Ang 268
1 ਇਆਹੂ ਜੁਗਤਿ ਬਿਹਾਨੇ ਕਈ ਜਨਮ ॥
2 ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥
3 ਤੂ ਠਾਕੁਰੁ ਤੁਮ ਪਹਿ ਅਰਦਾਸਿ ॥
4 ਜੀਉ ਪਿੰਡੁ ਸਭੁ ਤੇਰੀ ਰਾਸਿ ॥
5 ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥
6 ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥
7 ਕੋਇ ਨ ਜਾਨੈ ਤੁਮਰਾ ਅੰਤੁ ॥
8 ਊਚੇ ਤੇ ਊਚਾ ਭਗਵੰਤ ॥
9 ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥
10 ਤੁਮ ਤੇ ਹੋਇ ਸੁ ਆਗਿਆਕਾਰੀ ॥
11 ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥
12 ਨਾਨਕ ਦਾਸ ਸਦਾ ਕੁਰਬਾਨੀ ॥੮॥੪॥
13 ਸਲੋਕੁ ॥
14 ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥
15 ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ ਜਾਇ ॥੧॥
16 ਅਸਟਪਦੀ ॥
17 ਦਸ ਬਸਤੂ ਲੇ ਪਾਛੈ ਪਾਵੈ ॥
18 ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥
19 ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥
20 ਤਉ ਮੂੜਾ ਕਹੁ ਕਹਾ ਕਰੇਇ ॥
21 ਜਿਸੁ ਠਾਕੁਰ ਸਿਉ ਨਾਹੀ ਚਾਰਾ ॥
22 ਤਾ ਕਉ ਕੀਜੈ ਸਦ ਨਮਸਕਾਰਾ ॥
23 ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥
24 ਸਰਬ ਸੂਖ ਤਾਹੂ ਮਨਿ ਵੂਠਾ ॥
25 ਜਿਸੁ ਜਨ ਅਪਨਾ ਹੁਕਮੁ ਮਨਾਇਆ ॥
26 ਸਰਬ ਥੋਕ ਨਾਨਕ ਤਿਨਿ ਪਾਇਆ ॥੧॥
27 ਅਗਨਤ ਸਾਹੁ ਅਪਨੀ ਦੇ ਰਾਸਿ ॥
28 ਖਾਤ ਪੀਤ ਬਰਤੈ ਅਨਦ ਉਲਾਸਿ ॥
29 ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥
30 ਅਗਿਆਨੀ ਮਨਿ ਰੋਸੁ ਕਰੇਇ ॥
31 ਅਪਨੀ ਪਰਤੀਤਿ ਆਪ ਹੀ ਖੋਵੈ ॥
32 ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥
33 ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥
34 ਪ੍ਰਭ ਕੀ ਆਗਿਆ ਮਾਨੈ ਮਾਥੈ ॥
35 ਉਸ ਤੇ ਚਉਗੁਨ ਕਰੈ ਨਿਹਾਲੁ ॥
36 ਨਾਨਕ ਸਾਹਿਬੁ ਸਦਾ ਦਇਆਲੁ ॥੨॥
37 ਅਨਿਕ ਭਾਤਿ ਮਾਇਆ ਕੇ ਹੇਤ ॥
38 ਸਰਪਰ ਹੋਵਤ ਜਾਨੁ ਅਨੇਤ ॥
39 ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥
40 ਓਹ ਬਿਨਸੈ ਉਹੁ ਮਨਿ ਪਛੁਤਾਵੈ ॥
41 ਜੋ ਦੀਸੈ ਸੋ ਚਾਲਨਹਾਰੁ ॥
42 ਲਪਟਿ ਰਹਿਓ ਤਹ ਅੰਧ ਅੰਧਾਰੁ ॥
43 ਬਟਾਊ ਸਿਉ ਜੋ ਲਾਵੈ ਨੇਹ ॥
44 ਤਾ ਕਉ ਹਾਥਿ ਨ ਆਵੈ ਕੇਹ ॥
45 ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥
46 ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥
47 ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥
48 ਮਿਥਿਆ ਹਉਮੈ ਮਮਤਾ ਮਾਇਆ ॥
49 ਮਿਥਿਆ ਰਾਜ ਜੋਬਨ ਧਨ ਮਾਲ ॥
50 ਮਿਥਿਆ ਕਾਮ ਕ੍ਰੋਧ ਬਿਕਰਾਲ ॥
51 ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ ॥
52 ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥
53 ਮਿਥਿਆ ਧ੍ਰੋਹ ਮੋਹ ਅਭਿਮਾਨੁ ॥
54 ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥
55 ਅਸਥਿਰੁ ਭਗਤਿ ਸਾਧ ਕੀ ਸਰਨ ॥
56 ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥੪॥
57 ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥
58 ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥