Ang 430
1 ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥
2 ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥੯॥੧੪॥੩੬॥
3 ਆਸਾ ਮਹਲਾ ੩ ॥
4 ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥
5 ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥੧॥
6 ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥
7 ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥੧॥ ਰਹਾਉ ॥
8 ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ ॥
9 ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥੨॥
10 ਆਪੁ ਪਛਾਣਹਿ ਸਬਦਿ ਮਰਹਿ ਮਨਹੁ ਤਜਿ ਵਿਕਾਰ ॥
11 ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥੩॥
12 ਬਿਨੁ ਨਾਵੈ ਸੁਖੁ ਨ ਪਾਈਐ ਨਾ ਦੁਖੁ ਵਿਚਹੁ ਜਾਇ ॥
13 ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥੪॥
14 ਦੋਹਾਗਣੀ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥
15 ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ ॥੫॥
16 ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥
17 ਗੁਰਸਬਦੀ ਸੀਗਾਰੀਆ ਅਪਣੇ ਸਹਿ ਲਈਆ ਮਿਲਾਇ ॥੬॥
18 ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥
19 ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਜਮ ਦਰਿ ਹੋਹਿ ਖੁਆਰੁ ॥੭॥
20 ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥
21 ਨਾਨਕ ਨਾਮਿ ਸਮਾਣੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੮॥੨੨॥੧੫॥੩੭॥
22 ਆਸਾ ਮਹਲਾ ੫ ਅਸਟਪਦੀਆ ਘਰੁ ੨ ॥
23 ੴ ਸਤਿਗੁਰ ਪ੍ਰਸਾਦਿ ॥
24 ਪੰਚ ਮਨਾਏ ਪੰਚ ਰੁਸਾਏ ॥
25 ਪੰਚ ਵਸਾਏ ਪੰਚ ਗਵਾਏ ॥੧॥
26 ਇਨੑ ਬਿਧਿ ਨਗਰੁ ਵੁਠਾ ਮੇਰੇ ਭਾਈ ॥
27 ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥੧॥ ਰਹਾਉ ॥
28 ਸਾਚ ਧਰਮ ਕੀ ਕਰਿ ਦੀਨੀ ਵਾਰਿ ॥
29 ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥੨॥
30 ਨਾਮੁ ਖੇਤੀ ਬੀਜਹੁ ਭਾਈ ਮੀਤ ॥
31 ਸਉਦਾ ਕਰਹੁ ਗੁਰੁ ਸੇਵਹੁ ਨੀਤ ॥੩॥
32 ਸਾਂਤਿ ਸਹਜ ਸੁਖ ਕੇ ਸਭਿ ਹਾਟ ॥
33 ਸਾਹ ਵਾਪਾਰੀ ਏਕੈ ਥਾਟ ॥੪॥
34 ਜੇਜੀਆ ਡੰਨੁ ਕੋ ਲਏ ਨ ਜਗਾਤਿ ॥
35 ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥੫॥
36 ਵਖਰੁ ਨਾਮੁ ਲਦਿ ਖੇਪ ਚਲਾਵਹੁ ॥
37 ਲੈ ਲਾਹਾ ਗੁਰਮੁਖਿ ਘਰਿ ਆਵਹੁ ॥੬॥
38 ਸਤਿਗੁਰੁ ਸਾਹੁ ਸਿਖ ਵਣਜਾਰੇ ॥
39 ਪੂੰਜੀ ਨਾਮੁ ਲੇਖਾ ਸਾਚੁ ਸਮ੍ਹਾਰੇ ॥੭॥
40 ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ ॥
41 ਅਬਿਚਲ ਨਗਰੀ ਨਾਨਕ ਦੇਵ ॥੮॥੧॥