Ang 343
1 ਬਾਵਨ ਅਖਰ ਜੋਰੇ ਆਨਿ ॥
2 ਸਕਿਆ ਨ ਅਖਰੁ ਏਕੁ ਪਛਾਨਿ ॥
3 ਸਤ ਕਾ ਸਬਦੁ ਕਬੀਰਾ ਕਹੈ ॥
4 ਪੰਡਿਤ ਹੋਇ ਸੁ ਅਨਭੈ ਰਹੈ ॥
5 ਪੰਡਿਤ ਲੋਗਹ ਕਉ ਬਿਉਹਾਰ ॥
6 ਗਿਆਨਵੰਤ ਕਉ ਤਤੁ ਬੀਚਾਰ ॥
7 ਜਾ ਕੈ ਜੀਅ ਜੈਸੀ ਬੁਧਿ ਹੋਈ ॥
8 ਕਹਿ ਕਬੀਰ ਜਾਨੈਗਾ ਸੋਈ ॥੪੫॥
9 ੴ ਸਤਿਗੁਰ ਪ੍ਰਸਾਦਿ ॥
10 ਰਾਗੁ ਗਉੜੀ ਥਿਤੀੰ ਕਬੀਰ ਜੀ ਕੀੰ ॥
11 ਸਲੋਕੁ ॥
12 ਪੰਦ੍ਰਹ ਥਿਤੀੰ ਸਾਤ ਵਾਰ ॥
13 ਕਹਿ ਕਬੀਰ ਉਰਵਾਰ ਨ ਪਾਰ ॥
14 ਸਾਧਿਕ ਸਿਧ ਲਖੈ ਜਉ ਭੇਉ ॥
15 ਆਪੇ ਕਰਤਾ ਆਪੇ ਦੇਉ ॥੧॥
16 ਥਿਤੀੰ ॥
17 ਅੰਮਾਵਸ ਮਹਿ ਆਸ ਨਿਵਾਰਹੁ ॥
18 ਅੰਤਰਜਾਮੀ ਰਾਮੁ ਸਮਾਰਹੁ ॥
19 ਜੀਵਤ ਪਾਵਹੁ ਮੋਖ ਦੁਆਰ ॥
20 ਅਨਭਉ ਸਬਦੁ ਤਤੁ ਨਿਜੁ ਸਾਰ ॥੧॥
21 ਚਰਨ ਕਮਲ ਗੋਬਿੰਦ ਰੰਗੁ ਲਾਗਾ ॥
22 ਸੰਤ ਪ੍ਰਸਾਦਿ ਭਏ ਮਨ ਨਿਰਮਲ ਹਰਿ ਕੀਰਤਨ ਮਹਿ ਅਨਦਿਨੁ ਜਾਗਾ ॥੧॥ ਰਹਾਉ ॥
23 ਪਰਿਵਾ ਪ੍ਰੀਤਮ ਕਰਹੁ ਬੀਚਾਰ ॥
24 ਘਟ ਮਹਿ ਖੇਲੈ ਅਘਟ ਅਪਾਰ ॥
25 ਕਾਲ ਕਲਪਨਾ ਕਦੇ ਨ ਖਾਇ ॥
26 ਆਦਿ ਪੁਰਖ ਮਹਿ ਰਹੈ ਸਮਾਇ ॥੨॥
27 ਦੁਤੀਆ ਦੁਹ ਕਰਿ ਜਾਨੈ ਅੰਗ ॥
28 ਮਾਇਆ ਬ੍ਰਹਮ ਰਮੈ ਸਭ ਸੰਗ ॥
29 ਨਾ ਓਹੁ ਬਢੈ ਨ ਘਟਤਾ ਜਾਇ ॥
30 ਅਕੁਲ ਨਿਰੰਜਨ ਏਕੈ ਭਾਇ ॥੩॥
31 ਤ੍ਰਿਤੀਆ ਤੀਨੇ ਸਮ ਕਰਿ ਲਿਆਵੈ ॥
32 ਆਨਦ ਮੂਲ ਪਰਮ ਪਦੁ ਪਾਵੈ ॥
33 ਸਾਧਸੰਗਤਿ ਉਪਜੈ ਬਿਸ੍ਵਾਸ ॥
34 ਬਾਹਰਿ ਭੀਤਰਿ ਸਦਾ ਪ੍ਰਗਾਸ ॥੪॥
35 ਚਉਥਹਿ ਚੰਚਲ ਮਨ ਕਉ ਗਹਹੁ ॥
36 ਕਾਮ ਕ੍ਰੋਧ ਸੰਗਿ ਕਬਹੁ ਨ ਬਹਹੁ ॥
37 ਜਲ ਥਲ ਮਾਹੇ ਆਪਹਿ ਆਪ ॥
38 ਆਪੈ ਜਪਹੁ ਆਪਨਾ ਜਾਪ ॥੫॥
39 ਪਾਂਚੈ ਪੰਚ ਤਤ ਬਿਸਥਾਰ ॥
40 ਕਨਿਕ ਕਾਮਿਨੀ ਜੁਗ ਬਿਉਹਾਰ ॥
41 ਪ੍ਰੇਮ ਸੁਧਾ ਰਸੁ ਪੀਵੈ ਕੋਇ ॥
42 ਜਰਾ ਮਰਣ ਦੁਖੁ ਫੇਰਿ ਨ ਹੋਇ ॥੬॥
43 ਛਠਿ ਖਟੁ ਚਕ੍ਰ ਛਹੂੰ ਦਿਸ ਧਾਇ ॥
44 ਬਿਨੁ ਪਰਚੈ ਨਹੀ ਥਿਰਾ ਰਹਾਇ ॥
45 ਦੁਬਿਧਾ ਮੇਟਿ ਖਿਮਾ ਗਹਿ ਰਹਹੁ ॥
46 ਕਰਮ ਧਰਮ ਕੀ ਸੂਲ ਨ ਸਹਹੁ ॥੭॥
47 ਸਾਤੈਂ ਸਤਿ ਕਰਿ ਬਾਚਾ ਜਾਣਿ ॥
48 ਆਤਮ ਰਾਮੁ ਲੇਹੁ ਪਰਵਾਣਿ ॥
49 ਛੂਟੈ ਸੰਸਾ ਮਿਟਿ ਜਾਹਿ ਦੁਖ ॥
50 ਸੁੰਨ ਸਰੋਵਰਿ ਪਾਵਹੁ ਸੁਖ ॥੮॥
51 ਅਸਟਮੀ ਅਸਟ ਧਾਤੁ ਕੀ ਕਾਇਆ ॥
52 ਤਾ ਮਹਿ ਅਕੁਲ ਮਹਾ ਨਿਧਿ ਰਾਇਆ ॥
53 ਗੁਰ ਗਮ ਗਿਆਨ ਬਤਾਵੈ ਭੇਦ ॥
54 ਉਲਟਾ ਰਹੈ ਅਭੰਗ ਅਛੇਦ ॥੯॥
55 ਨਉਮੀ ਨਵੈ ਦੁਆਰ ਕਉ ਸਾਧਿ ॥
56 ਬਹਤੀ ਮਨਸਾ ਰਾਖਹੁ ਬਾਂਧਿ ॥
57 ਲੋਭ ਮੋਹ ਸਭ ਬੀਸਰਿ ਜਾਹੁ ॥