Sri Guru Granth Sahib Ji

Ang 233

Cambia traduzione

1 ਸਬਦਿ ਮਨੁ ਰੰਗਿਆ ਲਿਵ ਲਾਇ ॥

2 ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥

3 ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥

4 ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥

5 ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥

6 ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥

7 ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥

8 ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥

9 ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥

10 ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥

11 ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥

12 ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥

13 ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥

14 ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥

15 ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥

16 ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥

17 ਸਤਿਗੁਰ ਤੇ ਹਮ ਗਤਿ ਪਤਿ ਪਾਈ ॥

18 ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥

19 ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥

20 ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥

21 ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥

22 ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥

23 ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥

24 ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥

25 ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥

26 ੴ ਸਤਿਗੁਰ ਪ੍ਰਸਾਦਿ ॥

27 ਰਾਗੁ ਗਉੜੀ ਬੈਰਾਗਣਿ ਮਹਲਾ ੩ ॥

28 ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ ॥

29 ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥

30 ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥

31 ਸਤਸੰਗਤਿ ਮੇਲਾਇ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥

32 ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥

33 ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥

34 ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥

35 ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥

36 ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥

37 ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥

38 ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥

39 ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥੫॥

40 ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥

41 ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥੬॥

42 ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ ਗਵਾਇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versione: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

Shabad OS identifica questo Gurmukhi come di pubblico dominio. È una dichiarazione dei suoi volontari, non un responso legale o religioso. La SGPC, l'Akal Takht e gli altri enti sikh non hanno esaminato né approvato questa app, e non proviene da alcuna istituzione sikh. Per il culto o il paath, segui un saroop o una fonte di cui il tuo sangat si fida.

Condizioni di questa fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Presentato per la lettura e lo studio a partire dalle fonti indicate qui. EveryApp non certifica alcun testo: per tutto ciò che conta, controlla un'edizione a stampa o chiedi a un insegnante della tradizione.

Segnala un errore nel testoSegnala un problema di diritti