Ang 335
1 ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥੩॥
2 ਸੁਨਿ ਮਨ ਮਗਨ ਭਏ ਹੈ ਪੂਰੇ ਮਾਇਆ ਡੋਲ ਨ ਲਾਗੀ ॥
3 ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥੪॥੨॥੫੩॥
4 ਗਉੜੀ ॥
5 ਗਜ ਨਵ ਗਜ ਦਸ ਗਜ ਇਕੀਸ ਪੁਰੀਆ ਏਕ ਤਨਾਈ ॥
6 ਸਾਠ ਸੂਤ ਨਵ ਖੰਡ ਬਹਤਰਿ ਪਾਟੁ ਲਗੋ ਅਧਿਕਾਈ ॥੧॥
7 ਗਈ ਬੁਨਾਵਨ ਮਾਹੋ ॥
8 ਘਰ ਛੋਡਿਐ ਜਾਇ ਜੁਲਾਹੋ ॥੧॥ ਰਹਾਉ ॥
9 ਗਜੀ ਨ ਮਿਨੀਐ ਤੋਲਿ ਨ ਤੁਲੀਐ ਪਾਚਨੁ ਸੇਰ ਅਢਾਈ ॥
10 ਜੌ ਕਰਿ ਪਾਚਨੁ ਬੇਗਿ ਨ ਪਾਵੈ ਝਗਰੁ ਕਰੈ ਘਰਹਾਈ ॥੨॥
11 ਦਿਨ ਕੀ ਬੈਠ ਖਸਮ ਕੀ ਬਰਕਸ ਇਹ ਬੇਲਾ ਕਤ ਆਈ ॥
12 ਛੂਟੇ ਕੂੰਡੇ ਭੀਗੈ ਪੁਰੀਆ ਚਲਿਓ ਜੁਲਾਹੋ ਰੀਸਾਈ ॥੩॥
13 ਛੋਛੀ ਨਲੀ ਤੰਤੁ ਨਹੀ ਨਿਕਸੈ ਨਤਰ ਰਹੀ ਉਰਝਾਈ ॥
14 ਛੋਡਿ ਪਸਾਰੁ ਈਹਾ ਰਹੁ ਬਪੁਰੀ ਕਹੁ ਕਬੀਰ ਸਮਝਾਈ ॥੪॥੩॥੫੪॥
15 ਗਉੜੀ ॥
16 ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥
17 ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥੧॥
18 ਸਾਵਲ ਸੁੰਦਰ ਰਾਮਈਆ ॥
19 ਮੇਰਾ ਮਨੁ ਲਾਗਾ ਤੋਹਿ ॥੧॥ ਰਹਾਉ ॥
20 ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਭੋਗੁ ॥
21 ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥੨॥
22 ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥
23 ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥
24 ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥
25 ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥
26 ਗਉੜੀ ॥
27 ਜੇਤੇ ਜਤਨ ਕਰਤ ਤੇ ਡੂਬੇ ਭਵ ਸਾਗਰੁ ਨਹੀ ਤਾਰਿਓ ਰੇ ॥
28 ਕਰਮ ਧਰਮ ਕਰਤੇ ਬਹੁ ਸੰਜਮ ਅਹੰਬੁਧਿ ਮਨੁ ਜਾਰਿਓ ਰੇ ॥੧॥
29 ਸਾਸ ਗ੍ਰਾਸ ਕੋ ਦਾਤੋ ਠਾਕੁਰੁ ਸੋ ਕਿਉ ਮਨਹੁ ਬਿਸਾਰਿਓ ਰੇ ॥
30 ਹੀਰਾ ਲਾਲੁ ਅਮੋਲੁ ਜਨਮੁ ਹੈ ਕਉਡੀ ਬਦਲੈ ਹਾਰਿਓ ਰੇ ॥੧॥ ਰਹਾਉ ॥
31 ਤ੍ਰਿਸਨਾ ਤ੍ਰਿਖਾ ਭੂਖ ਭ੍ਰਮਿ ਲਾਗੀ ਹਿਰਦੈ ਨਾਹਿ ਬੀਚਾਰਿਓ ਰੇ ॥
32 ਉਨਮਤ ਮਾਨ ਹਿਰਿਓ ਮਨ ਮਾਹੀ ਗੁਰ ਕਾ ਸਬਦੁ ਨ ਧਾਰਿਓ ਰੇ ॥੨॥
33 ਸੁਆਦ ਲੁਭਤ ਇੰਦ੍ਰੀ ਰਸ ਪ੍ਰੇਰਿਓ ਮਦ ਰਸ ਲੈਤ ਬਿਕਾਰਿਓ ਰੇ ॥
34 ਕਰਮ ਭਾਗ ਸੰਤਨ ਸੰਗਾਨੇ ਕਾਸਟ ਲੋਹ ਉਧਾਰਿਓ ਰੇ ॥੩॥
35 ਧਾਵਤ ਜੋਨਿ ਜਨਮ ਭ੍ਰਮਿ ਥਾਕੇ ਅਬ ਦੁਖ ਕਰਿ ਹਮ ਹਾਰਿਓ ਰੇ ॥
36 ਕਹਿ ਕਬੀਰ ਗੁਰ ਮਿਲਤ ਮਹਾ ਰਸੁ ਪ੍ਰੇਮ ਭਗਤਿ ਨਿਸਤਾਰਿਓ ਰੇ ॥੪॥੧॥੫॥੫੬॥
37 ਗਉੜੀ ॥
38 ਕਾਲਬੂਤ ਕੀ ਹਸਤਨੀ ਮਨ ਬਉਰਾ ਰੇ ਚਲਤੁ ਰਚਿਓ ਜਗਦੀਸ ॥
39 ਕਾਮ ਸੁਆਇ ਗਜ ਬਸਿ ਪਰੇ ਮਨ ਬਉਰਾ ਰੇ ਅੰਕਸੁ ਸਹਿਓ ਸੀਸ ॥੧॥