Ang 350
1 ਜੇ ਸਉ ਵਰ੍ਹਿਆ ਜੀਵਣ ਖਾਣੁ ॥
2 ਖਸਮ ਪਛਾਣੈ ਸੋ ਦਿਨੁ ਪਰਵਾਣੁ ॥੨॥
3 ਦਰਸਨਿ ਦੇਖਿਐ ਦਇਆ ਨ ਹੋਇ ॥
4 ਲਏ ਦਿਤੇ ਵਿਣੁ ਰਹੈ ਨ ਕੋਇ ॥
5 ਰਾਜਾ ਨਿਆਉ ਕਰੇ ਹਥਿ ਹੋਇ ॥
6 ਕਹੈ ਖੁਦਾਇ ਨ ਮਾਨੈ ਕੋਇ ॥੩॥
7 ਮਾਣਸ ਮੂਰਤਿ ਨਾਨਕੁ ਨਾਮੁ ॥
8 ਕਰਣੀ ਕੁਤਾ ਦਰਿ ਫੁਰਮਾਨੁ ॥
9 ਗੁਰ ਪਰਸਾਦਿ ਜਾਣੈ ਮਿਹਮਾਨੁ ॥
10 ਤਾ ਕਿਛੁ ਦਰਗਹ ਪਾਵੈ ਮਾਨੁ ॥੪॥੪॥
11 ਆਸਾ ਮਹਲਾ ੧ ॥
12 ਜੇਤਾ ਸਬਦੁ ਸੁਰਤਿ ਧੁਨਿ ਤੇਤੀ ਜੇਤਾ ਰੂਪੁ ਕਾਇਆ ਤੇਰੀ ॥
13 ਤੂੰ ਆਪੇ ਰਸਨਾ ਆਪੇ ਬਸਨਾ ਅਵਰੁ ਨ ਦੂਜਾ ਕਹਉ ਮਾਈ ॥੧॥
14 ਸਾਹਿਬੁ ਮੇਰਾ ਏਕੋ ਹੈ ॥
15 ਏਕੋ ਹੈ ਭਾਈ ਏਕੋ ਹੈ ॥੧॥ ਰਹਾਉ ॥
16 ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥
17 ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥੨॥
18 ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥
19 ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥੩॥
20 ਕਲਿ ਕਲਵਾਲੀ ਮਾਇਆ ਮਦੁ ਮੀਠਾ ਮਨੁ ਮਤਵਾਲਾ ਪੀਵਤੁ ਰਹੈ ॥
21 ਆਪੇ ਰੂਪ ਕਰੇ ਬਹੁ ਭਾਂਤੀਂ ਨਾਨਕੁ ਬਪੁੜਾ ਏਵ ਕਹੈ ॥੪॥੫॥
22 ਆਸਾ ਮਹਲਾ ੧ ॥
23 ਵਾਜਾ ਮਤਿ ਪਖਾਵਜੁ ਭਾਉ ॥
24 ਹੋਇ ਅਨੰਦੁ ਸਦਾ ਮਨਿ ਚਾਉ ॥
25 ਏਹਾ ਭਗਤਿ ਏਹੋ ਤਪ ਤਾਉ ॥
26 ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੧॥
27 ਪੂਰੇ ਤਾਲ ਜਾਣੈ ਸਾਲਾਹ ॥
28 ਹੋਰੁ ਨਚਣਾ ਖੁਸੀਆ ਮਨ ਮਾਹ ॥੧॥ ਰਹਾਉ ॥
29 ਸਤੁ ਸੰਤੋਖੁ ਵਜਹਿ ਦੁਇ ਤਾਲ ॥
30 ਪੈਰੀ ਵਾਜਾ ਸਦਾ ਨਿਹਾਲ ॥
31 ਰਾਗੁ ਨਾਦੁ ਨਹੀ ਦੂਜਾ ਭਾਉ ॥
32 ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੨॥
33 ਭਉ ਫੇਰੀ ਹੋਵੈ ਮਨ ਚੀਤਿ ॥
34 ਬਹਦਿਆ ਉਠਦਿਆ ਨੀਤਾ ਨੀਤਿ ॥
35 ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥
36 ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੩॥
37 ਸਿਖ ਸਭਾ ਦੀਖਿਆ ਕਾ ਭਾਉ ॥
38 ਗੁਰਮੁਖਿ ਸੁਣਣਾ ਸਾਚਾ ਨਾਉ ॥
39 ਨਾਨਕ ਆਖਣੁ ਵੇਰਾ ਵੇਰ ॥
40 ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥੪॥੬॥
41 ਆਸਾ ਮਹਲਾ ੧ ॥
42 ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥
43 ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥
44 ਕਿਆ ਉਪਮਾ ਤੇਰੀ ਆਖੀ ਜਾਇ ॥
45 ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ ॥
46 ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥
47 ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥
48 ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥
49 ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥
50 ਰਤਨ ਉਪਾਇ ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥