Ang 403
1 ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ ॥੨॥
2 ਕਾਮ ਕ੍ਰੋਧ ਅਰੁ ਲੋਭ ਮੋਹ ਇਹ ਇੰਦ੍ਰੀ ਰਸਿ ਲਪਟਾਧੇ ॥
3 ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ ॥੩॥
4 ਜਉ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਤਉ ਗੁਰ ਮਿਲਿ ਸਭ ਸੁਖ ਲਾਧੇ ॥
5 ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ ਕਾਢੀ ਸਗਲ ਉਪਾਧੇ ॥੪॥
6 ਇਉ ਜਪਿਓ ਭਾਈ ਪੁਰਖੁ ਬਿਧਾਤੇ ॥
7 ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਜਨਮ ਮਰਣ ਦੁਖ ਲਾਥੇ ॥੧॥ ਰਹਾਉ ਦੂਜਾ ॥੪॥੪॥੧੨੬॥
8 ਆਸਾ ਮਹਲਾ ੫ ॥
9 ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥
10 ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥੧॥
11 ਅੰਧੇ ਚੇਤਿ ਹਰਿ ਹਰਿ ਰਾਇਆ ॥
12 ਤੇਰਾ ਸੋ ਦਿਨੁ ਨੇੜੈ ਆਇਆ ॥੧॥ ਰਹਾਉ ॥
13 ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥
14 ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥੨॥
15 ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥
16 ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥੩॥
17 ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਜਿਸੁ ਗੁਰੁ ਪੂਰਾ ॥
18 ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥੪॥੫॥੧੨੭॥
19 ਆਸਾ ਮਹਲਾ ੫ ਦੁਪਦੇ ॥
20 ਲੂਕਿ ਕਮਾਨੋ ਸੋਈ ਤੁਮੑ ਪੇਖਿਓ ਮੂੜ ਮੁਗਧ ਮੁਕਰਾਨੀ ॥
21 ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ ਪਛੁਤਾਨੀ ॥੧॥
22 ਪ੍ਰਭ ਮੇਰੇ ਸਭ ਬਿਧਿ ਆਗੈ ਜਾਨੀ ॥
23 ਭ੍ਰਮ ਕੇ ਮੂਸੇ ਤੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ ॥੧॥ ਰਹਾਉ ॥
24 ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ ॥
25 ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ ਸਦ ਕੁਰਬਾਨੀ ॥੨॥੬॥੧੨੮॥
26 ਆਸਾ ਮਹਲਾ ੫ ॥
27 ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥
28 ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥
29 ਸੇਵਕ ਕਉ ਨਿਕਟੀ ਹੋਇ ਦਿਖਾਵੈ ॥
30 ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥
31 ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥
32 ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥੨॥੭॥੧੨੯॥
33 ਆਸਾ ਘਰੁ ੧੧ ਮਹਲਾ ੫ ॥
34 ੴ ਸਤਿਗੁਰ ਪ੍ਰਸਾਦਿ ॥
35 ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥
36 ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ ਪਰਵੇਸਾ ਰੇ ॥੧॥