Ang 33
1 ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥੧॥
2 ਭਾਈ ਰੇ ਗੁਰਮੁਖਿ ਬੂਝੈ ਕੋਇ ॥
3 ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥੧॥ ਰਹਾਉ ॥
4 ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥
5 ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥
6 ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥੨॥
7 ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥
8 ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥
9 ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥੩॥
10 ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥
11 ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥
12 ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥੪॥੧੭॥੫੦॥
13 ਸਿਰੀਰਾਗੁ ਮਹਲਾ ੩ ॥
14 ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥
15 ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥
16 ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥
17 ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥
18 ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ ॥
19 ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥
20 ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥
21 ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥
22 ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥
23 ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥
24 ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥
25 ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥
26 ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥
27 ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥
28 ਸਿਰੀਰਾਗੁ ਮਹਲਾ ੩ ॥
29 ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥
30 ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥
31 ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥੧॥
32 ਮਨ ਰੇ ਦੂਜਾ ਭਾਉ ਚੁਕਾਇ ॥
33 ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥
34 ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥
35 ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥
36 ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥੨॥
37 ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥
38 ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥
39 ਗੁਰ ਸੇਵਾ ਨਾਉ ਪਾਈਐ ਸਚੇ ਰਹੈ ਸਮਾਇ ॥੩॥