Ang 297
1 ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ ॥
2 ਰਾਮ ਨਾਮ ਧਨੁ ਸੰਚਵੈ ਸਾਚ ਸਾਹ ਭਗਵੰਤ ॥
3 ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥
4 ਨਾਨਕ ਦੁਰਮਤਿ ਛੁਟਿ ਗਈ ਪਾਰਬ੍ਰਹਮ ਬਸੇ ਚੀਤਿ ॥੨॥
5 ਸਲੋਕੁ ॥
6 ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥
7 ਨਾਨਕ ਸੰਤ ਨਿਰਮਲ ਭਏ ਜਿਨ ਮਨਿ ਵਸਿਆ ਸੋਇ ॥੩॥
8 ਪਉੜੀ ॥
9 ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮ ਕਬ ਨੀਚੁ ॥
10 ਨਰਕ ਸੁਰਗ ਭ੍ਰਮਤਉ ਘਣੋ ਸਦਾ ਸੰਘਾਰੈ ਮੀਚੁ ॥
11 ਹਰਖ ਸੋਗ ਸਹਸਾ ਸੰਸਾਰੁ ਹਉ ਹਉ ਕਰਤ ਬਿਹਾਇ ॥
12 ਜਿਨਿ ਕੀਏ ਤਿਸਹਿ ਨ ਜਾਣਨੀ ਚਿਤਵਹਿ ਅਨਿਕ ਉਪਾਇ ॥
13 ਆਧਿ ਬਿਆਧਿ ਉਪਾਧਿ ਰਸ ਕਬਹੁ ਨ ਤੂਟੈ ਤਾਪ ॥
14 ਪਾਰਬ੍ਰਹਮ ਪੂਰਨ ਧਨੀ ਨਹ ਬੂਝੈ ਪਰਤਾਪ ॥
15 ਮੋਹ ਭਰਮ ਬੂਡਤ ਘਣੋ ਮਹਾ ਨਰਕ ਮਹਿ ਵਾਸ ॥
16 ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਤੇਰੀ ਆਸ ॥੩॥
17 ਸਲੋਕੁ ॥
18 ਚਤੁਰ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ ॥
19 ਚਾਰਿ ਪਦਾਰਥ ਅਸਟ ਸਿਧਿ ਭਜੁ ਨਾਨਕ ਹਰਿ ਨਾਮੁ ॥੪॥
20 ਪਉੜੀ ॥
21 ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ ॥
22 ਸਰਬ ਖੇਮ ਕਲਿਆਣ ਨਿਧਿ ਰਾਮ ਨਾਮੁ ਜਪਿ ਸਾਰੁ ॥
23 ਨਰਕ ਨਿਵਾਰੈ ਦੁਖ ਹਰੈ ਤੂਟਹਿ ਅਨਿਕ ਕਲੇਸ ॥
24 ਮੀਚੁ ਹੁਟੈ ਜਮ ਤੇ ਛੁਟੈ ਹਰਿ ਕੀਰਤਨ ਪਰਵੇਸ ॥
25 ਭਉ ਬਿਨਸੈ ਅੰਮ੍ਰਿਤੁ ਰਸੈ ਰੰਗਿ ਰਤੇ ਨਿਰੰਕਾਰ ॥
26 ਦੁਖ ਦਾਰਿਦ ਅਪਵਿਤ੍ਰਤਾ ਨਾਸਹਿ ਨਾਮ ਅਧਾਰ ॥
27 ਸੁਰਿ ਨਰ ਮੁਨਿ ਜਨ ਖੋਜਤੇ ਸੁਖ ਸਾਗਰ ਗੋਪਾਲ ॥
28 ਮਨੁ ਨਿਰਮਲੁ ਮੁਖੁ ਊਜਲਾ ਹੋਇ ਨਾਨਕ ਸਾਧ ਰਵਾਲ ॥੪॥
29 ਸਲੋਕੁ ॥
30 ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥
31 ਸਾਧਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥੫॥
32 ਪਉੜੀ ॥
33 ਪੰਚਮਿ ਪੰਚ ਪ੍ਰਧਾਨ ਤੇ ਜਿਹ ਜਾਨਿਓ ਪਰਪੰਚੁ ॥
34 ਕੁਸਮ ਬਾਸ ਬਹੁ ਰੰਗੁ ਘਣੋ ਸਭ ਮਿਥਿਆ ਬਲਬੰਚੁ ॥
35 ਨਹ ਜਾਪੈ ਨਹ ਬੂਝੀਐ ਨਹ ਕਛੁ ਕਰਤ ਬੀਚਾਰੁ ॥
36 ਸੁਆਦ ਮੋਹ ਰਸ ਬੇਧਿਓ ਅਗਿਆਨਿ ਰਚਿਓ ਸੰਸਾਰੁ ॥
37 ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ ॥
38 ਰਚਨਹਾਰੁ ਨਹ ਸਿਮਰਿਓ ਮਨਿ ਨ ਬੀਚਾਰਿ ਬਿਬੇਕ ॥
39 ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥
40 ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚ ॥੫॥
41 ਸਲੋਕੁ ॥
42 ਖਟ ਸਾਸਤ੍ਰ ਊਚੌ ਕਹਹਿ ਅੰਤੁ ਨ ਪਾਰਾਵਾਰ ॥
43 ਭਗਤ ਸੋਹਹਿ ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰ ॥੬॥
44 ਪਉੜੀ ॥
45 ਖਸਟਮਿ ਖਟ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ ॥