Ang 242
1 ਗਉੜੀ ਮਹਲਾ ੫ ॥
2 ਰੰਗ ਸੰਗਿ ਬਿਖਿਆ ਕੇ ਭੋਗਾ ਇਨ ਸੰਗਿ ਅੰਧ ਨ ਜਾਨੀ ॥੧॥
3 ਹਉ ਸੰਚਉ ਹਉ ਖਾਟਤਾ ਸਗਲੀ ਅਵਧ ਬਿਹਾਨੀ ॥ ਰਹਾਉ ॥
4 ਹਉ ਸੂਰਾ ਪਰਧਾਨੁ ਹਉ ਕੋ ਨਾਹੀ ਮੁਝਹਿ ਸਮਾਨੀ ॥੨॥
5 ਜੋਬਨਵੰਤ ਅਚਾਰ ਕੁਲੀਨਾ ਮਨ ਮਹਿ ਹੋਇ ਗੁਮਾਨੀ ॥੩॥
6 ਜਿਉ ਉਲਝਾਇਓ ਬਾਧ ਬੁਧਿ ਕਾ ਮਰਤਿਆ ਨਹੀ ਬਿਸਰਾਨੀ ॥੪॥
7 ਭਾਈ ਮੀਤ ਬੰਧਪ ਸਖੇ ਪਾਛੇ ਤਿਨਹੂ ਕਉ ਸੰਪਾਨੀ ॥੫॥
8 ਜਿਤੁ ਲਾਗੋ ਮਨੁ ਬਾਸਨਾ ਅੰਤਿ ਸਾਈ ਪ੍ਰਗਟਾਨੀ ॥੬॥
9 ਅਹੰਬੁਧਿ ਸੁਚਿ ਕਰਮ ਕਰਿ ਇਹ ਬੰਧਨ ਬੰਧਾਨੀ ॥੭॥
10 ਦਇਆਲ ਪੁਰਖ ਕਿਰਪਾ ਕਰਹੁ ਨਾਨਕ ਦਾਸ ਦਸਾਨੀ ॥੮॥੩॥੧੫॥੪੪॥ ਜੁਮਲਾ
11 ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
12 ਰਾਗੁ ਗਉੜੀ ਪੂਰਬੀ ਛੰਤ ਮਹਲਾ ੧ ॥
13 ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥
14 ਸਾ ਧਨ ਦੁਬਲੀਆ ਜੀਉ ਪਿਰ ਕੈ ਹਾਵੈ ॥
15 ਧਨ ਥੀਈ ਦੁਬਲਿ ਕੰਤ ਹਾਵੈ ਕੇਵ ਨੈਣੀ ਦੇਖਏ ॥
16 ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ ॥
17 ਮੈ ਮਤ ਜੋਬਨਿ ਗਰਬਿ ਗਾਲੀ ਦੁਧਾ ਥਣੀ ਨ ਆਵਏ ॥
18 ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥੧॥
19 ਮੁੰਧ ਨਿਮਾਨੜੀਆ ਜੀਉ ਬਿਨੁ ਧਨੀ ਪਿਆਰੇ ॥
20 ਕਿਉ ਸੁਖੁ ਪਾਵੈਗੀ ਬਿਨੁ ਉਰ ਧਾਰੇ ॥
21 ਨਾਹ ਬਿਨੁ ਘਰ ਵਾਸੁ ਨਾਹੀ ਪੁਛਹੁ ਸਖੀ ਸਹੇਲੀਆ ॥
22 ਬਿਨੁ ਨਾਮ ਪ੍ਰੀਤਿ ਪਿਆਰੁ ਨਾਹੀ ਵਸਹਿ ਸਾਚਿ ਸੁਹੇਲੀਆ ॥
23 ਸਚੁ ਮਨਿ ਸਜਨ ਸੰਤੋਖਿ ਮੇਲਾ ਗੁਰਮਤੀ ਸਹੁ ਜਾਣਿਆ ॥
24 ਨਾਨਕ ਨਾਮੁ ਨ ਛੋਡੈ ਸਾ ਧਨ ਨਾਮਿ ਸਹਜਿ ਸਮਾਣੀਆ ॥੨॥
25 ਮਿਲੁ ਸਖੀ ਸਹੇਲੜੀਹੋ ਹਮ ਪਿਰੁ ਰਾਵੇਹਾ ॥
26 ਗੁਰ ਪੁਛਿ ਲਿਖਉਗੀ ਜੀਉ ਸਬਦਿ ਸਨੇਹਾ ॥
27 ਸਬਦੁ ਸਾਚਾ ਗੁਰਿ ਦਿਖਾਇਆ ਮਨਮੁਖੀ ਪਛੁਤਾਣੀਆ ॥
28 ਨਿਕਸਿ ਜਾਤਉ ਰਹੈ ਅਸਥਿਰੁ ਜਾਮਿ ਸਚੁ ਪਛਾਣਿਆ ॥
29 ਸਾਚ ਕੀ ਮਤਿ ਸਦਾ ਨਉਤਨ ਸਬਦਿ ਨੇਹੁ ਨਵੇਲਓ ॥
30 ਨਾਨਕ ਨਦਰੀ ਸਹਜਿ ਸਾਚਾ ਮਿਲਹੁ ਸਖੀ ਸਹੇਲੀਹੋ ॥੩॥
31 ਮੇਰੀ ਇਛ ਪੁਨੀ ਜੀਉ ਹਮ ਘਰਿ ਸਾਜਨੁ ਆਇਆ ॥
32 ਮਿਲਿ ਵਰੁ ਨਾਰੀ ਮੰਗਲੁ ਗਾਇਆ ॥
33 ਗੁਣ ਗਾਇ ਮੰਗਲੁ ਪ੍ਰੇਮਿ ਰਹਸੀ ਮੁੰਧ ਮਨਿ ਓਮਾਹਓ ॥
34 ਸਾਜਨ ਰਹੰਸੇ ਦੁਸਟ ਵਿਆਪੇ ਸਾਚੁ ਜਪਿ ਸਚੁ ਲਾਹਓ ॥
35 ਕਰ ਜੋੜਿ ਸਾ ਧਨ ਕਰੈ ਬਿਨਤੀ ਰੈਣਿ ਦਿਨੁ ਰਸਿ ਭਿੰਨੀਆ ॥
36 ਨਾਨਕ ਪਿਰੁ ਧਨ ਕਰਹਿ ਰਲੀਆ ਇਛ ਮੇਰੀ ਪੁੰਨੀਆ ॥੪॥੧॥