Ang 400
1 ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥
2 ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥
3 ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥
4 ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥
5 ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥
6 ਆਸਾ ਮਹਲਾ ੫ ॥
7 ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥
8 ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥੧॥
9 ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥
10 ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥੧॥ ਰਹਾਉ ॥
11 ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥
12 ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥
13 ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥
14 ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥੩॥
15 ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥
16 ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥੪॥੧੫॥੧੧੭॥
17 ਆਸਾ ਮਹਲਾ ੫ ॥
18 ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥
19 ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥
20 ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥
21 ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥
22 ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥
23 ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥
24 ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥
25 ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥
26 ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥
27 ਸਾਈ ਸੋੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥
28 ਆਸਾ ਮਹਲਾ ੫ ॥
29 ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥
30 ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥੧॥
31 ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥
32 ਹਮ ਛੂਟੇ ਅਬ ਉਨੑਾ ਤੇ ਓਇ ਹਮ ਤੇ ਛੂਟੇ ॥੧॥ ਰਹਾਉ ॥
33 ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥
34 ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥੨॥
35 ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥
36 ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥
37 ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥
38 ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥੪॥੧੭॥੧੧੯॥
39 ਆਸਾ ਮਹਲਾ ੫ ॥
40 ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥
41 ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥
42 ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥