Ang 231
1 ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥
2 ਮਨਮੁਖ ਅਗਿਆਨਿ ਕੁਮਾਰਗਿ ਪਾਏ ॥
3 ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥
4 ਭਵਜਲਿ ਡੂਬੇ ਦੂਜੈ ਭਾਏ ॥੩॥
5 ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥
6 ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥
7 ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥
8 ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥
9 ਹਉਮੈ ਦੂਜਾ ਸਬਦਿ ਜਲਾਵੈ ॥
10 ਨਾਮੇ ਰਾਤੇ ਹਰਿ ਗੁਣ ਗਾਵੈ ॥੫॥
11 ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥
12 ਚਰਣੀ ਲਾਗੈ ਤਾ ਮਹਲੁ ਪਾਵੈ ॥
13 ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥
14 ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥
15 ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥
16 ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥
17 ਪੂਰੈ ਸਤਿਗੁਰਿ ਸਬਦੁ ਸੁਣਾਇਆ ॥
18 ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥
19 ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥
20 ਗਉੜੀ ਮਹਲਾ ੩ ॥
21 ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥
22 ਅੰਤਰਿ ਤਾਮਸੁ ਆਪੁ ਨ ਪਛਾਣੈ ॥
23 ਤਾ ਪ੍ਰਭੁ ਪਾਏ ਗੁਰਸਬਦੁ ਵਖਾਣੈ ॥੧॥
24 ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥
25 ਮਨਮੁਖ ਖਾਧੇ ਦੂਜੈ ਭਾਇ ॥੧॥ ਰਹਾਉ ॥
26 ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥
27 ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥
28 ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥
29 ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥
30 ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥
31 ਹਰਿ ਗੁਣ ਗਾਵਹਿ ਸਹਜਿ ਸੁਭਾਏ ॥੩॥
32 ਬਿਨੁ ਗੁਰ ਸਾਚੇ ਭਰਮਿ ਭੁਲਾਏ ॥
33 ਮਨਮੁਖ ਅੰਧੇ ਸਦਾ ਬਿਖੁ ਖਾਏ ॥
34 ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥੪॥
35 ਜਮੂਆ ਨ ਜੋਹੈ ਹਰਿ ਕੀ ਸਰਣਾਈ ॥
36 ਹਉਮੈ ਮਾਰਿ ਸਚਿ ਲਿਵ ਲਾਈ ॥
37 ਸਦਾ ਰਹੈ ਹਰਿ ਨਾਮਿ ਲਿਵ ਲਾਈ ॥੫॥
38 ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥
39 ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥
40 ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥੬॥
41 ਸਤਿਗੁਰੂ ਸੇਵੇ ਸੋ ਫਲੁ ਪਾਏ ॥
42 ਹਿਰਦੈ ਨਾਮੁ ਵਿਚਹੁ ਆਪੁ ਗਵਾਏ ॥
43 ਅਨਹਦ ਬਾਣੀ ਸਬਦੁ ਵਜਾਏ ॥੭॥
44 ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥
45 ਭਗਤੀ ਸੀਧੇ ਦਰਿ ਸੋਭਾ ਪਾਈ ॥
46 ਨਾਨਕ ਰਾਮ ਨਾਮਿ ਵਡਿਆਈ ॥੮॥੫॥
47 ਗਉੜੀ ਮਹਲਾ ੩ ॥
48 ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥
49 ਬੰਧਨ ਨ ਤੂਟਹਿ ਮੁਕਤਿ ਨ ਪਾਇ ॥
50 ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥
51 ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥
52 ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥
53 ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥