Sri Guru Granth Sahib Ji

Ang 415

Cambia traduzione

1 ਗੁਰ ਪਰਸਾਦੀ ਕਰਮ ਕਮਾਉ ॥

2 ਨਾਮੇ ਰਾਤਾ ਹਰਿ ਗੁਣ ਗਾਉ ॥੫॥

3 ਗੁਰ ਸੇਵਾ ਤੇ ਆਪੁ ਪਛਾਤਾ ॥

4 ਅੰਮ੍ਰਿਤ ਨਾਮੁ ਵਸਿਆ ਸੁਖਦਾਤਾ ॥

5 ਅਨਦਿਨੁ ਬਾਣੀ ਨਾਮੇ ਰਾਤਾ ॥੬॥

6 ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥

7 ਹਉਮੈ ਮਾਰੇ ਸਬਦੇ ਜਾਗੈ ॥

8 ਐਥੈ ਓਥੈ ਸਦਾ ਸੁਖੁ ਆਗੈ ॥੭॥

9 ਮਨੁ ਚੰਚਲੁ ਬਿਧਿ ਨਾਹੀ ਜਾਣੈ ॥

10 ਮਨਮੁਖਿ ਮੈਲਾ ਸਬਦੁ ਨ ਪਛਾਣੈ ॥

11 ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥੮॥

12 ਹਰਿ ਜੀਉ ਆਗੈ ਕਰੀ ਅਰਦਾਸਿ ॥

13 ਸਾਧੂ ਜਨ ਸੰਗਤਿ ਹੋਇ ਨਿਵਾਸੁ ॥

14 ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥੯॥

15 ਕਰਿ ਬੀਚਾਰੁ ਆਚਾਰੁ ਪਰਾਤਾ ॥

16 ਸਤਿਗੁਰ ਬਚਨੀ ਏਕੋ ਜਾਤਾ ॥

17 ਨਾਨਕ ਰਾਮ ਨਾਮਿ ਮਨੁ ਰਾਤਾ ॥੧੦॥੭॥

18 ਆਸਾ ਮਹਲਾ ੧ ॥

19 ਮਨੁ ਮੈਗਲੁ ਸਾਕਤੁ ਦੇਵਾਨਾ ॥

20 ਬਨ ਖੰਡਿ ਮਾਇਆ ਮੋਹਿ ਹੈਰਾਨਾ ॥

21 ਇਤ ਉਤ ਜਾਹਿ ਕਾਲ ਕੇ ਚਾਪੇ ॥

22 ਗੁਰਮੁਖਿ ਖੋਜਿ ਲਹੈ ਘਰੁ ਆਪੇ ॥੧॥

23 ਬਿਨੁ ਗੁਰਸਬਦੈ ਮਨੁ ਨਹੀ ਠਉਰਾ ॥

24 ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ ॥੧॥ ਰਹਾਉ ॥

25 ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥

26 ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥

27 ਆਪੇ ਬਖਸੇ ਸਤਿਗੁਰੁ ਮੇਲੈ ॥

28 ਕਾਲੁ ਕੰਟਕੁ ਮਾਰੇ ਸਚੁ ਪੇਲੈ ॥੨॥

29 ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥

30 ਇਹੁ ਮਨੁ ਪੰਚ ਤਤੁ ਤੇ ਜਨਮਾ ॥

31 ਸਾਕਤੁ ਲੋਭੀ ਇਹੁ ਮਨੁ ਮੂੜਾ ॥

32 ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥੩॥

33 ਗੁਰਮੁਖਿ ਮਨੁ ਅਸਥਾਨੇ ਸੋਈ ॥

34 ਗੁਰਮੁਖਿ ਤ੍ਰਿਭਵਣਿ ਸੋਝੀ ਹੋਈ ॥

35 ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥

36 ਗੁਰਮੁਖਿ ਚੀਨੑੈ ਹਰਿ ਪ੍ਰਭੁ ਆਪੈ ॥੪॥

37 ਮਨੁ ਬੈਰਾਗੀ ਹਉਮੈ ਤਿਆਗੀ ॥

38 ਘਟਿ ਘਟਿ ਮਨਸਾ ਦੁਬਿਧਾ ਲਾਗੀ ॥

39 ਰਾਮ ਰਸਾਇਣੁ ਗੁਰਮੁਖਿ ਚਾਖੈ ॥

40 ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥੫॥

41 ਇਹੁ ਮਨੁ ਰਾਜਾ ਸੂਰ ਸੰਗ੍ਰਾਮਿ ॥

42 ਇਹੁ ਮਨੁ ਨਿਰਭਉ ਗੁਰਮੁਖਿ ਨਾਮਿ ॥

43 ਮਾਰੇ ਪੰਚ ਅਪੁਨੈ ਵਸਿ ਕੀਏ ॥

44 ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥੬॥

45 ਗੁਰਮੁਖਿ ਰਾਗ ਸੁਆਦ ਅਨ ਤਿਆਗੇ ॥

46 ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥

47 ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥

48 ਆਤਮੁ ਚੀਨੑਿ ਭਏ ਨਿਰੰਕਾਰੀ ॥੭॥

49 ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥

50 ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥

51 ਅਹਿਨਿਸਿ ਹਰਿ ਜਸੁ ਗੁਰ ਪਰਸਾਦਿ ॥

52 ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥੮॥

53 ਰਾਮ ਰਸਾਇਣਿ ਇਹੁ ਮਨੁ ਮਾਤਾ ॥

54 ਸਰਬ ਰਸਾਇਣੁ ਗੁਰਮੁਖਿ ਜਾਤਾ ॥

55 ਭਗਤਿ ਹੇਤੁ ਗੁਰ ਚਰਣ ਨਿਵਾਸਾ ॥

56 ਨਾਨਕ ਹਰਿ ਜਨ ਕੇ ਦਾਸਨਿ ਦਾਸਾ ॥੯॥੮॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versione: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

Shabad OS identifica questo Gurmukhi come di pubblico dominio. È una dichiarazione dei suoi volontari, non un responso legale o religioso. La SGPC, l'Akal Takht e gli altri enti sikh non hanno esaminato né approvato questa app, e non proviene da alcuna istituzione sikh. Per il culto o il paath, segui un saroop o una fonte di cui il tuo sangat si fida.

Condizioni di questa fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Presentato per la lettura e lo studio a partire dalle fonti indicate qui. EveryApp non certifica alcun testo: per tutto ciò che conta, controlla un'edizione a stampa o chiedi a un insegnante della tradizione.

Segnala un errore nel testoSegnala un problema di diritti