Ang 315
1 ਸਲੋਕ ਮਃ ੫ ॥
2 ਰਹਦੇ ਖੁਹਦੇ ਨਿੰਦਕ ਮਾਰਿਅਨੁ ਕਰਿ ਆਪੇ ਆਹਰੁ ॥
3 ਸੰਤ ਸਹਾਈ ਨਾਨਕਾ ਵਰਤੈ ਸਭ ਜਾਹਰੁ ॥੧॥
4 ਮਃ ੫ ॥
5 ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥
6 ਤਿੰਨੈ ਮਾਰੇ ਨਾਨਕਾ ਜਿ ਕਰਣ ਕਾਰਣ ਸਮਰਥੁ ॥੨॥
7 ਪਉੜੀ ੫ ॥
8 ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥
9 ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥
10 ਸੰਨੑੀ ਦੇਨੑਿ ਵਿਖੰਮ ਥਾਇ ਮਿਠਾ ਮਦੁ ਮਾਣੀ ॥
11 ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥
12 ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥੨੭॥
13 ਸਲੋਕ ਮਃ ੫ ॥
14 ਸੇਵਕ ਸਚੇ ਸਾਹ ਕੇ ਸੇਈ ਪਰਵਾਣੁ ॥
15 ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਣ ॥੧॥
16 ਮਃ ੫ ॥
17 ਜੋ ਧੁਰਿ ਲਿਖਿਆ ਲੇਖੁ ਪ੍ਰਭ ਮੇਟਣਾ ਨ ਜਾਇ ॥
18 ਰਾਮ ਨਾਮੁ ਧਨੁ ਵਖਰੋ ਨਾਨਕ ਸਦਾ ਧਿਆਇ ॥੨॥
19 ਪਉੜੀ ੫ ॥
20 ਨਾਰਾਇਣਿ ਲਇਆ ਨਾਠੂੰਗੜਾ ਪੈਰ ਕਿਥੈ ਰਖੈ ॥
21 ਕਰਦਾ ਪਾਪ ਅਮਿਤਿਆ ਨਿਤ ਵਿਸੋ ਚਖੈ ॥
22 ਨਿੰਦਾ ਕਰਦਾ ਪਚਿ ਮੁਆ ਵਿਚਿ ਦੇਹੀ ਭਖੈ ॥
23 ਸਚੈ ਸਾਹਿਬ ਮਾਰਿਆ ਕਉਣੁ ਤਿਸ ਨੋ ਰਖੈ ॥
24 ਨਾਨਕ ਤਿਸੁ ਸਰਣਾਗਤੀ ਜੋ ਪੁਰਖੁ ਅਲਖੈ ॥੨੮॥
25 ਸਲੋਕ ਮਃ ੫ ॥
26 ਨਰਕ ਘੋਰ ਬਹੁ ਦੁਖ ਘਣੇ ਅਕਿਰਤਘਣਾ ਕਾ ਥਾਨੁ ॥
27 ਤਿਨਿ ਪ੍ਰਭਿ ਮਾਰੇ ਨਾਨਕਾ ਹੋਇ ਹੋਇ ਮੁਏ ਹਰਾਮੁ ॥੧॥
28 ਮਃ ੫ ॥
29 ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਾਹਿ ॥
30 ਆਪਿ ਭੁਲਾਏ ਨਾਨਕਾ ਪਚਿ ਪਚਿ ਜੋਨੀ ਪਾਹਿ ॥੨॥
31 ਪਉੜੀ ੫ ॥
32 ਤੁਸਿ ਦਿਤਾ ਪੂਰੈ ਸਤਿਗੁਰੂ ਹਰਿ ਧਨੁ ਸਚੁ ਅਖੁਟੁ ॥
33 ਸਭਿ ਅੰਦੇਸੇ ਮਿਟਿ ਗਏ ਜਮ ਕਾ ਭਉ ਛੁਟੁ ॥
34 ਕਾਮ ਕ੍ਰੋਧ ਬੁਰਿਆਈਆਂ ਸੰਗਿ ਸਾਧੂ ਤੁਟੁ ॥
35 ਵਿਣੁ ਸਚੇ ਦੂਜਾ ਸੇਵਦੇ ਹੁਇ ਮਰਸਨਿ ਬੁਟੁ ॥
36 ਨਾਨਕ ਕਉ ਗੁਰਿ ਬਖਸਿਆ ਨਾਮੈ ਸੰਗਿ ਜੁਟੁ ॥੨੯॥
37 ਸਲੋਕ ਮਃ ੪ ॥
38 ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥
39 ਅਗੋ ਦੇ ਸਦਿਆ ਸਤੈ ਦੀ ਭਿਖਿਆ ਲਏ ਨਾਹੀ ਪਿਛੋ ਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥
40 ਪੰਚ ਲੋਗ ਸਭਿ ਹਸਣ ਲਗੇ ਤਪਾ ਲੋਭਿ ਲਹਰਿ ਹੈ ਗਾਲਿਆ ॥
41 ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ ਧਰਮੁ ਹਾਰਿਆ ॥
42 ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥
43 ਸਤ ਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ ॥
44 ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ ॥
45 ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥ ਅੰਦਰਿ ਬਹੈ ਤਪਾ ਪਾਪ ਕਮਾਏ ॥ ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ ॥