Ang 417
1 ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩ ॥
2 ੴ ਸਤਿਗੁਰ ਪ੍ਰਸਾਦਿ ॥
3 ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥
4 ਸੇ ਸਿਰ ਕਾਤੀ ਮੁੰਨੀਅਨੑਿ ਗਲ ਵਿਚਿ ਆਵੈ ਧੂੜਿ ॥
5 ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨੑਿ ਹਦੂਰਿ ॥੧॥
6 ਆਦੇਸੁ ਬਾਬਾ ਆਦੇਸੁ ॥
7 ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥੧॥ ਰਹਾਉ ॥
8 ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥
9 ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥
10 ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥੨॥
11 ਇਕੁ ਲਖੁ ਲਹਨੑਿ ਬਹਿਠੀਆ ਲਖੁ ਲਹਨੑਿ ਖੜੀਆ ॥
12 ਗਰੀ ਛੁਹਾਰੇ ਖਾਂਦੀਆ ਮਾਣਨੑਿ ਸੇਜੜੀਆ ॥
13 ਤਿਨੑ ਗਲਿ ਸਿਲਕਾ ਪਾਈਆ ਤੁਟਨੑਿ ਮੋਤਸਰੀਆ ॥੩॥
14 ਧਨੁ ਜੋਬਨੁ ਦੁਇ ਵੈਰੀ ਹੋਏ ਜਿਨੑੀ ਰਖੇ ਰੰਗੁ ਲਾਇ ॥
15 ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥
16 ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥੪॥
17 ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥
18 ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥
19 ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥੫॥
20 ਇਕਨਾ ਵਖਤ ਖੁਆਈਅਹਿ ਇਕਨੑਾ ਪੂਜਾ ਜਾਇ ॥
21 ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥
22 ਰਾਮੁ ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥੬॥
23 ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥
24 ਇਕਨੑਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥
25 ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥੭॥੧੧॥
26 ਆਸਾ ਮਹਲਾ ੧ ॥
27 ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥
28 ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥
29 ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥੧॥
30 ਇਹੁ ਜਗੁ ਤੇਰਾ ਤੂ ਗੋਸਾਈ ॥
31 ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥੧॥ ਰਹਾਉ ॥
32 ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥
33 ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥
34 ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥੨॥
35 ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥
36 ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥
37 ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥
38 ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥