Ang 208
1 ਗਉੜੀ ਮਹਲਾ ੫ ॥
2 ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥
3 ਮੋ ਕਉ ਸਤਿਗੁਰ ਸਬਦਿ ਬੁਝਾਇਓ ॥੧॥ ਰਹਾਉ ॥
4 ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥
5 ਦੀਖਿਆ ਗੁਰ ਕੀ ਮੁੰਦ੍ਰਾ ਕਾਨੀ ਦ੍ਰਿੜਿਓ ਏਕੁ ਨਿਰੰਕਾਰਾ ॥੧॥
6 ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸੁ ਕੈ ਵਸਿ ਕੀਏ ॥
7 ਦਸ ਬੈਰਾਗਨਿ ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥੨॥
8 ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ ॥
9 ਸਹਜ ਸੂਖ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥੩॥
10 ਜਹ ਭਉ ਨਾਹੀ ਤਹਾ ਆਸਨੁ ਬਾਧਿਓ ਸਿੰਗੀ ਅਨਹਤ ਬਾਨੀ ॥
11 ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥੪॥
12 ਐਸਾ ਜੋਗੀ ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ ॥
13 ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ ॥੫॥੧੧॥੧੩੨॥
14 ਗਉੜੀ ਮਹਲਾ ੫ ॥
15 ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥
16 ਹਰਿ ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥੧॥ ਰਹਾਉ ॥
17 ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ ॥
18 ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧਸੰਗਤਿ ਬਿਸ੍ਵਾਸਾ ॥੧॥
19 ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥ ਸਾਧੂ ਸੰਗਾ ॥
20 ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ ॥੨॥
21 ਨਾਮ ਖਜਾਨਾ ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ ॥
22 ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ ॥੩॥੧੨॥੧੩੩॥
23 ਗਉੜੀ₅ ਮਹਲਾ ੫ ॥
24 ਦਇਆ ਮਇਆ ਕਰਿ ਪ੍ਰਾਨਪਤਿ ਮੋਰੇ ਮੋਹਿ ਅਨਾਥ ਸਰਣਿ ਪ੍ਰਭ ਤੋਰੀ ॥
25 ਅੰਧ ਕੂਪ ਮਹਿ ਹਾਥ ਦੇ ਰਾਖਹੁ ਕਛੂ ਸਿਆਨਪ ਉਕਤਿ ਨ ਮੋਰੀ ॥੧॥ ਰਹਾਉ ॥
26 ਕਰਨ ਕਰਾਵਨ ਸਭ ਕਿਛੁ ਤੁਮ ਹੀ ਤੁਮ ਸਮਰਥ ਨਾਹੀ ਅਨ ਹੋਰੀ ॥
27 ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ਸੇ ਸੇਵਕ ਜਿਨ ਭਾਗ ਮਥੋਰੀ ॥੧॥
28 ਅਪੁਨੇ ਸੇਵਕ ਸੰਗਿ ਤੁਮ ਪ੍ਰਭ ਰਾਤੇ ਓਤਿ ਪੋਤਿ ਭਗਤਨ ਸੰਗਿ ਜੋਰੀ ॥
29 ਪ੍ਰਿਉ ਪ੍ਰਿਉ ਨਾਮੁ ਤੇਰਾ ਦਰਸਨੁ ਚਾਹੈ ਜੈਸੇ ਦ੍ਰਿਸਟਿ ਓਹ ਚੰਦ ਚਕੋਰੀ ॥੨॥
30 ਰਾਮ ਸੰਤ ਮਹਿ ਭੇਦੁ ਕਿਛੁ ਨਾਹੀ ਏਕੁ ਜਨੁ ਕਈ ਮਹਿ ਲਾਖ ਕਰੋਰੀ ॥
31 ਜਾ ਕੈ ਹੀਐ ਪ੍ਰਗਟੁ ਪ੍ਰਭੁ ਹੋਆ ਅਨਦਿਨੁ ਕੀਰਤਨੁ ਰਸਨ ਰਮੋਰੀ ॥੩॥
32 ਤੁਮ ਸਮਰਥ ਅਪਾਰ ਅਤਿ ਊਚੇ ਸੁਖਦਾਤੇ ਪ੍ਰਭ ਪ੍ਰਾਨ ਅਧੋਰੀ ॥
33 ਨਾਨਕ ਕਉ ਪ੍ਰਭ ਕੀਜੈ ਕਿਰਪਾ ਉਨ ਸੰਤਨ ਕੈ ਸੰਗਿ ਸੰਗੋਰੀ ॥੪॥੧੩॥੧੩੪॥