Ang 278
1 ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥
2 ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥
3 ਜੋ ਤਿਸੁ ਭਾਵੈ ਸੋਈ ਹੋਇ ॥
4 ਨਾਨਕ ਦੂਜਾ ਅਵਰੁ ਨ ਕੋਇ ॥੭॥
5 ਕਬਹੂ ਸਾਧਸੰਗਤਿ ਇਹੁ ਪਾਵੈ ॥
6 ਉਸੁ ਅਸਥਾਨ ਤੇ ਬਹੁਰਿ ਨ ਆਵੈ ॥
7 ਅੰਤਰਿ ਹੋਇ ਗਿਆਨ ਪਰਗਾਸੁ ॥
8 ਉਸੁ ਅਸਥਾਨ ਕਾ ਨਹੀ ਬਿਨਾਸੁ ॥
9 ਮਨ ਤਨ ਨਾਮਿ ਰਤੇ ਇਕ ਰੰਗਿ ॥
10 ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥
11 ਜਿਉ ਜਲ ਮਹਿ ਜਲੁ ਆਇ ਖਟਾਨਾ ॥
12 ਤਿਉ ਜੋਤੀ ਸੰਗਿ ਜੋਤਿ ਸਮਾਨਾ ॥
13 ਮਿਟਿ ਗਏ ਗਵਨ ਪਾਏ ਬਿਸ੍ਰਾਮ ॥
14 ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥
15 ਸਲੋਕੁ ॥
16 ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥
17 ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥
18 ਅਸਟਪਦੀ ॥
19 ਜਿਸ ਕੈ ਅੰਤਰਿ ਰਾਜ ਅਭਿਮਾਨੁ ॥
20 ਸੋ ਨਰਕਪਾਤੀ ਹੋਵਤ ਸੁਆਨੁ ॥
21 ਜੋ ਜਾਨੈ ਮੈ ਜੋਬਨਵੰਤੁ ॥
22 ਸੋ ਹੋਵਤ ਬਿਸਟਾ ਕਾ ਜੰਤੁ ॥
23 ਆਪਸ ਕਉ ਕਰਮਵੰਤੁ ਕਹਾਵੈ ॥
24 ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥
25 ਧਨ ਭੂਮਿ ਕਾ ਜੋ ਕਰੈ ਗੁਮਾਨੁ ॥
26 ਸੋ ਮੂਰਖੁ ਅੰਧਾ ਅਗਿਆਨੁ ॥
27 ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥
28 ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥
29 ਧਨਵੰਤਾ ਹੋਇ ਕਰਿ ਗਰਬਾਵੈ ॥
30 ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥
31 ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥
32 ਪਲ ਭੀਤਰਿ ਤਾ ਕਾ ਹੋਇ ਬਿਨਾਸ ॥
33 ਸਭ ਤੇ ਆਪ ਜਾਨੈ ਬਲਵੰਤੁ ॥
34 ਖਿਨ ਮਹਿ ਹੋਇ ਜਾਇ ਭਸਮੰਤੁ ॥
35 ਕਿਸੈ ਨ ਬਦੈ ਆਪਿ ਅਹੰਕਾਰੀ ॥
36 ਧਰਮ ਰਾਇ ਤਿਸੁ ਕਰੇ ਖੁਆਰੀ ॥
37 ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥
38 ਸੋ ਜਨੁ ਨਾਨਕ ਦਰਗਹ ਪਰਵਾਨੁ ॥੨॥
39 ਕੋਟਿ ਕਰਮ ਕਰੈ ਹਉ ਧਾਰੇ ॥
40 ਸ੍ਰਮੁ ਪਾਵੈ ਸਗਲੇ ਬਿਰਥਾਰੇ ॥
41 ਅਨਿਕ ਤਪਸਿਆ ਕਰੇ ਅਹੰਕਾਰ ॥
42 ਨਰਕ ਸੁਰਗ ਫਿਰਿ ਫਿਰਿ ਅਵਤਾਰ ॥
43 ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥
44 ਹਰਿ ਦਰਗਹ ਕਹੁ ਕੈਸੇ ਗਵੈ ॥
45 ਆਪਸ ਕਉ ਜੋ ਭਲਾ ਕਹਾਵੈ ॥
46 ਤਿਸਹਿ ਭਲਾਈ ਨਿਕਟਿ ਨ ਆਵੈ ॥
47 ਸਰਬ ਕੀ ਰੇਨ ਜਾ ਕਾ ਮਨੁ ਹੋਇ ॥
48 ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥
49 ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥
50 ਤਬ ਇਸ ਕਉ ਸੁਖੁ ਨਾਹੀ ਕੋਇ ॥
51 ਜਬ ਇਹ ਜਾਨੈ ਮੈ ਕਿਛੁ ਕਰਤਾ ॥
52 ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥
53 ਜਬ ਧਾਰੈ ਕੋਊ ਬੈਰੀ ਮੀਤੁ ॥
54 ਤਬ ਲਗੁ ਨਿਹਚਲੁ ਨਾਹੀ ਚੀਤੁ ॥
55 ਜਬ ਲਗੁ ਮੋਹ ਮਗਨ ਸੰਗਿ ਮਾਇ ॥
56 ਤਬ ਲਗੁ ਧਰਮ ਰਾਇ ਦੇਇ ਸਜਾਇ ॥
57 ਪ੍ਰਭ ਕਿਰਪਾ ਤੇ ਬੰਧਨ ਤੂਟੈ ॥
58 ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥
59 ਸਹਸ ਖਟੇ ਲਖ ਕਉ ਉਠਿ ਧਾਵੈ ॥