ ਜਾਇ ॥
20 ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥
21 ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥
22 ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬॥
23 ਗਉੜੀ ਮਹਲਾ ੫ ॥
24 ਹਰਿ ਸਿਮਰਤ ਤੇਰੀ ਜਾਇ ਬਲਾਇ ॥
25 ਸਰਬ ਕਲਿਆਣ ਵਸੈ ਮਨਿ ਆਇ ॥੧॥
26 ਭਜੁ ਮਨ ਮੇਰੇ ਏਕੋ ਨਾਮ ॥
27 ਜੀਅ ਤੇਰੇ ਕੈ ਆਵੈ ਕਾਮ ॥੧॥ ਰਹਾਉ ॥
28 ਰੈਣਿ ਦਿਨਸੁ ਗੁਣ ਗਾਉ ਅਨੰਤਾ ॥
29 ਗੁਰ ਪੂਰੇ ਕਾ ਨਿਰਮਲ ਮੰਤਾ ॥੨॥
30 ਛੋਡਿ ਉਪਾਵ ਏਕ ਟੇਕ ਰਾਖੁ ॥
31 ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥
32 ਬਿਖਮ ਸਾਗਰੁ ਤੇਈ ਜਨ ਤਰੇ ॥
33 ਨਾਨਕ ਜਾ ਕਉ ਨਦਰਿ ਕਰੇ ॥੪॥੬੮॥੧੩੭॥
34 ਗਉੜੀ ਮਹਲਾ ੫ ॥
35 ਹਿਰਦੈ ਚਰਨ ਕਮਲ ਪ੍ਰਭ ਧਾਰੇ ॥
36 ਪੂਰੇ ਸਤਿਗੁਰ ਮਿਲਿ ਨਿਸਤਾਰੇ ॥੧॥
37 ਗੋਵਿੰਦ ਗੁਣ ਗਾਵਹੁ ਮੇਰੇ ਭਾਈ ॥
38 ਮਿਲਿ ਸਾਧੂ ਹਰਿ ਨਾਮੁ ਧਿਆਈ ॥੧॥ ਰਹਾਉ ॥
39 ਦੁਲਭ ਦੇਹ ਹੋਈ ਪਰਵਾਨੁ ॥
40 ਸਤਿਗੁਰ ਤੇ ਪਾਇਆ ਨਾਮ ਨੀਸਾਨੁ ॥੨॥
41 ਹਰਿ ਸਿਮਰਤ ਪੂਰਨ ਪਦੁ ਪਾਇਆ ॥
42 ਸਾਧਸੰਗਿ ਭੈ ਭਰਮ ਮਿਟਾਇਆ ॥੩॥
43 ਜਤ ਕਤ ਦੇਖਉ ਤਤ ਰਹਿਆ ਸਮਾਇ ॥
44 ਨਾਨਕ ਦਾਸ ਹਰਿ ਕੀ ਸਰਣਾਇ ॥੪॥੬੯॥੧੩੮॥
45 ਗਉੜੀ ਮਹਲਾ ੫ ॥
46 ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥
47 ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥
48 ਪਾਰਬ੍ਰਹਮ ਪੂਰਨ ਗੁਰਦੇਵ ॥
49 ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ ॥
50 ਚਰਨ ਕਮਲ ਹਿਰਦੈ ਉਰ ਧਾਰੀ ॥
51 ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥
52 ਸਫਲ ਜਨਮੁ ਹੋਵੈ ਪਰਵਾਣੁ ॥
53 ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥
54 ਸੰਤ ਧੂਰਿ ਪਾਈਐ ਵਡਭਾਗੀ ॥
55 ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥