Ang 216
1 ਭਰਮ ਮੋਹ ਕਛੁ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ ॥੨॥
2 ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ॥
3 ਜਬ ਏਕ ਨਿਰੰਜਨ ਨਿਰੰਕਾਰ ਪ੍ਰਭ ਸਭੁ ਕਿਛੁ ਆਪਹਿ ਕਰਤਾ ॥੩॥
4 ਅਪਨੇ ਕਰਤਬ ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥
5 ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ ॥੪॥੫॥੧੬੩॥
6 ਗਉੜੀ ਮਾਲਾ ਮਹਲਾ ੫ ॥
7 ਹਰਿ ਬਿਨੁ ਅਵਰ ਕ੍ਰਿਆ ਬਿਰਥੇ ॥
8 ਜਪ ਤਪ ਸੰਜਮ ਕਰਮ ਕਮਾਣੇ ਇਹਿ ਓਰੈ ਮੂਸੇ ॥੧॥ ਰਹਾਉ ॥
9 ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥
10 ਆਗੈ ਚਲਣੁ ਅਉਰੁ ਹੈ ਭਾਈ ਊਂਹਾ ਕਾਮਿ ਨ ਆਇਆ ॥੧॥
11 ਤੀਰਥਿ ਨਾਇ ਅਰੁ ਧਰਨੀ ਭ੍ਰਮਤਾ ਆਗੈ ਠਉਰ ਨ ਪਾਵੈ ॥
12 ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥੨॥
13 ਚਤੁਰ ਬੇਦ ਮੁਖ ਬਚਨੀ ਉਚਰੈ ਆਗੈ ਮਹਲੁ ਨ ਪਾਈਐ ॥
14 ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ ਝਾਖ ਝਖਾਈਐ ॥੩॥
15 ਨਾਨਕੁ ਕਹਤੋ ਇਹੁ ਬੀਚਾਰਾ ਜਿ ਕਮਾਵੈ ਸੁ ਪਾਰ ਗਰਾਮੀ ॥
16 ਗੁਰੁ ਸੇਵਹੁ ਅਰੁ ਨਾਮੁ ਧਿਆਵਹੁ ਤਿਆਗਹੁ ਮਨਹੁ ਗੁਮਾਨੀ ॥੪॥੬॥੧੬੪॥
17 ਗਉੜੀ ਮਾਲਾ ੫ ॥
18 ਮਾਧਉ ਹਰਿ ਹਰਿ ਹਰਿ ਮੁਖਿ ਕਹੀਐ ॥
19 ਹਮ ਤੇ ਕਛੂ ਨ ਹੋਵੈ ਸੁਆਮੀ ਜਿਉ ਰਾਖਹੁ ਤਿਉ ਰਹੀਐ ॥੧॥ ਰਹਾਉ ॥
20 ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸੁ ਹਾਥਿ ਬਿਚਾਰੇ ॥
21 ਜਿਤੁ ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੇ ॥੧॥
22 ਕਰਹੁ ਕ੍ਰਿਪਾ ਸਰਬ ਕੇ ਦਾਤੇ ਏਕ ਰੂਪ ਲਿਵ ਲਾਵਹੁ ॥
23 ਨਾਨਕ ਕੀ ਬੇਨੰਤੀ ਹਰਿ ਪਹਿ ਅਪੁਨਾ ਨਾਮੁ ਜਪਾਵਹੁ ॥੨॥੭॥੧੬੫॥
24 ਰਾਗੁ ਗਉੜੀ ਮਾਝ₁ ਮਹਲਾ ੫ ॥
25 ੴ ਸਤਿਗੁਰ ਪ੍ਰਸਾਦਿ ॥
26 ਦੀਨ ਦਇਆਲ ਦਮੋਦਰ ਰਾਇਆ ਜੀਉ ॥
27 ਕੋਟਿ ਜਨਾ ਕਰਿ ਸੇਵ ਲਗਾਇਆ ਜੀਉ ॥
28 ਭਗਤ ਵਛਲੁ ਤੇਰਾ ਬਿਰਦੁ ਰਖਾਇਆ ਜੀਉ ॥
29 ਪੂਰਨ ਸਭਨੀ ਜਾਈ ਜੀਉ ॥੧॥
30 ਕਿਉ ਪੇਖਾ ਪ੍ਰੀਤਮੁ ਕਵਣ ਸੁਕਰਣੀ ਜੀਉ ॥
31 ਸੰਤਾ ਦਾਸੀ ਸੇਵਾ ਚਰਣੀ ਜੀਉ ॥
32 ਇਹੁ ਜੀਉ ਵਤਾਈ ਬਲਿ ਬਲਿ ਜਾਈ ਜੀਉ ॥
33 ਤਿਸੁ ਨਿਵਿ ਨਿਵਿ ਲਾਗਉ ਪਾਈ ਜੀਉ ॥੨॥
34 ਪੋਥੀ ਪੰਡਿਤ ਬੇਦ ਖੋਜੰਤਾ ਜੀਉ ॥
35 ਹੋਇ ਬੈਰਾਗੀ ਤੀਰਥਿ ਨਾਵੰਤਾ ਜੀਉ ॥
36 ਗੀਤ ਨਾਦ ਕੀਰਤਨੁ ਗਾਵੰਤਾ ਜੀਉ ॥
37 ਹਰਿ ਨਿਰਭਉ ਨਾਮੁ ਧਿਆਈ ਜੀਉ ॥੩॥
38 ਭਏ ਕ੍ਰਿਪਾਲ ਸੁਆਮੀ ਮੇਰੇ ਜੀਉ ॥
39 ਪਤਿਤ ਪਵਿਤ ਲਗਿ ਗੁਰ ਕੇ ਪੈਰੇ ਜੀਉ ॥