Ang 210
1 ਰਾਗੁ ਗਉੜੀ₁ ਪੂਰਬੀ ਮਹਲਾ ੫ ॥
2 ੴ ਸਤਿਗੁਰ ਪ੍ਰਸਾਦਿ ॥
3 ਹਰਿ ਹਰਿ ਕਬਹੂ ਨ ਮਨਹੁ ਬਿਸਾਰੇ ॥
4 ਈਹਾ ਊਹਾ ਸਰਬ ਸੁਖਦਾਤਾ ਸਗਲ ਘਟਾ ਪ੍ਰਤਿਪਾਰੇ ॥੧॥ ਰਹਾਉ ॥
5 ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥
6 ਸੀਤਲ ਸਾਂਤਿ ਸੂਖ ਹਰਿ ਸਰਣੀ ਜਲਤੀ ਅਗਨਿ ਨਿਵਾਰੇ ॥੧॥
7 ਗਰਭ ਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ ॥
8 ਚਰਨ ਕਮਲ ਆਰਾਧਤ ਮਨ ਮਹਿ ਜਮ ਕੀ ਤ੍ਰਾਸ ਬਿਦਾਰੇ ॥੨॥
9 ਪੂਰਨ ਪਾਰਬ੍ਰਹਮ ਪਰਮੇਸੁਰ ਊਚਾ ਅਗਮ ਅਪਾਰੇ ॥
10 ਗੁਣ ਗਾਵਤ ਧਿਆਵਤ ਸੁਖ ਸਾਗਰ ਜੂਏ ਜਨਮੁ ਨ ਹਾਰੇ ॥੩॥
11 ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ ॥
12 ਕਰਿ ਕਿਰਪਾ ਅਪੁਨੋ ਨਾਮੁ ਦੀਜੈ ਨਾਨਕ ਸਦ ਬਲਿਹਾਰੇ ॥੪॥੧॥੧੩੮॥
13 ਰਾਗੁ ਗਉੜੀ ਚੇਤੀ₁ ਮਹਲਾ ੫ ॥
14 ੴ ਸਤਿਗੁਰ ਪ੍ਰਸਾਦਿ ॥
15 ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥
16 ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥੧॥ ਰਹਾਉ ॥
17 ਸੁਤ ਸੰਪਤਿ ਬਨਿਤਾ ਬਿਨੋਦ ॥
18 ਛੋਡਿ ਗਏ ਬਹੁ ਲੋਗ ਭੋਗ ॥੧॥
19 ਹੈਵਰ ਗੈਵਰ ਰਾਜ ਰੰਗ ॥
20 ਤਿਆਗਿ ਚਲਿਓ ਹੈ ਮੂੜ ਨੰਗ ॥੨॥
21 ਚੋਆ ਚੰਦਨ ਦੇਹ ਫੂਲਿਆ ॥
22 ਸੋ ਤਨੁ ਧਰ ਸੰਗਿ ਰੂਲਿਆ ॥੩॥
23 ਮੋਹਿ ਮੋਹਿਆ ਜਾਨੈ ਦੂਰਿ ਹੈ ॥
24 ਕਹੁ ਨਾਨਕ ਸਦਾ ਹਦੂਰਿ ਹੈ ॥੪॥੧॥੧੩੯॥
25 ਗਉੜੀ ਮਹਲਾ ੫ ॥
26 ਮਨ ਧਰ ਤਰਬੇ ਹਰਿ ਨਾਮ ਨੋ ॥
27 ਸਾਗਰ ਲਹਰਿ ਸੰਸਾ ਸੰਸਾਰੁ ਗੁਰੁ ਬੋਹਿਥੁ ਪਾਰ ਗਰਾਮਨੋ ॥੧॥ ਰਹਾਉ ॥
28 ਕਲਿ ਕਾਲਖ ਅੰਧਿਆਰੀਆ ॥
29 ਗੁਰ ਗਿਆਨ ਦੀਪਕ ਉਜਿਆਰੀਆ ॥੧॥
30 ਬਿਖੁ ਬਿਖਿਆ ਪਸਰੀ ਅਤਿ ਘਨੀ ॥
31 ਉਬਰੇ ਜਪਿ ਜਪਿ ਹਰਿ ਗੁਨੀ ॥੨॥
32 ਮਤਵਾਰੋ ਮਾਇਆ ਸੋਇਆ ॥
33 ਗੁਰ ਭੇਟਤ ਭ੍ਰਮੁ ਭਉ ਖੋਇਆ ॥੩॥
34 ਕਹੁ ਨਾਨਕ ਏਕੁ ਧਿਆਇਆ ॥
35 ਘਟਿ ਘਟਿ ਨਦਰੀ ਆਇਆ ॥੪॥੨॥੧੪੦॥
36 ਗਉੜੀ ਮਹਲਾ ੫ ॥
37 ਦੀਬਾਨੁ ਹਮਾਰੋ ਤੁਹੀ ਏਕ ॥
38 ਸੇਵਾ ਥਾਰੀ ਗੁਰਹਿ ਟੇਕ ॥੧॥ ਰਹਾਉ ॥
39 ਅਨਿਕ ਜੁਗਤਿ ਨਹੀ ਪਾਇਆ ॥
40 ਗੁਰਿ ਚਾਕਰ ਲੈ ਲਾਇਆ ॥੧॥
41 ਮਾਰੇ ਪੰਚ ਬਿਖਾਦੀਆ ॥
42 ਗੁਰ ਕਿਰਪਾ ਤੇ ਦਲੁ ਸਾਧਿਆ ॥੨॥
43 ਬਖਸੀਸ ਵਜਹੁ ਮਿਲਿ ਏਕੁ ਨਾਮ ॥
44 ਸੂਖ ਸਹਜ ਆਨੰਦ ਬਿਸ੍ਰਾਮ ॥੩॥