Ang 214
1 ਗਉੜੀ ਮਹਲਾ ੫ ॥
2 ਮਾਤੋ ਹਰਿ ਰੰਗਿ ਮਾਤੋ ॥੧॥ ਰਹਾਉ ॥
3 ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ ਦਾਨੁ ਕੀਓ ॥ ਉਆਹੂ ਸਿਉ ਮਨੁ ਰਾਤੋ ॥੧॥
4 ਓੁਹੀ ਭਾਠੀ ਓੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥ ਮਨਿ ਓਹੋ ਸੁਖੁ ਜਾਤੋ ॥੨॥
5 ਸਹਜ ਕੇਲ ਅਨਦ ਖੇਲ ਰਹੇ ਫੇਰ ਭਏ ਮੇਲ ॥ ਨਾਨਕ ਗੁਰ ਸਬਦਿ ਪਰਾਤੋ ॥੩॥੪॥੧੫੭॥
6 ਰਾਗੁ ਗੌੜੀ ਮਾਲਵਾ ਮਹਲਾ ੫ ॥
7 ੴ ਸਤਿਗੁਰ ਪ੍ਰਸਾਦਿ ॥
8 ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ ॥੧॥ ਰਹਾਉ ॥
9 ਸੇਵਤ ਸੇਵਤ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ ॥
10 ਕਰਿ ਸੇਵਾ ਤੂੰ ਸਾਧ ਕੀ ਹੋ ਕਾਟੀਐ ਜਮ ਜਾਲੁ ॥੧॥
11 ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ ॥
12 ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਅਵਤਾਰ ॥੨॥
13 ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੋ ਥਾਉ ਨਾਹਿ ॥
14 ਬਿਨੁ ਹਰਿ ਸੇਵਾ ਸੁਖੁ ਨਹੀ ਹੋ ਸਾਕਤ ਆਵਹਿ ਜਾਹਿ ॥੩॥
15 ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ ॥
16 ਨਾਨਕੁ ਕਹੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ ॥੪॥੧॥੧੫੮॥
17 ਰਾਗੁ ਗਉੜੀ ਮਾਲਾ₁ ਮਹਲਾ ੫ ॥
18 ੴ ਸਤਿਗੁਰ ਪ੍ਰਸਾਦਿ ॥
19 ਪਾਇਓ ਬਾਲ ਬੁਧਿ ਸੁਖੁ ਰੇ ॥
20 ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥੧॥ ਰਹਾਉ ॥
21 ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ ॥
22 ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥੧॥
23 ਜੇਤੀ ਸਿਆਨਪ ਕਰਮ ਹਉ ਕੀਏ ਤੇਤੇ ਬੰਧ ਪਰੇ ॥
24 ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ ਮੁਕਤ ਭਏ ॥੨॥
25 ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥
26 ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ ਸਹਜਿ ਸੋਏ ॥੩॥
27 ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥
28 ਪੋਟ ਡਾਰਿ ਗੁਰੁ ਪੂਰਾ ਮਿਲਿਆ ਤਉ ਨਾਨਕ ਨਿਰਭਏ ॥੪॥੧॥੧੫੯॥
29 ਗਉੜੀ ਮਾਲਾ ਮਹਲਾ ੫ ॥
30 ਭਾਵਨੁ ਤਿਆਗਿਓ ਰੀ ਤਿਆਗਿਓ ॥
31 ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥
32 ਸਰਬ ਸੁਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ ਆਗਿਓ ॥੧॥ ਰਹਾਉ ॥