Ang 322
1 ਜੀਵਨ ਪਦੁ ਨਿਰਬਾਣੁ ਇਕੋ ਸਿਮਰੀਐ ॥
2 ਦੂਜੀ ਨਾਹੀ ਜਾਇ ਕਿਨਿ ਬਿਧਿ ਧੀਰੀਐ ॥
3 ਡਿਠਾ ਸਭੁ ਸੰਸਾਰੁ ਸੁਖੁ ਨ ਨਾਮ ਬਿਨੁ ॥
4 ਤਨੁ ਧਨੁ ਹੋਸੀ ਛਾਰੁ ਜਾਣੈ ਕੋਇ ਜਨੁ ॥
5 ਰੰਗ ਰੂਪ ਰਸ ਬਾਦਿ ਕਿ ਕਰਹਿ ਪਰਾਣੀਆ ॥
6 ਜਿਸੁ ਭੁਲਾਏ ਆਪਿ ਤਿਸੁ ਕਲ ਨਹੀ ਜਾਣੀਆ ॥
7 ਰੰਗਿ ਰਤੇ ਨਿਰਬਾਣੁ ਸਚਾ ਗਾਵਹੀ ॥
8 ਨਾਨਕ ਸਰਣਿ ਦੁਆਰਿ ਜੇ ਤੁਧੁ ਭਾਵਹੀ ॥੨॥
9 ਪਉੜੀ ॥
10 ਜੰਮਣੁ ਮਰਣੁ ਨ ਤਿਨੑ ਕਉ ਜੋ ਹਰਿ ਲੜਿ ਲਾਗੇ ॥
11 ਜੀਵਤ ਸੇ ਪਰਵਾਣੁ ਹੋਏ ਹਰਿ ਕੀਰਤਨਿ ਜਾਗੇ ॥
12 ਸਾਧਸੰਗੁ ਜਿਨ ਪਾਇਆ ਸੇਈ ਵਡਭਾਗੇ ॥
13 ਨਾਇ ਵਿਸਰਿਐ ਧ੍ਰਿਗੁ ਜੀਵਣਾ ਤੂਟੇ ਕਚ ਧਾਗੇ ॥
14 ਨਾਨਕ ਧੂੜਿ ਪੁਨੀਤ ਸਾਧ ਲਖ ਕੋਟਿ ਪਿਰਾਗੇ ॥੧੬॥
15 ਸਲੋਕੁ ਮਃ ੫ ॥
16 ਧਰਣਿ ਸੁਵੰਨੀ ਖੜ ਰਤਨ ਜੜਾਵੀ ਹਰਿ ਪ੍ਰੇਮ ਪੁਰਖੁ ਮਨਿ ਵੁਠਾ ॥
17 ਸਭੇ ਕਾਜ ਸੁਹੇਲੜੇ ਥੀਏ ਗੁਰੁ ਨਾਨਕੁ ਸਤਿਗੁਰੁ ਤੁਠਾ ॥੧॥
18 ਮਃ ੫ ॥
19 ਫਿਰਦੀ ਫਿਰਦੀ ਦਹ ਦਿਸਾ ਜਲ ਪਰਬਤ ਬਨਰਾਇ ॥
20 ਜਿਥੈ ਡਿਠਾ ਮਿਰਤਕੋ ਇਲ ਬਹਿਠੀ ਆਇ ॥੨॥
21 ਪਉੜੀ ॥
22 ਜਿਸੁ ਸਰਬ ਸੁਖਾ ਫਲ ਲੋੜੀਅਹਿ ਸੋ ਸਚੁ ਕਮਾਵਉ ॥
23 ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥
24 ਹੋਇ ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥
25 ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥
26 ਪਤਿਤ ਪੁਨੀਤ ਕਰਤਾ ਪੁਰਖੁ ਨਾਨਕ ਸੁਣਾਵਉ ॥੧੭॥
27 ਸਲੋਕ ਦੋਹਾ ਮਃ ੫ ॥
28 ਏਕੁ ਜਿ ਸਾਜਨੁ ਮੈ ਕੀਆ ਸਰਬ ਕਲਾ ਸਮਰਥੁ ॥
29 ਜੀਉ ਹਮਾਰਾ ਖੰਨੀਐ ਹਰਿ ਮਨ ਤਨ ਸੰਦੜੀ ਵਥੁ ॥੧॥
30 ਮਃ ੫ ॥
31 ਜੇ ਕਰੁ ਗਹਹਿ ਪਿਆਰੜੇ ਤੁਧੁ ਨ ਛੋਡਾ ਮੂਲਿ ॥
32 ਹਰਿ ਛੋਡਨਿ ਸੇ ਦੁਰਜਨਾ ਪੜਹਿ ਦੋਜਕ ਕੈ ਸੂਲਿ ॥੨॥
33 ਪਉੜੀ ॥
34 ਸਭਿ ਨਿਧਾਨ ਘਰਿ ਜਿਸ ਦੈ ਹਰਿ ਕਰੇ ਸੁ ਹੋਵੈ ॥
35 ਜਪਿ ਜਪਿ ਜੀਵਹਿ ਸੰਤ ਜਨ ਪਾਪਾ ਮਲੁ ਧੋਵੈ ॥
36 ਚਰਨ ਕਮਲ ਹਿਰਦੈ ਵਸਹਿ ਸੰਕਟ ਸਭਿ ਖੋਵੈ ॥
37 ਗੁਰੁ ਪੂਰਾ ਜਿਸੁ ਭੇਟੀਐ ਮਰਿ ਜਨਮਿ ਨ ਰੋਵੈ ॥
38 ਪ੍ਰਭ ਦਰਸ ਪਿਆਸ ਨਾਨਕ ਘਣੀ ਕਿਰਪਾ ਕਰਿ ਦੇਵੈ ॥੧੮॥
39 ਸਲੋਕ ਡਖਣਾ ਮਃ ੫ ॥
40 ਭੋਰੀ ਭਰਮੁ ਵਞਾਇ ਪਿਰੀ ਮੁਹਬਤਿ ਹਿਕੁ ਤੂ ॥
41 ਜਿਥਹੁ ਵੰਞੈ ਜਾਇ ਤਿਥਾਊ ਮਉਜੂਦੁ ਸੋਇ ॥੧॥
42 ਮਃ ੫ ॥
43 ਚੜਿ ਕੈ ਘੋੜੜੈ ਕੁੰਦੇ ਪਕੜਹਿ ਖੂੰਡੀ ਦੀ ਖੇਡਾਰੀ ॥
44 ਹੰਸਾ ਸੇਤੀ ਚਿਤੁ ਉਲਾਸਹਿ ਕੁਕੜ ਦੀ ਓਡਾਰੀ ॥੨॥
45 ਪਉੜੀ ॥
46 ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥
47 ਹਰਿ ਜਸੁ ਲਿਖਹਿ ਲਾਇ ਭਾਵਨੀ ਸੇ ਹਸਤ ਪਵਿਤਾ ॥
48 ਅਠਸਠਿ ਤੀਰਥ ਮਜਨਾ ਸਭਿ ਪੁੰਨ ਤਿਨਿ ਕਿਤਾ ॥
49 ਸੰਸਾਰ ਸਾਗਰ ਤੇ ਉਧਰੇ ਬਿਖਿਆ ਗੜੁ ਜਿਤਾ ॥