Ang 404
1 ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥
2 ਸਾਧਸੰਗਿ ਮਿਲਿ ਹਰਿ ਗੁਣ ਗਾਏ ਇਹੁ ਜਨਮੁ ਪਦਾਰਥੁ ਜੀਤਾ ਰੇ ॥੧॥ ਰਹਾਉ ॥
3 ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨੑੀ ਕਹਹੁ ਕਵਨ ਬਿਧਿ ਤਰੀਐ ਰੇ ॥
4 ਘੂਮਨ ਘੇਰ ਅਗਾਹ ਗਾਖਰੀ ਗੁਰਸਬਦੀ ਪਾਰਿ ਉਤਰੀਐ ਰੇ ॥੨॥
5 ਖੋਜਤ ਖੋਜਤ ਖੋਜਿ ਬੀਚਾਰਿਓ ਤਤੁ ਨਾਨਕ ਇਹੁ ਜਾਨਾ ਰੇ ॥
6 ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥੩॥੧॥੧੩੦॥
7 ਆਸਾ ਮਹਲਾ ੫ ਦੁਪਦੇ ॥
8 ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥
9 ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥
10 ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥
11 ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥
12 ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥
13 ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥੨॥੨॥੧੩੧॥
14 ਆਸਾ ਮਹਲਾ ੫ ॥
15 ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥
16 ਸੁੰਦਰ ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥੧॥
17 ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥
18 ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥੧॥ ਰਹਾਉ ॥
19 ਵਡੀ ਕੋਮ ਵਸਿ ਭਾਗਹਿ ਨਾਹੀ ਮੁਹਕਮ ਫਉਜ ਹਠਲੀ ਰੇ ॥
20 ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧਸੰਗਤਿ ਕੈ ਝਲੀ ਰੇ ॥੨॥੩॥੧੩੨॥
21 ਆਸਾ ਮਹਲਾ ੫ ॥
22 ਨੀਕੀ ਜੀਅ ਕੀ ਹਰਿ ਕਥਾ ਊਤਮ ਆਨ ਸਗਲ ਰਸ ਫੀਕੀ ਰੇ ॥੧॥ ਰਹਾਉ ॥
23 ਬਹੁ ਗੁਨਿ ਧੁਨਿ ਮੁਨਿ ਜਨ ਖਟੁ ਬੇਤੇ ਅਵਰੁ ਨ ਕਿਛੁ ਲਾਈਕੀ ਰੇ ॥੧॥
24 ਬਿਖਾਰੀ ਨਿਰਾਰੀ ਅਪਾਰੀ ਸਹਜਾਰੀ ਸਾਧਸੰਗਿ ਨਾਨਕ ਪੀਕੀ ਰੇ ॥੨॥੪॥੧੩੩॥
25 ਆਸਾ ਮਹਲਾ ੫ ॥
26 ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥੧॥ ਰਹਾਉ ॥
27 ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥੧॥
28 ਖਿਨੁ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥੨॥੫॥੧੩੪॥
29 ਆਸਾ ਮਹਲਾ ੫ ॥
30 ਨੀਕੀ ਸਾਧ ਸੰਗਾਨੀ ॥ ਰਹਾਉ ॥
31 ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥
32 ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥
33 ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥