Sri Guru Granth Sahib Ji

Ang 391

Cambia traduzione

1 ਨਾ ਓਹੁ ਮਰਤਾ ਨਾ ਹਮ ਡਰਿਆ ॥

2 ਨਾ ਓਹੁ ਬਿਨਸੈ ਨਾ ਹਮ ਕੜਿਆ ॥

3 ਨਾ ਓਹੁ ਨਿਰਧਨੁ ਨਾ ਹਮ ਭੂਖੇ ॥

4 ਨਾ ਓਸੁ ਦੂਖੁ ਨ ਹਮ ਕਉ ਦੂਖੇ ॥੧॥

5 ਅਵਰੁ ਨ ਕੋਊ ਮਾਰਨਵਾਰਾ ॥

6 ਜੀਅਉ ਹਮਾਰਾ ਜੀਉ ਦੇਨਹਾਰਾ ॥੧॥ ਰਹਾਉ ॥

7 ਨਾ ਉਸੁ ਬੰਧਨ ਨਾ ਹਮ ਬਾਧੇ ॥

8 ਨਾ ਉਸੁ ਧੰਧਾ ਨਾ ਹਮ ਧਾਧੇ ॥

9 ਨਾ ਉਸੁ ਮੈਲੁ ਨ ਹਮ ਕਉ ਮੈਲਾ ॥

10 ਓਸੁ ਅਨੰਦੁ ਤ ਹਮ ਸਦ ਕੇਲਾ ॥੨॥

11 ਨਾ ਉਸੁ ਸੋਚੁ ਨ ਹਮ ਕਉ ਸੋਚਾ ॥

12 ਨਾ ਉਸੁ ਲੇਪੁ ਨ ਹਮ ਕਉ ਪੋਚਾ ॥

13 ਨਾ ਉਸੁ ਭੂਖ ਨ ਹਮ ਕਉ ਤ੍ਰਿਸਨਾ ॥

14 ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥੩॥

15 ਹਮ ਕਿਛੁ ਨਾਹੀ ਏਕੈ ਓਹੀ ॥

16 ਆਗੈ ਪਾਛੈ ਏਕੋ ਸੋਈ ॥

17 ਨਾਨਕ ਗੁਰਿ ਖੋਏ ਭ੍ਰਮ ਭੰਗਾ ॥

18 ਹਮ ਓਇ ਮਿਲਿ ਹੋਏ ਇਕ ਰੰਗਾ ॥੪॥੩੨॥੮੩॥

19 ਆਸਾ ਮਹਲਾ ੫ ॥

20 ਅਨਿਕ ਭਾਂਤਿ ਕਰਿ ਸੇਵਾ ਕਰੀਐ ॥

21 ਜੀਉ ਪ੍ਰਾਨ ਧਨੁ ਆਗੈ ਧਰੀਐ ॥

22 ਪਾਨੀ ਪਖਾ ਕਰਉ ਤਜਿ ਅਭਿਮਾਨੁ ॥

23 ਅਨਿਕ ਬਾਰ ਜਾਈਐ ਕੁਰਬਾਨੁ ॥੧॥

24 ਸਾਈ ਸੁਹਾਗਣਿ ਜੋ ਪ੍ਰਭ ਭਾਈ ॥

25 ਤਿਸ ਕੈ ਸੰਗਿ ਮਿਲਉ ਮੇਰੀ ਮਾਈ ॥੧॥ ਰਹਾਉ ॥

26 ਦਾਸਨਿ ਦਾਸੀ ਕੀ ਪਨਿਹਾਰਿ ॥

27 ਉਨੑ ਕੀ ਰੇਣੁ ਬਸੈ ਜੀਅ ਨਾਲਿ ॥

28 ਮਾਥੈ ਭਾਗੁ ਤ ਪਾਵਉ ਸੰਗੁ ॥

29 ਮਿਲੈ ਸੁਆਮੀ ਅਪੁਨੈ ਰੰਗਿ ॥੨॥

30 ਜਾਪ ਤਾਪ ਦੇਵਉ ਸਭ ਨੇਮਾ ॥

31 ਕਰਮ ਧਰਮ ਅਰਪਉ ਸਭ ਹੋਮਾ ॥

32 ਗਰਬੁ ਮੋਹੁ ਤਜਿ ਹੋਵਉ ਰੇਨ ॥

33 ਉਨੑ ਕੈ ਸੰਗਿ ਦੇਖਉ ਪ੍ਰਭੁ ਨੈਨ ॥੩॥

34 ਨਿਮਖ ਨਿਮਖ ਏਹੀ ਆਰਾਧਉ ॥

35 ਦਿਨਸੁ ਰੈਣਿ ਏਹ ਸੇਵਾ ਸਾਧਉ ॥

36 ਭਏ ਕ੍ਰਿਪਾਲ ਗੁਪਾਲ ਗੋਬਿੰਦ ॥

37 ਸਾਧਸੰਗਿ ਨਾਨਕ ਬਖਸਿੰਦ ॥੪॥੩੩॥੮੪॥

38 ਆਸਾ ਮਹਲਾ ੫ ॥

39 ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥

40 ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥

41 ਪ੍ਰਭ ਕੀ ਪ੍ਰੀਤਿ ਹਉਮੈ ਮਲੁ ਖੋਇ ॥

42 ਪ੍ਰਭ ਕੀ ਪ੍ਰੀਤਿ ਸਦ ਨਿਰਮਲ ਹੋਇ ॥੧॥

43 ਸੁਨਹੁ ਮੀਤ ਐਸਾ ਪ੍ਰੇਮ ਪਿਆਰੁ ॥

44 ਜੀਅ ਪ੍ਰਾਨ ਘਟ ਘਟ ਆਧਾਰੁ ॥੧॥ ਰਹਾਉ ॥

45 ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨ ॥

46 ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲ ਨਾਮ ॥

47 ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤ ॥

48 ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤ ॥੨॥

49 ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ ॥

50 ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥

51 ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥

52 ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥੩॥

53 ਆਪਹੁ ਕੋਈ ਮਿਲੈ ਨ ਭੂਲੈ ॥

54 ਜਿਸੁ ਕ੍ਰਿਪਾਲੁ ਤਿਸੁ ਸਾਧਸੰਗਿ ਘੂਲੈ ॥

55 ਕਹੁ ਨਾਨਕ ਤੇਰੈ ਕੁਰਬਾਣੁ ॥

56 ਸੰਤ ਓਟ ਪ੍ਰਭ ਤੇਰਾ ਤਾਣੁ ॥੪॥੩੪॥੮੫॥

57 ਆਸਾ ਮਹਲਾ ੫ ॥

58 ਭੂਪਤਿ ਹੋਇ ਕੈ ਰਾਜੁ ਕਮਾਇਆ ॥

59 ਕਰਿ ਕਰਿ ਅਨਰਥ ਵਿਹਾਝੀ ਮਾਇਆ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versione: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

Shabad OS identifica questo Gurmukhi come di pubblico dominio. È una dichiarazione dei suoi volontari, non un responso legale o religioso. La SGPC, l'Akal Takht e gli altri enti sikh non hanno esaminato né approvato questa app, e non proviene da alcuna istituzione sikh. Per il culto o il paath, segui un saroop o una fonte di cui il tuo sangat si fida.

Condizioni di questa fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Presentato per la lettura e lo studio a partire dalle fonti indicate qui. EveryApp non certifica alcun testo: per tutto ciò che conta, controlla un'edizione a stampa o chiedi a un insegnante della tradizione.

Segnala un errore nel testoSegnala un problema di diritti