Ang 26
1 ਸਭ ਦੁਨੀਆ ਆਵਣ ਜਾਣੀਆ ॥੩॥
2 ਵਿਚਿ ਦੁਨੀਆ ਸੇਵ ਕਮਾਈਐ ॥
3 ਤਾ ਦਰਗਹ ਬੈਸਣੁ ਪਾਈਐ ॥
4 ਕਹੁ ਨਾਨਕ ਬਾਹ ਲੁਡਾਈਐ ॥੪॥੩੩॥
5 ਸਿਰੀਰਾਗੁ ਮਹਲਾ ੩ ਘਰੁ ੧ ॥
6 ੴ ਸਤਿਗੁਰ ਪ੍ਰਸਾਦਿ ॥
7 ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥
8 ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥
9 ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥
10 ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥
11 ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥
12 ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥
13 ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥
14 ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥
15 ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥
16 ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥
17 ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥
18 ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥
19 ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥
20 ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥
21 ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥
22 ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥
23 ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥
24 ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥
25 ਸਿਰੀਰਾਗੁ ਮਹਲਾ ੩ ॥
26 ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥
27 ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥
28 ਮਨ ਰੇ ਗ੍ਰਿਹ ਹੀ ਮਾਹਿ ਉਦਾਸੁ ॥
29 ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ ॥
30 ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥
31 ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥੨॥
32 ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥
33 ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥
34 ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥
35 ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਨ ਤਮਾਇ ॥੪॥
36 ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥
37 ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ ॥੫॥੨॥੩੫॥