Ang 427
1 ਏ ਮਨ ਰੂੜੑੇ ਰੰਗੁਲੇ ਤੂੰ ਸਚਾ ਰੰਗੁ ਚੜਾਇ ॥
2 ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ ਲਹੈ ਨ ਜਾਇ ॥੧॥ ਰਹਾਉ ॥
3 ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ ॥
4 ਗੁਰਿ ਪਾਰਸਿ ਮਿਲਿਐ ਕੰਚਨੁ ਹੋਏ ਨਿਰਮਲ ਜੋਤਿ ਅਪਾਰ ॥੨॥
5 ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥
6 ਗੁਰ ਕੈ ਭੈ ਭਾਇ ਜੋ ਰਤੇ ਸਿਫਤੀ ਸਚਿ ਸਮਾਉ ॥੩॥
7 ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥
8 ਬਿਨੁ ਭੈ ਕਰਮ ਕਮਾਵਣੇ ਝੂਠੇ ਠਾਉ ਨ ਕੋਇ ॥੪॥
9 ਜਿਸ ਨੋ ਆਪੇ ਰੰਗੇ ਸੁ ਰਪਸੀ ਸਤਸੰਗਤਿ ਮਿਲਾਇ ॥
10 ਪੂਰੇ ਗੁਰ ਤੇ ਸਤਸੰਗਤਿ ਊਪਜੈ ਸਹਜੇ ਸਚਿ ਸੁਭਾਇ ॥੫॥
11 ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ ॥
12 ਜਿਨੑਿ ਕੀਤੇ ਤਿਸੈ ਨ ਜਾਣਨੑੀ ਬਿਨੁ ਨਾਵੈ ਸਭਿ ਚੋਰ ॥੬॥
13 ਇਕਿ ਗੁਣ ਵਿਹਾਝਹਿ ਅਉਗਣ ਵਿਕਣਹਿ ਗੁਰ ਕੈ ਸਹਜਿ ਸੁਭਾਇ ॥
14 ਗੁਰ ਸੇਵਾ ਤੇ ਨਾਉ ਪਾਇਆ ਵੁਠਾ ਅੰਦਰਿ ਆਇ ॥੭॥
15 ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ ॥
16 ਨਾਨਕ ਨਾਮੇ ਲਾਇ ਸਵਾਰਿਅਨੁ ਸਬਦੇ ਲਏ ਮਿਲਾਇ ॥੮॥੯॥੩੧॥
17 ਆਸਾ ਮਹਲਾ ੩ ॥
18 ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ ॥
19 ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥੧॥
20 ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ ॥
21 ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥੧॥ ਰਹਾਉ ॥
22 ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ ਉਪਾਈ ॥
23 ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ ॥੨॥
24 ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਸਿਰਿ ਕਾਰ ॥
25 ਇਕਨੑਾ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥੩॥
26 ਇਕਿ ਧੁਰਿ ਪਵਿਤ ਪਾਵਨ ਹਹਿ ਤੁਧੁ ਨਾਮੇ ਲਾਏ ॥
27 ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ ॥੪॥
28 ਇਕਿ ਕੁਚਲ ਕੁਚੀਲ ਵਿਖਲੀ ਪਤੇ ਨਾਵਹੁ ਆਪਿ ਖੁਆਏ ॥
29 ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥੫॥
30 ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥
31 ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥੬॥
32 ਲੇਖਾ ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ ॥
33 ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥੭॥
34 ਇਹੁ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥
35 ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ ਅਪਾਰਿ ॥੮॥੧੦॥੩੨॥
36 ਆਸਾ ਮਹਲਾ ੩ ॥
37 ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥