Sri Guru Granth Sahib Ji

Ang 428

Cambia traduzione

1 ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥

2 ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥

3 ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ ॥

4 ਇਕਿ ਪਿਰੁ ਹਦੂਰਿ ਨ ਜਾਣਨੑੀ ਦੂਜੈ ਭਰਮਿ ਭੁਲਾਇ ॥

5 ਕਿਉ ਪਾਇਨੑਿ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥

6 ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥

7 ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥

8 ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥

9 ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥੪॥

10 ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥

11 ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥

12 ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥

13 ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥

14 ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥

15 ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥੭॥

16 ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥

17 ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥

18 ਆਸਾ ਮਹਲਾ ੩ ॥

19 ਅੰਮ੍ਰਿਤੁ ਜਿਨੑਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥

20 ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥

21 ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥

22 ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥

23 ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥

24 ਜਿਨੑਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸੋੁ ਕਮਾਹਿ ॥੨॥

25 ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥

26 ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥

27 ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥

28 ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥

29 ਜਿਨੑਾ ਪਿਰੁ ਰਾਵਿਆ ਆਪਣਾ ਤਿਨੑਾ ਵਿਟਹੁ ਬਲਿ ਜਾਉ ॥

30 ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥

31 ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥

32 ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥

33 ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥

34 ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥

35 ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥

36 ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥

37 ਆਸਾ ਮਹਲਾ ੩ ॥

38 ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versione: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

Shabad OS identifica questo Gurmukhi come di pubblico dominio. È una dichiarazione dei suoi volontari, non un responso legale o religioso. La SGPC, l'Akal Takht e gli altri enti sikh non hanno esaminato né approvato questa app, e non proviene da alcuna istituzione sikh. Per il culto o il paath, segui un saroop o una fonte di cui il tuo sangat si fida.

Condizioni di questa fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Presentato per la lettura e lo studio a partire dalle fonti indicate qui. EveryApp non certifica alcun testo: per tutto ciò che conta, controlla un'edizione a stampa o chiedi a un insegnante della tradizione.

Segnala un errore nel testoSegnala un problema di diritti